10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਦਸਮੇਸ਼ ਸਕੂਲ 'ਚ ਮਨਾਇਆ ਵਿਸ਼ਵ ਤੰਬਾਕੂ ਮੁਕਤ ਦਿਵਸ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਨਿਹਾਲ ਸਿੰਘ ਵਾਲਾ, 7 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਜ਼ਿਲ੍ਹਾ ਮੋਗਾ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਈ ਘਨੱਈਆ ਕÏਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਵਲੋਂ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਵਿਸ਼ਵ ਤੰਬਾਕੂ ਮੁਕਤ ਦਿਵਸ ਉਤਸ਼ਾਹ ਪੂਰਵਕ ਮਨਾਇਆ ਗਿਆ¢ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਵਲੋਂ 1987 ਤੋਂ ਹਰ ਸਾਲ 31 ਮਈ ਨੂੰ ਵਿਸ਼ਵ ਤੰਬਾਕੂ ਮੁਕਤ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਹੋਇਆ ਹੈ¢ ਇਸ ਦਾ ਉਦੇਸ਼ ਲੋਕਾਂ ਨੂੰ ਤੰਬਾਕੂ ਅਤੇ ਨਿਕੋਟੀਨ ਦੇ ਦੂਰ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਇਸ ਦੀ ਭੈੜੀ ਆਦਤ ਤੋਂ ਨਿਜਾਤ ਦਿਵਾਉਣਾ ਹੈ¢ ਇਸ ਦੌਰਾਨ ਵਲੰਟੀਅਰਾਂ ਦੇ ਚਾਰਟ ਬਣਾਉਣ ਦੇ ਮੁਕਾਬਲੇ ਕਰਵਾਏ ਗਏ¢ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਵਲੰਟੀਅਰਾਂ ਨੂੰ ਤੰਬਾਕੂ ਤੋਂ ਆਪ ਬਚਣ ਅਤੇ ਹੋਰਨਾਂ ਨੂੰ ਜਾਗਰੂਕ ਕਰਕੇ ਇਸ ਦੀ ਲਤ ਤੋਂ ਬਚਾਉਣ ਦੀ ਅਪੀਲ ਕੀਤੀ¢ ਮੈਨੇਜਿੰਗ ਡਾਇਰੈਕਟਰ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਤੰਬਾਕੂ ਕਾਰਨ ਪੈਦਾ ਹੋਣ ਵਾਲੀਆਂ ਜਾਨਲੇਵਾ ਬਿਮਾਰੀਆਂ ਬਾਰੇ ਰੌਸ਼ਨੀ ਪਾਉਂਦਿਆਂ ਇਸ ਤੋਂ ਦੂਰ ਰਹਿਣ ਬਾਰੇ ਸੁਚੇਤ ਕੀਤਾ¢ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੂੰ ਤੰਬਾਕੂ ਨੂੰ ਜਗਤ ਜੂਠ ਆਖਦਿਆਂ ਹਰ ਸਿੱਖ ਨੂੰ ਇਸ ਤੋਂ ਦੂਰ ਰਹਿਣ ਦਾ ਉਪਦੇਸ਼ ਦਿੱਤਾ ਸੀ¢ ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੇ ਅਮਲ ਕਰਦਿਆਂ ਪੰਜਾਬ ਨੂੰ ਪੂਰੀ ਤਰ੍ਹਾਂ ਤੰਬਾਕੂ ਮੁਕਤ ਕਰਨ ਦਾ ਤਹੱਈਆ ਕਰਨਾ ਚਾਹੀਦਾ ਹੈ¢ ਵਾਈਸ ਪਿ੍ੰਸੀਪਲ ਮੈਡਮ ਮੀਨਾ ਜੈਨ ਨੇ ਤੰਬਾਕੂ ਨੂੰ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦੀ ਜਣਨੀ ਦੱਸਦਿਆਂ ਇਸ ਬਾਰੇ ਸਮਾਜ ਨੂੰ ਜਗਰੂਕ ਕਰਨ ਲਈ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ¢ ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ, ਅਰਵਿੰਦਰ ਸਿੰਘ, ਜਸਪ੍ਰੀਤ ਕੌਰ, ਸਰਬਜੀਤ ਕੌਰ ਆਦਿ ਨੇ ਵੀ ਵਿਚਾਰ ਪੇਸ਼ ਕੀਤੇ¢
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਸਕੂਲ ਦੀ ਐਨ.ਸੀ.ਸੀ. ਦੀ ਬੈਸਟ ਕੈਡਟ ਸਿਮਰਨ ਕੌਰ ਨੂੰ 6 ਹਜ਼ਾਰ ਰੁਪਏ ਦਾ ਚੈੱਕ ਭੇਟ ਅਗਲੀ ਖ਼ਬਰ ਬੋਰਡ ਪ੍ਰੀਖਿਆਵਾਂ ਵਿਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਸੋਸ਼ਲ ਵੈੱਲਫੇਅਰ ਕਲੱਬ ਨੇ ਕੀਤਾ ਸਨਮਾਨਿਤ- ਪ੍ਰਧਾਨ ਓ.ਪੀ. ਕੁਮ...
Ad Position 24