10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸੰਤ ਬਾਬਾ ਭਾਗ ਸਿੰਘ ਸਕੂਲ ਦੀ ਐਨ.ਸੀ.ਸੀ. ਦੀ ਬੈਸਟ ਕੈਡਟ ਸਿਮਰਨ ਕੌਰ ਨੂੰ 6 ਹਜ਼ਾਰ ਰੁਪਏ ਦਾ ਚੈੱਕ ਭੇਟ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਠੱਠੀ ਭਾਈ, 7 ਜੂਨ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਦੀ ਹੋਣਹਾਰ ਵਿਦਿਆਰਥਣ ਅਤੇ ਐਨ.ਸੀ.ਸੀ. ਕੈਡਟ ਸਿਮਰਨ ਕੌਰ ਨੂੰ 5 ਪੰਜਾਬ ਬਟਾਲੀਅਨ ਐਨ.ਸੀ.ਸੀ. ਵਲੋਂ ਬੈਸਟ ਕੈਡਟ ਵਜੋਂ ਚੁਣੇ ਜਾਣ 'ਤੇ 6 ਹਜ਼ਾਰ ਰੁਪਏ ਦਾ ਚੈੱਕ ਭੇਜ ਕੇ ਸਨਮਾਨਿਤ ਕੀਤਾ ਗਿਆ | ਇਹ ਚੈੱਕ ਸਕੂਲ ਦੀ ਮੈਨੇਜਮੈਂਟ ਕਮੇਟੀ, ਡਾਇਰੈਕਟਰ ਅਤੇ ਪਿ੍ੰਸੀਪਲ ਮੈਡਮ ਵਲੋਂ ਵਿਦਿਆਰਥਣ ਨੂੰ ਭੇਟ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਸਿਮਰਨ ਕੌਰ ਨੇ ਪਿਛਲੇ ਸਾਲ ਮੋਗਾ ਵਿਖੇ ਲੱਗੇ ਐਨ.ਸੀ.ਸੀ. ਕੈਂਪ ਦੌਰਾਨ ਅਨੁਸ਼ਾਸਨ, ਲੀਡਰਸ਼ਿਪ ਅਤੇ ਹੋਰ ਵੱਖ-ਵੱਖ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਵੱਖਰੀ ਪਛਾਣ ਬਣਾਈ ਸੀ | ਉਸ ਨੇ ਕੈਂਪ ਦੀਆਂ ਸਾਰੀਆਂ ਗਤੀਵਿਧੀਆਂ ਨੂੰ ਬਾਖ਼ੂਬੀ ਨਿਭਾਇਆ ਅਤੇ ਅਨੁਸ਼ਾਸਨ ਵਿਚ ਰਹਿ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ, ਜਿਸ ਦੇ ਨਤੀਜੇ ਵਜੋਂ ਉਸ ਨੂੰ ਇਹ ਸਨਮਾਨ ਪ੍ਰਾਪਤ ਹੋਇਆ | ਸਿਮਰਨ ਕੌਰ ਨੇ ਕਿਹਾ ਕਿ ਇਸ ਐਵਾਰਡ ਨਾਲ ਉਸ ਨੂੰ ਬਹੁਤ ਖ਼ੁਸ਼ੀ ਮਹਿਸੂਸ ਹੋਈ ਹੈ ਅਤੇ ਇਸ ਨਾਲ ਉਸ ਦੇ ਹੌਸਲੇ ਹੋਰ ਬੁਲੰਦ ਹੋਏ ਹਨ | ਉਸ ਨੇ ਭਵਿੱਖ ਵਿਚ ਵੀ ਹੋਰ ਮਿਹਨਤ ਕਰ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਦਾ ਵਿਸ਼ਵਾਸ ਪ੍ਰਗਟਾਇਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਅਤੇ ਪਿ੍ੰਸੀਪਲ ਮੈਡਮ ਨੇ ਸਿਮਰਨ ਕੌਰ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਹੋਣਹਾਰ ਵਿਦਿਆਰਥੀ ਸੰਸਥਾ ਲਈ ਮਾਣ ਵਾਲੀ ਗੱਲ ਹਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਦਮੋਦਰੀ ਸਕੂਲ ਡਰੋਲੀ ਭਾਈ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਦਸਮੇਸ਼ ਸਕੂਲ 'ਚ ਮਨਾਇਆ ਵਿਸ਼ਵ ਤੰਬਾਕੂ ਮੁਕਤ ਦਿਵਸ
Ad Position 24