10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਮਾਤਾ ਦਮੋਦਰੀ ਸਕੂਲ ਡਰੋਲੀ ਭਾਈ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਮੋਗਾ, 7 ਜੂਨ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ (ਮੋਗਾ) ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ | ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਅਨੰਦ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਕਰਨ ਉਪਰੰਤ ਅਰਦਾਸ ਕੀਤੀ ਗਈ | ਵਿਦਿਆਰਥਣਾਂ ਵਲੋਂ ਗੁਰੂ ਸਾਹਿਬ ਜੀ ਦੀ ਸ਼ਹਾਦਤ ਨਾਲ ਸਬੰਧਿਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ਅਤੇ ਉਨ੍ਹਾਂ ਦੇ ਜੀਵਨ ਤੇ ਉਪਦੇਸ਼ਾਂ ਬਾਰੇ ਭਾਸ਼ਣ ਪੇਸ਼ ਕੀਤੇ ਗਏ | ਸਕੂਲ ਦੇ ਪਿ੍ੰਸੀਪਲ ਰਮਨਦੀਪ ਕੌਰ ਭੁੱਲਰ ਨੇ ਵਿਦਿਆਰਥਣਾਂ ਗੁਰੂ ਅਰਜਨ ਦੇਵ ਜੀ ਦੇ ਜੀਵਨ ਤੋਂ ਸੇਵਾ, ਸਹਿਣਸ਼ੀਲਤਾ ਅਤੇ ਮਨੁੱਖਤਾ ਦੀ ਸੇਵਾ ਦੀ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ | ਸਮਾਗਮ ਦੇ ਅੰਤ ਵਿਚ ਧਾਰਮਿਕ ਅਧਿਆਪਕ ਰਾਜਵਿੰਦਰ ਸਿੰਘ ਵਲੋਂ ਵਿਦਿਆਰਥਣਾਂ ਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਲੋੜਵੰਦਾਂ ਲਈ ਮਾਨ ਸਰਕਾਰ ਦੀਆਂ ਯੋਜਨਾਵਾਂ ਬੇਹੱਦ ਫ਼ਾਇਦੇਮੰਦ ਸਾਬਤ ਹੋਈਆਂ- ਸਰਪੰਚ ਬਲਵੀਰ ਸਿੰਘ ਬੱਲੀ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਸਕੂਲ ਦੀ ਐਨ.ਸੀ.ਸੀ. ਦੀ ਬੈਸਟ ਕੈਡਟ ਸਿਮਰਨ ਕੌਰ ਨੂੰ 6 ਹਜ਼ਾਰ ਰੁਪਏ ਦਾ ਚੈੱਕ ਭੇਟ
Ad Position 24