10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਜ਼ਿਲ੍ਹਾ ਮੋਗਾ ਵਲੋਂ ਸੈਸ਼ਨ 2025-26 ਦੇ ਮੈਰਿਟ ਹੋਲਡਰ ਵਿਦਿਆਰਥੀਆਂ ਲਈ 'ਸਿੱਖਿਆ ਦਾ ਮਹਾਂ ਜਸ਼ਨ' ਸਮਾਗਮ

Ad Position 21
No active advertisement
ਅਜੀਤ ਡੈਸਕ 09-06-2026
ਮੋਗਾ, 8 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਜ਼ਿਲ੍ਹੇ ਦੇ ਹੋਣਹਾਰ ਅਤੇ ਪੜ੍ਹਾਈ ਵਿਚ ਹੁਸ਼ਿਆਰ ਬੱਚਿਆਂ ਦੀ ਹੌਸਲਾ ਅਫਜਾਈ ਅਤੇ ਉਨ੍ਹਾਂ ਦਾ ਮਨੋਬਲ ਬਰਕਰਾਰ ਰੱਖਣ ਲਈ ਯਤਨਸ਼ੀਲ ਹੈ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਸਥਾਨਕ ਮੀਟਿੰਗ ਹਾਲ ਵਿਖੇ 'ਸਿੱਖਿਆ ਦਾ ਮਹਾਂ ਜਸ਼ਨ' ਸਮਾਗਮ ਵਿਚ ਸ਼ਿਰਕਤ ਕਰਨ ਮੌਕੇ ਕੀਤਾ¢ ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਸੈਸ਼ਨ 2025-26 ਦੌਰਾਨ ਅਕਾਦਮਿਕ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਮੈਰਿਟ ਹੋਲਡਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਾ ਸੀ¢ ਇਸ ਪ੍ਰੋਗਰਾਮ ਵਿਚ ਜ਼ਿਲ੍ਹੇ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਖਤ ਮਿਹਨਤ ਲਈ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿਚ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਸ਼ਾਮਿਲ ਹਨ¢ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੀ ਹÏਸਲਾ ਅਫਜ਼ਾਈ ਕੀਤੀ¢ ਉਨ੍ਹਾਂ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਵੀ ਉੱਚੀਆਂ ਮੰਜ਼ਿਲਾਂ ਸਰ ਕਰਨ ਲਈ ਪ੍ਰੇਰਿਤ ਕਰੇਗਾ¢ ਉਨ੍ਹਾਂ ਮੈਰਿਟ ਵਿਚ ਆਏ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਜਵਲ ਭਵਿੱਖ ਲਈ ਸਿੱਖਿਆ ਦਿੱਤੀ¢ ਉਨ੍ਹਾਂ ਬੱਚਿਆਂ ਨੂੰ ਇਸੇ ਤਰ੍ਹਾਂ ਮਿਹਨਤ ਜਾਰੀ ਕਰਦੇ ਰਹਿਣ ਲਈ ਪ੍ਰੇਰਿਆ¢ ਉਨ੍ਹਾਂ ਮੈਰਿਟ ਵਿਚ ਆਏ ਬੱਚਿਆਂ ਨੂੰ ਪ੍ਰਸੰਸਾ ਪੱਤਰਾਂ ਦੀ ਵੰਡ ਕੀਤੀ¢ ਇਸ ਸਮਾਗਮ ਵਿਚ ਜ਼ਿਲ੍ਹਾ ਸਿੱਖਿਆ ਅਫਸਰ ਆਸ਼ੀਸ਼ ਕੁਮਾਰ ਸ਼ਰਮਾ ਅਤੇ ਡਿਪਟੀ ਡੀ.ਈ.ਓ. ਗੁਰਦਿਆਲ ਸਿੰਘ ਹਾਜ਼ਰ ਹੋਏ¢ ਜ਼ਿਕਰਯੋਗ ਹੈ ਕਿ ਹਰਅੰਗਦ ਸਿੰਘ ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਮੋਗਾ, ਰਮਨਦੀਪ ਕੌਰ ਸਰਕਾਰੀ ਕੰਨਿਆ ਹਾਈ ਸਕੂਲ ਕਿਸ਼ਨਪੁਰਾ, ਜਗਜੋਤ ਕੌਰ ਜਗਤ ਸੇਵਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਹਿਣਾ ਨੇ ਅੱਠਵੀਂ ਜਮਾਤ ਵਿਚੋਂ ਮੈਰਿਟ ਪ੍ਰਾਪਤ ਕੀਤੀ ਹੈ¢ ਪਲਕ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਚੜਿੱਕ, ਰਮਨਦੀਪ ਕੌਰ ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ, ਸਿਮਰਨ ਕੌਰ ਬਰਾੜ ਗੁਰੂ ਹਰਗੋਬਿੰਦ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਮੇਹਰ ਸਿੰਘ ਵਾਲਾ, ਯਸ਼ਿਕਾ ਸੇਟੀ ਪੰਜਾਬ ਕੋਐਜੂਕੇਸ਼ਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ, ਨਵਨੀਤ ਕੌਰ ਜਗਤ ਸੇਵਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਹਿਣਾ, ਹਰਲੀਨ ਕੌਰ ਕਲੇਰ ਗੁਰੂ ਹਰਗੋਬਿੰਦ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਦੋਕੇ, ਬਵਨੀਤ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਮੱਦੋਕੇ, ਏਕਮਨੂਰ ਕੌਰ ਪੰਜਾਬ ਕੋਐਜੂਕੇਸ਼ਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ, ਮਹਿਵਿਸ਼ ਪੰਜਾਬ ਕੋਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਨੇ ਕਲਾਸ ਦਸਵੀਂ ਵਿਚੋਂ ਮੈਰਿਟ ਪ੍ਰਾਪਤ ਕੀਤੀ ਹੈ¢ ਅਸ਼ਮੀਨ ਕੌਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ, ਸ਼ਨਾਇਆ ਮਹਿਤਾ ਮਹਿਤਾ ਪੰਜਾਬ ਕੋਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ, ਅਮਨਦੀਪ ਕੌਰ ਸੀਤਾ ਰਾਮ ਮੈਮੋਰੀਅਲ ਆਕਲੈਂਡ ਗਰਾਮਰ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਵਲੋਂ ਬਾਰ੍ਹਵੀਂ ਜਮਾਤ ਵਿਚੋਂ ਮੈਰਿਟ ਪ੍ਰਾਪਤ ਕੀਤੀ ਹੈ¢
Ad Position 22
No active advertisement
ਪਿਛਲੀ ਖ਼ਬਰ ਅੱਧਾ ਕਿੱਲੋ ਹੈਰੋਇਨ ਤੇ ਇਕ ਸਵਿਫ਼ਟ ਕਾਰ ਸਮੇਤ ਤਸਕਰ ਕਾਬੂ-ਥਾਣਾ ਮੁਖੀ ਸੁਨੀਤਾ ਰਾਣੀ ਅਗਲੀ ਖ਼ਬਰ ਨਗਰ ਨਿਗਮ ਮੋਗਾ ਦੇ ਨੱਕ ਹੇਠ ਮੋਗਾ ਦੇ ਰਿਹਾਇਸ਼ੀ ਇਲਾਕਿਆਂ ਵਿਚ ਹੋ ਰਿਹਾ ਕਮਰਸ਼ੀਅਲ ਬਿਲਡਿੰਗਾਂ ਦਾ ਨਿਰਮਾਣ
Ad Position 24