10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਅੱਧਾ ਕਿੱਲੋ ਹੈਰੋਇਨ ਤੇ ਇਕ ਸਵਿਫ਼ਟ ਕਾਰ ਸਮੇਤ ਤਸਕਰ ਕਾਬੂ-ਥਾਣਾ ਮੁਖੀ ਸੁਨੀਤਾ ਰਾਣੀ

Ad Position 21
No active advertisement
ਅਜੀਤ ਡੈਸਕ 09-06-2026
ਕੋਟ ਈਸੇ ਖਾਂ, 8 ਜੂਨ (ਗੁਰਮੀਤ ਸਿੰਘ ਖ਼ਾਲਸਾ)-ਥਾਣਾ ਕੋਟ ਈਸੇ ਖਾਂ ਦੀ ਪੁਲਿਸ ਪਾਰਟੀ ਵਲੋਂ ਇਕ ਵਿਅਕਤੀ ਨੂੰ 500 ਗ੍ਰਾਮ ਹੈਰੋਇਨ ਅਤੇ ਇਕ ਸਵਿਫ਼ਟ ਕਾਰ ਸਮੇਤ ਕਾਬੂ ਕੀਤੇ ਜਾਣ ਦੀ ਜਾਣਕਾਰੀ ਸਾਂਝੀ ਕੀਤੀ ਗਈ | ਕੋਟ ਈਸੇ ਖਾਂ ਥਾਣਾ ਮੁਖੀ ਇੰਸਪੈਕਟਰ ਸੁਨੀਤਾ ਰਾਣੀ ਨੇ ਕੀਤੀ ਪੈੱ੍ਰਸ ਵਾਰਤਾ ਦੌਰਾਨ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਗੁਰਲਾਲ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਜਗਤਪੁਰਾ, ਜ਼ਿਲ੍ਹਾ ਤਰਨ ਤਾਰਨ, ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਹੈ | ਗਸ਼ਤ ਦੌਰਾਨ ਸੂਚਨਾ ਮਿਲਣ 'ਤੇ ਕੋਟ ਈਸੇ ਖਾਂ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਨਾਕਾਬੰਦੀ ਕੀਤੀ ਅਤੇ ਦੋਸ਼ੀ ਨੂੰ 500 ਗ੍ਰਾਮ ਹੈਰੋਇਨ ਅਤੇ ਇਕ ਚਿੱਟੇ ਰੰਗ ਦੀ ਸਵਿਫ਼ਟ ਕਾਰ ਨੰਬਰ ਯੂ.ਪੀ. 13 ਬੀ.ਬੀ. 1414 ਸਮੇਤ ਕਾਬੂ ਕੀਤਾ ਗਿਆ | ਇਸ ਸਬੰਧੀ ਦੋਸ਼ੀ ਖ਼ਿਲਾਫ਼ ਥਾਣਾ ਕੋਟ ਈਸੇ ਖਾਂ ਵਿਖੇ ਧਾਰਾ 21/61/85 ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਦੋਸ਼ੀ 'ਤੇ ਪਹਿਲਾਂ ਵੀ ਸ੍ਰੀ ਤਰਨਤਾਰਨ ਸਾਹਿਬ ਜ਼ਿਲੇ੍ਹ ਦੇ ਥਾਣਾ ਖਾਲੜਾ ਵਿਚ ਇਕ ਮੁਕੱਦਮਾ ਦਰਜ ਹੈ | ਇੰਸਪੈਕਟਰ ਸੁਨੀਤਾ ਰਾਣੀ ਨੇ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਆਈ.ਜੀ. ਫ਼ਰੀਦਕੋਟ ਰੇਂਜ ਨੀਲਾਂਬਰੀ ਜਗਦਲੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਕਪਤਾਨ ਪੁਲਿਸ ਐਸ.ਐਸ.ਪੀ. ਮੋਗਾ, ਐਸ.ਪੀ. ਇਨਵੈਸਟੀਗੇਸ਼ਨ ਦੀ ਨਿਗਰਾਨੀ ਹੇਠ ਅਤੇ ਡੀ.ਐਸ.ਪੀ. ਧਰਮਕੋਟ ਸੁਖਵਿੰਦਰ ਸਿੰਘ ਬਰਾੜ ਦੀ ਅਗਵਾਈ ਵਿਚ ਕੋਟ ਈਸੇ ਖਾਂ ਪੁਲਿਸ ਦੀ ਵਲੋਂ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ | ਦੋਸ਼ੀ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਮੋਰਚੇ ਨੇ ਪੁਤਲਾ ਫੂਕਿਆ <br/> ਅਗਲੀ ਖ਼ਬਰ ਜ਼ਿਲ੍ਹਾ ਮੋਗਾ ਵਲੋਂ ਸੈਸ਼ਨ 2025-26 ਦੇ ਮੈਰਿਟ ਹੋਲਡਰ ਵਿਦਿਆਰਥੀਆਂ ਲਈ 'ਸਿੱਖਿਆ ਦਾ ਮਹਾਂ ਜਸ਼ਨ' ਸਮਾਗਮ
Ad Position 24