ਮੋਗਾ 8 ਜੂਨ (ਸੁਰਿੰਦਰਪਾਲ ਸਿੰਘ)-ਕਿਸਾਨ ਮਜ਼ਦੂਰ ਮੋਰਚੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਵੱਖ-ਵੱਖ ਜਥੇਬੰਦੀਆਂ ਦੇ ਸੈਂਕੜੇ ਕਿਸਾਨਾਂ-ਮਜ਼ਦੂਰਾਂ ਅਤੇ ਨੌਜਵਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੰਜਾਬ ਤੇ ਕੇਂਦਰ ਸਰਕਾਰ ਦੀ ਅਰਥੀ ਫੂਕੀ ਅਤੇ ਰੋਸ ਪ੍ਰਦਰਸ਼ਨ ਕੀਤਾ¢ ਕਿਸਾਨਾਂ ਦੇ ਜੁੜੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮ ਕੇ, ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦੇ ਸੂਬਾ ਆਗੂ ਲਖਵੀਰ ਸਿੰਘ ਦੌਧਰ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਦਰਸ਼ਨ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਜਗਮੋਹਨ ਸਿੰਘ ਕੰਗ, ਗੁਰਮੇਲ ਸਿੰਘ ਗਿੱਲ ਸੂਬਾ ਸਕੱਤਰ, ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਜਰਨੈਲ ਸਿੰਘ ਜ਼ੋਨ ਸਕੱਤਰ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਡੀਜ਼ਲ ਪੈਟਰੋਲ ਤੇ ਘਰੇਲੂ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ¢ ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਮਹਿੰਗਾਈ ਵਿਚ ਬੇਤਹਾਸ਼ਾ ਵਾਧਾ ਹੋ ਰਿਹਾ ਹੈ¢ ਖੇਤੀ ਸੈਕਟਰ ਵਿਚ ਯੂਰੀਆ ਖਾਦ, ਡੀ. ਏ. ਪੀ. ਖਾਦ ਤੋਂ ਇਲਾਵਾ ਹੋਰ ਵੱਖ-ਵੱਖ ਕਿਸਮਾਂ ਦੀਆਂ ਵਸਤਾਂ ਦੀ ਭਾਰੀ ਘਾਟ ਹੈ | ਕਿਸਾਨ ਆਗੂਆਂ ਨੇ ਕਿਹਾ ਲੈਂਡ ਪੂਲਿੰਗ ਤੇ ਭਾਰਤ ਮਾਲਾ ਪੋ੍ਰਜੈਕਟ ਤਹਿਤ ਕਿਸਾਨਾਂ ਤੋਂ ਕੌਡੀਆਂ ਦੇ ਭਾਅ ਜ਼ਮੀਨਾਂ ਹਥਿਆਈਆਂ ਜਾ ਰਹੀਆਂ ਹਨ¢ ਅੱਜ ਦੇ ਅਰਥੀ ਫੂਕ ਮੁਜ਼ਾਹਰੇ ਵਿਚ ਹੋਰਨਾਂ ਤੋਂ ਇਲਾਵਾ ਜਗਰਾਜ ਸਿੰਘ ਦੱਧਾਹੂਰ, ਬਲਜਿੰਦਰ ਸਿੰਘ ਕਿਸ਼ਨਪੁਰ, ਅੰਗਰੇਜ਼ ਸਿੰਘ ਜੌਹਲ ਮੁਬਾਰਕਪੁਰ, ਲਖਵਿੰਦਰ ਸਿੰਘ ਜ਼ੋਨ ਪ੍ਰਧਾਨ, ਪਿ੍ਤਪਾਲ ਸਿੰਘ, ਬਲਵੰਤ ਸਿੰਘ ਯੂਥ ਪ੍ਰਧਾਨ, ਕੁਲਵਿੰਦਰ ਸਿੰਘ ਦੇਵ, ਹਰਬੰਸ ਸਿੰਘ ਜ਼ਿਲ੍ਹਾ ਕੈਸ਼ੀਅਰ ਬੀ.ਕੇ.ਯੂ. ਕ੍ਰਾਂਤੀਕਾਰੀ, ਹਰਜਿੰਦਰ ਸਿੰਘ, ਬੂਟਾ ਸਿੰਘ ਲੁਹਾਰਾ, ਮਾਨਕ ਸਿੰਘ, ਰਾਮ ਭੋਲਾ, ਅਜਮੇਰ ਸਿੰਘ ਕਿਸ਼ਨਪੁਰਾ, ਰਾਜੂ ਪੱਤੋ ਆਦਿ ਕਿਸਾਨ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ¢