29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਧਰਮਕੋਟ 'ਚ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਅਚਨਚੇਤ ਚੈਕਿੰਗ, ਬਾਲ ਮਜ਼ਦੂਰੀ ਖ਼ਿਲਾਫ਼ ਦੁਕਾਨਦਾਰਾਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 10-06-2026
ਧਰਮਕੋਟ, 9 ਜੂਨ (ਪਰਮਜੀਤ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਵਲੋਂ ਧਰਮਕੋਟ ਸ਼ਹਿਰ ਵਿਚ ਬਾਲ ਮਜ਼ਦੂਰੀ ਰੋਕਣ ਅਤੇ ਕਾਨੂੰਨੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਵੱਖ-ਵੱਖ ਦੁਕਾਨਾਂ, ਹੋਟਲਾਂ ਅਤੇ ਹੋਰ ਵਪਾਰਕ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਦੌਰਾਨ ਟਾਸਕ ਫੋਰਸ ਦੀ ਟੀਮ ਨੇ ਕਈ ਅਦਾਰਿਆਂ ਦਾ ਦੌਰਾ ਕਰਕੇ ਬਾਲ ਅਤੇ ਕਿਸ਼ੋਰ ਮਜ਼ਦੂਰੀ ਸਬੰਧੀ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਦੁਕਾਨਦਾਰਾਂ ਨੂੰ ਕਾਨੂੰਨ ਦੀ ਉਲੰਘਣਾ ਨਾ ਕਰਨ ਲਈ ਚੇਤਾਵਨੀ ਦਿੱਤੀ | ਚੈਕਿੰਗ ਟੀਮ ਵਿਚ ਕਿਰਤ ਵਿਭਾਗ ਵਲੋਂ ਮਿਸ ਹਰਮਨਜੀਤ ਕੌਰ, ਕਿਰਤ ਇੰਸਪੈਕਟਰ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਮੋਗਾ ਤੋਂ ਮਨਦੀਪ ਸਿੰਘ, ਸਿੱਖਿਆ ਵਿਭਾਗ ਵਲੋਂ ਇੰਦਰਜੀਤ ਸਿੰਘ ਅਤੇ ਜਸਬੀਰ ਸਿੰਘ, ਪੁਲਿਸ ਵਿਭਾਗ ਵਲੋਂ ਮਿਸ ਰੀਨਾ ਰਾਣੀ ਲੇਡੀ ਕਾਂਸਟੇਬਲ ਅਤੇ ਰਾਹੁਲ ਸ਼ਰਮਾ ਕਾਂਸਟੇਬਲ ਅਤੇ ਸਿਹਤ ਵਿਭਾਗ ਵਲੋਂ ਡਾ. ਅਰਵਿੰਦ ਛਾਬੜਾ ਸ਼ਾਮਲ ਸਨ | ਟਾਸਕ ਫੋਰਸ ਕਮੇਟੀ ਦੇ ਮੈਂਬਰਾਂ ਨੇ ਚੈਕਿੰਗ ਦੌਰਾਨ ਦੁਕਾਨਦਾਰਾਂ ਅਤੇ ਵਪਾਰਕ ਅਦਾਰਿਆਂ ਦੇ ਸੰਚਾਲਕਾਂ ਨੂੰ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਕਿਸੇ ਵੀ ਤਰ੍ਹਾਂ ਦੀ ਮਜ਼ਦੂਰੀ ਕਰਵਾਉਣਾ ਕਾਨੂੰਨੀ ਤੌਰ 'ਤੇ ਦੰਡ ਯੋਗ ਅਪਰਾਧ ਹੈ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਿੱਖਿਆ ਅਤੇ ਸੁਰੱਖਿਅਤ ਬਚਪਨ ਪ੍ਰਦਾਨ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਬਾਲ ਮਜ਼ਦੂਰੀ ਇਸ ਅਧਿਕਾਰ ਦੀ ਉਲੰਘਣਾ ਹੈ | ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਅਤੇ ਕਿਸ਼ੋਰ ਮਜ਼ਦੂਰੀ (ਪਾਬੰਦੀ ਅਤੇ ਨਿਯਮਨ) ਸੋਧ ਐਕਟ, 2016 ਦੀ ਧਾਰਾ 3 ਅਤੇ 3-ਏ ਅਧੀਨ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕਿਸੇ ਵੀ ਕਾਰੋਬਾਰ ਜਾਂ ਕੰਮ ਵਿਚ ਲਗਾਉਣਾ ਮਨਾਹੀ ਹੈ, ਜਦ ਕਿ 14 ਤੋਂ 18 ਸਾਲ ਦੀ ਉਮਰ ਦੇ ਕਿਸ਼ੋਰਾਂ ਨੂੰ ਖ਼ਤਰਨਾਕ ਉਦਯੋਗਾਂ ਜਾਂ ਖ਼ਤਰਨਾਕ ਕੰਮਾਂ ਵਿਚ ਰੁਜ਼ਗਾਰ ਨਹੀਂ ਦਿੱਤਾ ਜਾ ਸਕਦਾ | ਕਾਨੂੰਨ ਦੀ ਉਲੰਘਣਾ ਕਰਨ ਵਾਲੇ ਮਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ, ਜਿਸ ਵਿਚ ਭਾਰੀ ਜੁਰਮਾਨੇ ਅਤੇ ਕੈਦ ਦੀ ਸਜ਼ਾ ਵੀ ਸ਼ਾਮਲ ਹੈ | ਚੈਕਿੰਗ ਦੌਰਾਨ ਟੀਮ ਨੇ ਦੁਕਾਨਦਾਰਾਂ ਨੂੰ ਬਾਲ ਮਜ਼ਦੂਰੀ ਸਬੰਧੀ ਕਾਨੂੰਨੀ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ ਅਤੇ ਅਪੀਲ ਕੀਤੀ ਕਿ ਜੇਕਰ ਕਿਸੇ ਥਾਂ 'ਤੇ ਬੱਚਿਆਂ ਤੋਂ ਮਜ਼ਦੂਰੀ ਕਰਵਾਈ ਜਾਂਦੀ ਨਜ਼ਰ ਆਵੇ ਤਾਂ ਇਸ ਦੀ ਸੂਚਨਾ ਤੁਰੰਤ ਸਬੰਧਿਤ ਵਿਭਾਗਾਂ ਨੂੰ ਦਿੱਤੀ ਜਾਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ | ਟਾਸਕ ਫੋਰਸ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਮੰਤਵ ਲਈ ਭਵਿੱਖ ਵਿਚ ਵੀ ਅਜਿਹੀਆਂ ਅਚਨਚੇਤ ਚੈ ਕਿੰਗਾਂ ਅਤੇ ਜਾਗਰੂਕਤਾ ਮੁਹਿੰਮਾਂ ਜਾਰੀ ਰਹਿਣਗੀਆਂ | ਉਨ੍ਹਾਂ ਕਿਹਾ ਕਿ ਬੱਚਿਆਂ ਦਾ ਸਥਾਨ ਸਕੂਲਾਂ ਵਿਚ ਹੈ, ਨਾ ਕਿ ਮਜ਼ਦੂਰੀ ਵਾਲੀਆਂ ਥਾਵਾਂ 'ਤੇ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਗÏਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਨੇ ਮੰਗਾਂ ਦੀ ਪੂਰਤੀ ਲਈ ਕੀਤਾ ਸੰਘਰਸ਼ ਦਾ ਐਲਾਨ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਘਰ ਅੱਗੇ ਝਾੜੂ ਖਿਲਾਰ ਕੇ ਪ੍ਰਦਰਸ਼ਨ
Ad Position 24