ਮੋਗਾ, 9 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੀ ਮੀਟਿੰਗ ਫ਼ਰੰਟ ਦੇ ਕਨਵੀਨਰ ਕਰਮ ਸਿੰਘ ਧਨੋਆ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ ਦੀ ਕਾਰਵਾਈ ਪੈੱ੍ਰਸ ਲਈ ਜਾਰੀ ਕਰਦਿਆਂ ਧਨੋਆ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਪਿਛਲੇ ਸਾਢੇ ਚਾਰ ਸਾਲ ਤੋਂ ਲਗਾਤਾਰ ਪੰਜਾਬ ਦੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ ਅਤੇ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਲਗਾਤਾਰ ਆਪਣੇ ਮੰਗ ਪੱਤਰ ਭੇਜ ਕੇ ਮੁੱਖ ਮੰਤਰੀ, ਵਿੱਤ ਮੰਤਰੀ, ਵਿੱਤ ਸਕੱਤਰ ਅਤੇ ਮੁੱਖ ਸਕੱਤਰ ਤੋਂ ਮੰਗਾਂ ਪੂਰੀਆਂ ਕਰਨ ਲਈ ਮੀਟਿੰਗਾਂ ਲਈ ਸਮਾਂ ਮੰਗਿਆ ਜਾ ਰਿਹਾ ਹੈ ਤਾਂ ਕਿ ਪੈਨਸ਼ਨਰਾਂ ਦੀਆਂ ਜਾਇਜ਼ ਅਤੇ ਸੰਵਿਧਾਨਿਕ ਮੰਗਾਂ ਦਾ ਨਿਪਟਾਰਾ ਹੋ ਸਕੇ¢ ਮੀਟਿੰਗ ਵਿਚ ਸ਼ਾਮਿਲ ਵੱਖ-ਵੱਖ ਪੈਨਸ਼ਨਰ ਜਥੇਬੰਦੀਆਂ ਦੇ ਨੁਮਾਇੰਦਿਆਂ ਭਜਨ ਸਿੰਘ ਗਿੱਲ, ਸੁਰਿੰਦਰ ਰਾਮ ਕੁੱਸਾ, ਅਵਿਨਾਸ਼ ਸ਼ਰਮਾ, ਰਾਕੇਸ਼ ਸ਼ਰਮਾ, ਦੇਵ ਰਾਜ, ਗੁਰਦੀਪ ਸਿੰਘ ਵਾਲੀਆ, ਗੁਰਮੀਤ ਸਿੰਘ ਟਿਵਾਣਾ, ਸੁਖਵਿੰਦਰ ਸਿੰਘ ਸੈਣੀ, ਪ੍ਰੇਮ ਚੰਦ ਸ਼ਰਮਾ, ਨਾਹਰ ਸਿੰਘ, ਬਿੱਕਰ ਸਿੰਘ ਮਾਛੀਕੇ, ਸਰਬਜੀਤ ਸਿੰਘ ਦੌਧਰ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਪੰਜਾਬ ਐਂਡ ਹਰਿਆਣਾ ਗਈ ਕੋਰਟ ਦੇ ਫ਼ੈਸਲੇ ਮੁਤਾਬਿਕ ਮਹਿੰਗਾਈ ਭੱਤਾ 60 ਫ਼ੀਸਦੀ ਕਰਨ, ਇਸ ਮਹਿੰਗਾਈ ਭੱਤ ਦਾ 165 ਮਹੀਨੇ ਦਾ ਬਣਦਾ ਬਕਾਇਆ ਜਾਰੀ ਕਰਨ ਅਤੇ ਛੇਵੇਂ ਪੇ ਕਮਿਸ਼ਨ ਦੇ ਬਕਾਏ ਦੀਆਂ ਕਿਸ਼ਤਾਂ ਇਕਮੁਸ਼ਤ ਜਾਰੀ ਕਰਨ ਦੇ ਫ਼ੈਸਲੇ ਨੂੰ 30 ਜੂਨ ਤੱਕ ਲਾਗੂ ਕਰਨ ਤੋਂ ਪਾਸਾ ਵੱਟਿਆ ਜਾ ਰਿਹਾ ਹੈ ਅਤੇ ਇਸ ਸਬੰਧੀ ਕੈਬਨਿਟ ਸਬ ਕਮੇਟੀ ਵਲੋਂ ਇਕ ਸੀਲ ਬੰਦ ਲਿਫ਼ਾਫ਼ੇ ਵਿਚ ਅਜਿਹਾ ਜ਼ਹਿਰੀਲਾ ਸੱਪ ਭੇਜਿਆ ਗਿਆ ਹੈ ਜੋ ਡੀ. ਏ. ਅਤੇ ਪਿਛਲੇ ਸਮੇਂ ਵਿਚ ਸੰਘਰਸ਼ਾਂ ਰਾਹੀਂ ਪ੍ਰਾਪਤ ਗਰੇਡਾਂ ਨੂੰ ਆਪਣੇ ਜ਼ਹਿਰੀਲੇ ਡੰਗ ਨਾਲ ਖ਼ਤਮ ਕਰ ਦੇਵੇਗਾ | ਇਸ ਸਾਰੀ ਗੰਭੀਰ ਸਥਿਤੀ ਨੂੰ ਵਾਚਦੇ ਹੋਏ ਪੈਨਸ਼ਨਰਜ਼ ਫ਼ਰੰਟ ਨੇ ਪੈਨਸ਼ਨਰਾਂ ਦੇ ਦਰਦ ਦੁੱਖ ਨੂੰ ਮਹਿਸੂਸ ਕਰਦੇ ਹੋਏ ਸੰਘਰਸ਼ ਦੇ ਮੈਦਾਨ ਵਿਚ ਨਿੱਤਰਨ ਦਾ ਫ਼ੈਸਲਾ ਕੀਤਾ ਹੈ | ਜਿਸ ਦੀ ਸ਼ੁਰੂਆਤ ਦੇਸ਼ ਭਗਤ ਯਾਦਗਾਰ ਹਾਲ ਤੋਂ 17 ਜੂਨ ਨੂੰ ਇਕ ਵਿਸ਼ਾਲ ਕਨਵੈਨਸ਼ਨ ਕਰ ਕੇ ਸ਼ੁਰੂ ਕੀਤੀ ਜਾਵੇਗੀ | ਜ਼ਿਲ੍ਹਾ ਮੋਗਾ ਦੇ ਪੈੱ੍ਰਸ ਸਕੱਤਰ ਗਿਆਨ ਸਿੰਘ ਸਾਬਕਾ ਡੀ. ਪੀ. ਆਰ. ਓ. ਨੇ ਪੰਜਾਬ ਦੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਹੱਕੀ ਅਤੇ ਜਾਇਜ਼ ਸੰਵਿਧਾਨਿਕ ਮੰਗਾਂ ਮਨਵਾਉਣ ਲਈ 17 ਜੂਨ ਦੀ ਜਲੰਧਰ ਵਿਖੇ ਹੋਣ ਜਾ ਰਹੀ ਕਨਵੈਨਸ਼ਨ ਵਿਚ ਸ਼ਮੂਲੀਅਤ ਕਰਨ |