29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਯੂਰੀਏ ਦੀ ਕਿੱਲਤ ਅਤੇ ਤੇਲ ਦੀਆਂ ਕੀਮਤਾਂ ਦੇ ਵਾਧੇ ਵਿਰੁੱਧ ਰੋਸ ਵਜੋਂ ਮੋਗਾ ਦਾਣਾ ਮੰਡੀ 'ਚ ਮੋਦੀ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 10-06-2026
ਮੋਗਾ, 9 ਜੂਨ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪ੍ਰੈੱਸ ਸਕੱਤਰ ਕਿਰਪਾਲ ਸਿੰਘ ਵਿਰਕ ਨੇ ਜਾਣਕਾਰੀ ਦਿੱਤੀ ਕਿ ਅੱਜ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਕਮੇਟੀ ਮੋਗਾ ਨੇ ਯੂਰੀਆ ਦੀ ਆਈ ਕਿੱਲਤ ਅਤੇ ਤੇਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਰੋਸ ਵਜੋਂ ਦਾਣਾ ਮੰਡੀ ਮੋਗਾ ਵਿਚ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਰੈਲੀ ਕੀਤੀ | ਰੈਲੀ ਨੂੰ ਜ਼ਿਲ੍ਹਾ ਪ੍ਰਧਾਨ ਜਗਮੋਹਨ ਸਿੰਘ ਕੰਗ, ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਵੈਰੋਕੇ, ਬਲਾਕ ਪ੍ਰਧਾਨ ਗੁਰਜੀਤ ਸਿੰਘ ਜਲਾਲਾਬਾਦ, ਅਮਨਾ ਵੈਰੋਕੇ, ਬਲਦੇਵ ਮਹੇਸ਼ਰੀ, ਹਰਜਿੰਦਰ ਰੋਡੇ ਜ਼ਿਲ੍ਹਾ ਮੀਤ ਪ੍ਰਧਾਨ, ਗੁਰਮੇਲ ਸਿੰਘ ਸੈਦੋਕੇ ਅਤੇ ਸੰਦੀਪ ਚੂਹੜਚੱਕ ਨੇ ਸੰਬੋਧਨ ਕੀਤਾ | ਸਾਰੇ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਪ੍ਰਤੀ ਧਾਰਨ ਕੀਤੇ ਗਏ ਰਵੱਈਏ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ | ਆਗੂਆਂ ਨੇ ਕਿਹਾ ਕਿ ਝੋਨੇ ਦੀ ਬਿਜਾਈ ਦਾ ਸਮਾਂ ਆ ਗਿਆ ਹੈ, ਲੋੜੀਂਦੇ ਯੂਰੀਆ ਦਾ ਸਰਕਾਰਾਂ ਨੇ ਕੋਈ ਪ੍ਰਬੰਧ ਨਹੀਂ ਕੀਤਾ | ਆਗੂਆਂ ਨੇ ਕਿਹਾ ਕਿ ਤੇਲ ਇਕ ਅਜਿਹੀ ਮੂਲ ਚੀਜ਼ ਹੈ ਕਿ ਇਸ ਦੇ ਮਹਿੰਗੇ ਹੋਣ ਨਾਲ ਮਹਿੰਗਾਈ ਵੀ ਛੜੱਪੇ ਮਾਰ ਕੇ ਵੱਧ ਜਾਂਦੀ ਹੈ | ਝੋਨੇ ਦੇ ਸੀਜ਼ਨ ਵਿਚ ਪੈਲੀ ਕੱਦੂ ਕਰਨ ਲਈ ਡੀਜ਼ਲ ਦੀ ਖਪਤ ਵੱਧ ਜਾਣੀ ਹੈ, ਜੋ ਮਹਿੰਗਾ ਹੋਣ ਕਰ ਕੇ ਕਿਸਾਨੀ 'ਤੇ ਹੋਰ ਬੋਝ ਪੈ ਜਾਣਾ ਹੈ | ਕਿਸਾਨੀ ਪਹਿਲਾਂ ਹੀ ਕਰਜ਼ੇ ਥੱਲੇ ਦੱਬੀ ਕੁਰਲਾ ਰਹੀ ਹੈ | ਆਗੂਆਂ ਨੇ ਮੰਗ ਕੀਤੀ ਕਿ ਯੂਰੀਆ ਖਾਦ ਦਾ ਸਰਕਾਰ ਪ੍ਰਬੰਧ ਕਰੇ ਅਤੇ ਕਾਲਾਬਾਜ਼ਾਰੀ ਰੋਕੇ | ਆਗੂਆਂ ਨੇ ਮੰਗ ਕੀਤੀ ਕਿ ਤੇਲ ਦੀਆਂ ਕੀਮਤਾਂ ਵਿਚ ਸਰਕਾਰ ਕਟੌਤੀ ਕਰੇ ਅਤੇ ਮਹਿੰਗਾਈ ਨੂੰ ਨੱਥ ਪਾਵੇ | ਅਖੀਰ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਾਘਾ ਪੁਰਾਣਾ ਵਲੋਂ ਬੇਰੁਜ਼ਗਾਰ ਲਾਈਨਮੈਨਾਂ 'ਤੇ ਕੀਤੇ ਲਾਠੀਚਾਰਜ ਦੀ ਸਖ਼ਤ ਨਿੰਦਾ-ਢ... ਅਗਲੀ ਖ਼ਬਰ ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ ਖ਼ਿਲਾਫ਼ ਭੜਕੇ ਬਿਜਲੀ ਕਾਮਿਆਂ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ
Ad Position 24