29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਅਪ੍ਰੈਂਟਸ਼ਿਪ ਲਾਈਨਮੈਨਾਂ 'ਤੇ ਲਾਠੀਚਾਰਜ ਦੀ ਸਖ਼ਤ ਨਿੰਦਿਆ, ਸਰਕਾਰ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇ- ਪ੍ਰਧਾਨ ਸੇਵਕ ਸਿੰਘ

Ad Position 21
No active advertisement
ਅਜੀਤ ਡੈਸਕ 10-06-2026
ਬੱਧਨੀ ਕਲਾਂ, 9 ਜੂਨ (ਸੰਜੀਵ ਕੋਛੜ)-ਪਟਿਆਲਾ ਵਿਖੇ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ 2600 ਅਪ੍ਰੈਂਟਸ਼ਿਪ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸੇਵਕ ਸਿੰਘ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਜਾਰੀ ਬਿਆਨ ਵਿਚ ਸੂਬਾ ਮੀਤ ਪ੍ਰਧਾਨ ਸੇਵਕ ਸਿੰਘ ਨੇ ਕਿਹਾ ਕਿ ਆਈ.ਟੀ.ਆਈ. ਪਾਸ ਅਪ੍ਰੈਂਟਿਸ ਨੌਜਵਾਨ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨੂੰ ਨਿਯਮਤ ਕਰਨ, ਸਹਾਇਕ ਲਾਈਨਮੈਨ (ਏ.ਐਲ.ਐਮ.) ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਰੱਦ ਕਰਨ ਅਤੇ ਪਹਿਲਾਂ ਕੀਤੇ ਗਏ ਵਾਅਦਿਆਂ ਅਨੁਸਾਰ ਭਰਤੀ ਵਿਚ ਤਰਜੀਹ ਦੇਣ ਦੀ ਮੰਗ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ 'ਤੇ ਲਾਠੀਚਾਰਜ ਕਰਨਾ ਸਰਕਾਰ ਦੇ ਨੌਜਵਾਨ ਵਿਰੋਧੀ ਰਵੱਈਏ ਨੂੰ ਦਰਸਾਉਂਦਾ ਹੈ | ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ 'ਤੇ ਤਾਕਤ ਦੀ ਵਰਤੋਂ ਲੋਕਤੰਤਰਿਕ ਹੱਕਾਂ ਦਾ ਘਾਣ ਹੈ, ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਘੱਟ ਹੈ | ਸੂਬਾ ਮੀਤ ਪ੍ਰਧਾਨ ਸੇਵਕ ਸਿੰਘ ਨੇ ਮੰਗ ਕੀਤੀ ਕਿ ਲਾਠੀਚਾਰਜ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਜ਼ਖ਼ਮੀ ਨੌਜਵਾਨਾਂ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਅਪ੍ਰੈਂਟਿਸ ਲਾਈਨਮੈਨਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆਂ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਮਾਮਲੇ ਦਾ ਜਲਦੀ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਮੁਲਾਜ਼ਮ ਤੇ ਲੋਕ ਪੱਖੀ ਜਥੇਬੰਦੀਆਂ ਨੌਜਵਾਨਾਂ ਦੇ ਹੱਕ ਵਿਚ ਡਟ ਕੇ ਖੜ੍ਹਨਗੀਆਂ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਸੰਗਠਨਾਤਮਕ ਵਿਸਥਾਰ ਤਹਿਤ ਬਾਦਲ ਸਿੰਘ ਐਸ.ਸੀ. ਮੋਰਚਾ ਜ਼ਿਲ੍ਹਾ ਟੀਮ ਦੇ ਸੈਕਟਰੀ ਨਿਯੁਕਤ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਾਘਾ ਪੁਰਾਣਾ ਵਲੋਂ ਬੇਰੁਜ਼ਗਾਰ ਲਾਈਨਮੈਨਾਂ 'ਤੇ ਕੀਤੇ ਲਾਠੀਚਾਰਜ ਦੀ ਸਖ਼ਤ ਨਿੰਦਾ-ਢ...
Ad Position 24