29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਭਾਜਪਾ ਦੇ ਸੰਗਠਨਾਤਮਕ ਵਿਸਥਾਰ ਤਹਿਤ ਬਾਦਲ ਸਿੰਘ ਐਸ.ਸੀ. ਮੋਰਚਾ ਜ਼ਿਲ੍ਹਾ ਟੀਮ ਦੇ ਸੈਕਟਰੀ ਨਿਯੁਕਤ

Ad Position 21
No active advertisement
ਅਜੀਤ ਡੈਸਕ 10-06-2026
ਠੱਠੀ ਭਾਈ, 9 ਜੂਨ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਦੇ ਕੀਤੇ ਜਾ ਰਹੇ ਸੰਗਠਨਾਤਮਕ ਵਿਸਥਾਰ ਦੀ ਲੜੀ ਤਹਿਤ ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸਤਿੰਦਰਪ੍ਰੀਤ ਸਿੰਘ ਦੀ ਹਾਜ਼ਰੀ ਪ੍ਰਧਾਨ ਬਾਦਲ ਸਿੰਘ ਨੂੰ ਐਸ.ਸੀ. ਮੋਰਚਾ ਦੀ ਜ਼ਿਲ੍ਹਾ ਟੀਮ ਦਾ ਸੈਕਟਰੀ ਨਿਯੁਕਤ ਕੀਤਾ ਗਿਆ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਅਧਿਆਪਕ ਸੈੱਲ ਦੇ ਕੋਆਰਡੀਨੇਟਰ ਹਰਵਿੰਦਰ ਸਿੰਘ ਧਾਲੀਵਾਲ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵਧਾਈ ਦਿੱਤੀ | ਇਸ ਮੌਕੇ ਹਰਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਅਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਕਾਰਨ ਲੋਕ ਵੱਡੇ ਪੱਧਰ 'ਤੇ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਹੀ ਲੋਕਾਂ ਦੀਆਂ ਅਸਲ ਸਮੱਸਿਆਵਾਂ ਦਾ ਹੱਲ ਕੱਢਣ ਦੀ ਸਮਰੱਥਾ ਰੱਖਦੀ ਹੈ ਅਤੇ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਭਾਜਪਾ ਇਕ ਮਜ਼ਬੂਤ ਵਿਕਲਪ ਵਜੋਂ ਉੱਭਰ ਰਹੀ ਹੈ | ਉਨ੍ਹਾਂ ਆਸ ਪ੍ਰਗਟਾਈ ਕਿ ਬਾਦਲ ਸਿੰਘ ਦੀ ਨਿਯੁਕਤੀ ਨਾਲ ਹਲਕਾ ਬਾਘਾ ਪੁਰਾਣਾ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਸ ਮੌਕੇ ਹਮਰੀਤ ਕਮਲ, ਹਰਜਿੰਦਰ ਸਿੰਘ ਸੇਖੋਂ, ਹਰਵਿੰਦਰ ਸਿੰਘ ਚੜਿੱਕ, ਸਤਿਨਾਮ ਸਿੰਘ ਮਹੇਸ਼ਰੀ, ਤੇਜ ਸਿੰਘ ਨਿਹੰਗ ਮਾਹਲਾ ਖ਼ੁਰਦ ਅਤੇ ਹੋਰ ਪਾਰਟੀ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਜਲ ਸੰਕਟ 'ਤੇ ਵਿਸ਼ੇਸ਼ ਸੈਮੀਨਾਰ 20 ਨੂੰ ਮੋਗਾ ਵਿਖੇ-ਡਾ. ਹਰਨੇਕ ਸਿੰਘ ਰੋਡੇ ਅਗਲੀ ਖ਼ਬਰ ਅਪ੍ਰੈਂਟਸ਼ਿਪ ਲਾਈਨਮੈਨਾਂ 'ਤੇ ਲਾਠੀਚਾਰਜ ਦੀ ਸਖ਼ਤ ਨਿੰਦਿਆ, ਸਰਕਾਰ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇ- ਪ੍ਰਧਾਨ ਸ...
Ad Position 24