29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪੰਜਾਬ ਦੇ ਜਲ ਸੰਕਟ 'ਤੇ ਵਿਸ਼ੇਸ਼ ਸੈਮੀਨਾਰ 20 ਨੂੰ ਮੋਗਾ ਵਿਖੇ-ਡਾ. ਹਰਨੇਕ ਸਿੰਘ ਰੋਡੇ

Ad Position 21
No active advertisement
ਅਜੀਤ ਡੈਸਕ 10-06-2026
ਮੋਗਾ, 9 ਜੂਨ (ਜਸਪਾਲ ਸਿੰਘ ਬੱਬੀ)-ਪੰਜ ਪਾਣੀਆਂ ਦੀ ਧਰਤੀ ਇਸ ਵਕਤ ਆਪਣੀ ਹੋਂਦ ਦੇ ਸੰਕਟ ਦਾ ਸਾਹਮਣਾ ਕਰ ਰਹੀ ਹੈ | ਧਰਤੀ ਹੇਠਲਾ ਪਾਣੀ ਖ਼ਤਮ ਹੋਣ ਜਾ ਰਿਹਾ ਹੈ | 15 ਲੱਖ ਦੇ ਕਰੀਬ ਟਿਊਬਵੈੱਲ ਲਗਾਤਾਰ ਪਾਣੀ ਕੱਢ ਰਹੇ ਹਨ | ਜਦੋਂ ਕਿ ਕਈ ਜ਼ਿਲਿ੍ਹਆਂ ਵਿਚ ਸਾਲਾਨਾ ਰੀਚਾਰਜ ਨਾਲੋ 300 ਪ੍ਰਤੀਸ਼ਤ ਤੋਂ ਵੱਧ ਪਾਣੀ ਕੱਢਿਆ ਜਾਂ ਰਿਹਾ ਹੈ | ਇਹ ਵਿਚਾਰ ਡਾ. ਹਰਨੇਕ ਸਿੰਘ ਰੋਡੇ ਨੈਸ਼ਨਲ ਐਵਾਰਡੀ, ਸਾਬਕਾ ਮੁੱਖ ਖੇਤੀਬਾੜੀ ਅਫ਼ਸਰ ਨੇ 'ਪਿੰਡ ਬਚਾਓ ਪੰਜਾਬ ਬਚਾਓ' ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਿਤੀ : 20 ਜੂਨ 2026 ਨੂੰ ਸਵੇਰੇ 10 ਵਜੇ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਵਿਚ ਮੋਗਾ ਵਿਖੇ ਵਿਸ਼ੇਸ਼ ਪਾਣੀ ਦੇ ਸੰਕਟ ਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਪ੍ਰਸਿੱਧ ਪੱਤਰਕਾਰ ਹਮੀਰ ਸਿੰਘ, ਡਾ. ਪਿਆਰੇ ਲਾਲ ਗਰਗ, ਸੰਤ ਬਾਬਾ ਗੁਰਮੀਤ ਸਿੰਘ ਖੋਸਿਆਂ ਵਾਲੇ, ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ ਸੂਬਾ ਪ੍ਰਧਾਨ ਬੀ.ਕੇ.ਯੂ. ਲੱਖੋਵਾਲ, ਹਰਮੀਤ ਸਿੰਘ ਕਾਦੀਆਂ ਸੂਬਾ ਪ੍ਰਧਾਨ ਬੀ.ਕੇ.ਯੂ. ਕਾਦੀਆਂ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਪ੍ਰੋ. ਜਗਮੋਹਨ ਸਿੰਘ, ਡਾ. ਸਤਨਾਮ ਸਿੰਘ ਅਜਨਾਲਾ, ਸਤਨਾਮ ਸਿੰਘ ਪੰਨੂ, ਬਲਵਿੰਦਰ ਸਿੰਘ ਸਿੱਧੂ ਆਦਿ ਸੈਮੀਨਾਰ ਨੂੰ ਸੰਬੋਧਨ ਕਰਨਗੇ | ਇਸ ਮੌਕੇ ਡਾ. ਸੁਰਜੀਤ ਬਰਾੜ ਘੋਲੀਆ ਨੇ ਕਿਹਾ ਕਿ ਪੰਜਾਬ ਨਾਲ ਦਰਿਆਈ ਪਾਣੀਆਂ ਦੀ ਵੰਡ ਦੇ ਮਾਮਲੇ ਵਿਚ ਲਗਾਤਾਰ ਵਿਤਕਰਾ ਹੁੰਦਾ ਆ ਰਿਹਾ ਹੈ | ਇਸ ਮੀਟਿੰਗ ਵਿਚ ਪਿਆਰਾ ਸਿੰਘ ਚਹਿਲ, ਗੁਰਮੇਲ ਸਿੰਘ ਬੌਡੇ, ਚਰਨਜੀਤ ਸਿੰਘ ਸਮਾਲਸਰ, ਗਿਆਨ ਸਿੰਘ, ਜੰਗੀਰ ਸਿੰਘ, ਬਲਦੇਵ ਸਿੰਘ ਢਿੱਲੋਂ, ਰਣਜੀਤ ਸਿੰਘ ਸਰਾਂਵਾਲੀ ਆਦਿ ਨੇ ਵਿਚਾਰ ਰੱਖੇ |
Ad Position 22
No active advertisement
ਪਿਛਲੀ ਖ਼ਬਰ ਜਗਤ ਸੇਵਕ ਸੰਸਥਾਵਾਂ ਮਹਿਣਾ ਦੀਆਂ ਵਿਦਿਆਰਥਣਾਂ ਜਗਜੋਤ ਕੌਰ ਅਤੇ ਨਵਨੀਤ ਕੌਰ ਮੈਰਿਟ 'ਚ ਆਉਣ 'ਤੇ ਸਨਮਾਨਿਤ ਅਗਲੀ ਖ਼ਬਰ ਭਾਜਪਾ ਦੇ ਸੰਗਠਨਾਤਮਕ ਵਿਸਥਾਰ ਤਹਿਤ ਬਾਦਲ ਸਿੰਘ ਐਸ.ਸੀ. ਮੋਰਚਾ ਜ਼ਿਲ੍ਹਾ ਟੀਮ ਦੇ ਸੈਕਟਰੀ ਨਿਯੁਕਤ
Ad Position 24