29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਜਗਤ ਸੇਵਕ ਸੰਸਥਾਵਾਂ ਮਹਿਣਾ ਦੀਆਂ ਵਿਦਿਆਰਥਣਾਂ ਜਗਜੋਤ ਕੌਰ ਅਤੇ ਨਵਨੀਤ ਕੌਰ ਮੈਰਿਟ 'ਚ ਆਉਣ 'ਤੇ ਸਨਮਾਨਿਤ

Ad Position 21
No active advertisement
ਅਜੀਤ ਡੈਸਕ 10-06-2026
ਮੋਗਾ, 9 ਜੂਨ (ਜਸਪਾਲ ਸਿੰਘ ਬੱਬੀ)-ਜਗਤ ਸੇਵਕ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਹਿਣਾ (ਮੋਗਾ) ਦੀਆਂ ਵਿਦਿਆਰਥਣਾਂ ਜਗਜੋਤ ਕੌਰ ਨੇ ਅੱਠਵੀਂ ਜਮਾਤ ਅਤੇ ਨਵਨੀਤ ਕੌਰ ਦਸਵੀਂ ਜਮਾਤ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ ਨਤੀਜੇ ਵਿਚ ਮੈਰਿਟ ਵਿਚ ਸਥਾਨ ਹਾਸਿਲ ਕੀਤਾ | ਸਾਗਰ ਸੇਤੀਆ ਡਿਪਟੀ ਕਮਿਸ਼ਨਰ ਮੋਗਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਸੀਸ ਕੁਮਾਰ ਨੇ ਮੈਰਿਟ ਵਿਚ ਆਈਆਂ ਵਿਦਿਆਰਥਣਾਂ ਨੂੰ ਸਨਮਾਨ ਪੱਤਰ ਮੋਗਾ ਵਿਖੇ ਦਿੱਤੇ ਗਏ | ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਅਸ਼ੀਸ਼ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਿਆਲ ਸਿੰਘ ਮਠਾੜੂ ਨੇ ਜਗਜੋਤ ਕੌਰ (ਅੱਠਵੀਂ ਜਮਾਤ) ਅਤੇ ਨਵਨੀਤ ਕੌਰ (ਦਸਵੀਂ ਜਮਾਤ) ਨੂੰ ਉਨ੍ਹਾਂ ਦੇ ਮਾਪਿਆਂ ਅਤੇ ਜਗਤ ਸੇਵਕ ਸੰਸਥਾਵਾਂ ਦੇ ਜਨਰਲ ਸਕੱਤਰ ਰੇਸ਼ਮ ਸਿੰਘ ਖਹਿਰਾ, ਸਕੂਲ ਪਿ੍ੰਸੀਪਲ ਬਲਜਿੰਦਰ ਕੌਰ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਦਸਵੀਂ ਸ਼੍ਰੇਣੀ ਦੇ ਕਲਾਸ ਇੰਚਾਰਜ ਵੀਰਪਾਲ ਕੌਰ ਬੱਚਿਆਂ ਨਾਲ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤੰਗ ਹੋ ਰਹੀਆਂ ਲਿੰਕ ਸੜਕਾਂ ਦੇ ਕਿਨਾਰਿਆਂ 'ਤੇ ਮਿੱਟੀ ਪਾਉਣ ਦੀ ਮੰਗ ਅਗਲੀ ਖ਼ਬਰ ਪੰਜਾਬ ਦੇ ਜਲ ਸੰਕਟ 'ਤੇ ਵਿਸ਼ੇਸ਼ ਸੈਮੀਨਾਰ 20 ਨੂੰ ਮੋਗਾ ਵਿਖੇ-ਡਾ. ਹਰਨੇਕ ਸਿੰਘ ਰੋਡੇ
Ad Position 24