ਕਿਸ਼ਨਪੁਰਾ ਕਲਾਂ, 9 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪਟਿਆਲਾ ਵਿਖੇ ਸ਼ਾਂਤਮਈ ਧਰਨਾ ਪ੍ਰਦਰਸ਼ਨ ਕਰ ਰਹੇ ਬਿਜਲੀ ਬੋਰਡ ਦੇ ਲਾਈਨਮੈਨਾਂ 'ਤੇ ਅਣਮਨੁੱਖੀ ਲਾਠੀਚਾਰਜ ਕੀਤੇ ਜਾਣ ਦੀ ਸ਼੍ਰੋਮਣੀ ਅਕਾਲੀ ਦਲ ਵਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ | ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਆਗੂ ਅਤੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਭੁੱਲਰ ਨਸੀਰੇ ਵਾਲਾ, ਪ੍ਰਧਾਨ ਜਸਵੀਰ ਸਿੰਘ ਸ਼ਾਹ ਕਿਸ਼ਨਪੁਰਾ ਕਲਾਂ, ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ, ਡਾ. ਗੁਰਪ੍ਰੀਤ ਸਿੰਘ ਢਿੱਲੋਂ, ਪ੍ਰਗਟ ਸਿੰਘ ਬੱਬਾ, ਈਸ਼ਵਰ ਸਿੰਘ ਆੜ੍ਹਤੀਆ ਆਦਿ ਨੇ ਕਿਹਾ ਕਿ ਇਕ ਪਾਸੇ ਸੂਬਾ ਸਰਕਾਰ ਦਮਗਜੇ ਮਾਰ ਰਹੀ ਹੈ ਕਿ ਉਸ ਵਲੋਂ ਸਾਰੇ ਕੱਚੇ ਮੁਲਾਜ਼ਮ ਪੱਕੇ ਕਰ ਦਿੱਤੇ ਗਏ ਹਨ, ਦੂਜੇ ਪਾਸੇ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਦੇ ਉਕਤ ਮੁਲਾਜ਼ਮ ਲੰਮੇ ਸਮੇਂ ਤੋਂ ਪੱਕੀਆਂ ਨੌਕਰੀਆਂ ਦੀ ਮੰਗ ਕਰ ਰਹੇ ਹਨ, ਨੂੰ ਪੁਲਿਸ ਵਲੋਂ ਛੱਲੀਆਂ ਵਾਂਗ ਕੁੱਟਿਆ ਗਿਆ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਸਾਡੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਹਰ ਮੋਰਚੇ 'ਤੇ ਅਸਫਲ ਸਾਬਤ ਹੋਈ ਹੈ ਅਤੇ ਨੈਤਿਕ ਤੌਰ 'ਤੇ ਇਸ ਸਰਕਾਰ ਨੇ ਸੱਤਾ ਵਿਚ ਰਹਿਣ ਦਾ ਅਧਿਕਾਰ ਖੋ ਲਿਆ ਹੈ |