30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਐਸ.ਡੀ.ਐਮ. ਦਫ਼ਤਰ ਅੱਗੇ ਧਰਨਾ 12 ਨੂੰ

Ad Position 21
No active advertisement
ਅਜੀਤ ਡੈਸਕ 10-06-2026
ਨਿਹਾਲ ਸਿੰਘ ਵਾਲਾ, 9 ਜੂਨ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਨਿਹਾਲ ਸਿੰਘ ਵਾਲਾ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਚਰਨ ਸਿੰਘ ਰਾਮਾਂ ਪ੍ਰਧਾਨਗੀ ਹੇਠ ਸ਼ਹੀਦ ਸਾਧੂ ਸਿੰਘ ਤਖ਼ਤੂਪੁਰਾ ਦੀ ਯਾਦਗਾਰ 'ਤੇ ਹੋਈ | ਮੀਟਿੰਗ ਵਿਚ ਛਿਮਾਹੀ ਫ਼ੰਡਾਂ ਅਤੇ ਪ੍ਰੋਗਰਾਮ ਵਿਚ ਸਹੀ ਸਮੇਂ ਤੇ ਆਉਣ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ | 10 ਜੂਨ ਨੂੰ ਸੂਬਾ ਪੱਧਰੀ ਪ੍ਰੋਗਰਾਮ ਦੀ ਤਿਆਰੀ ਜ਼ਿਲ੍ਹਾ ਪੱਧਰੀ ਬੱਧਨੀ ਕਲਾਂ ਵਿਖੇ ਹੋ ਰਹੀ ਸਿੱਖਿਆ ਮੀਟਿੰਗ ਅਤੇ 11 ਮਈ ਨੂੰ ਬਲਾਕ ਨਿਹਾਲ ਸਿੰਘ ਵਾਲਾ ਵਿਚ ਦੇ ਪਿੰਡਾਂ ਵਿਚ ਆਏ ਤੇਜ਼ ਝੱਖੜ ਅਤੇ ਗੜੇਮਾਰੀ ਨਾਲ ਖ਼ਰਾਬ ਹੋਈਆ ਫ਼ਸਲਾਂ ਅਤੇ ਸਬਜ਼ੀਆਂ ਦੀ ਵਿਸ਼ੇਸ਼ ਗਿਰਦਾਵਰੀ ਕਰਕੇ ਮੁਆਵਜ਼ੇ ਲਈ, ਮਜ਼ਬੂਰੀਵੱਸ ਕਿਸਾਨਾਂ ਵਲੋਂ ਕਣਕ ਦੇ ਨਾੜ ਨੂੰ ਲਈ ਅੱਗ ਤੇ ਕਿਸਾਨਾਂ ਤੇ ਪਾਏ ਕੇਸਾਂ ਦੇ ਖ਼ਿਲਾਫ਼ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਦੇ ਦਫ਼ਤਰ ਅੱਗੇ 12 ਜੂਨ ਨੂੰ ਧਰਨਾ ਲਗਾਇਆ ਜਾਵੇਗਾ | ਇਨ੍ਹਾਂ ਦੋਵੇਂ ਪ੍ਰੋਗਰਾਮਾਂ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ | ਮੀਟਿੰਗ ਦੇ ਅੰਤ ਵਿਚ ਪਟਿਆਲਾ ਵਿਖੇ 5 ਜੂਨ 2600 ਬੇਰੁਜ਼ਗਾਰ ਅਪ੍ਰੈਟਸਿਪ ਲਾਈਨਮੈਨਾਂ ਤੇ ਲਾਠੀਚਾਰਜ ਦੇ ਖ਼ਿਲਾਫ਼ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ | ਮੀਟਿੰਗ 'ਚ ਜਰਨਲ ਸਕੱਤਰ ਬੂਟਾ ਸਿੰਘ ਭਾਗੀਕੇ, ਕੁਲਦੀਪ ਕੌਰ ਕੁੱਸਾ, ਕਰਮਜੀਤ ਕੌਰ ਹਿੰਮਤਪੁਰਾ, ਸਰਬਜੀਤ ਸਿੰਘ ਖਾਈ, ਖ਼ਜ਼ਾਨਚੀ ਕੇਵਲ ਕਿ੍ਸ਼ਨ ਬੱਧਨੀ ਕਲਾਂ, ਸਵਰਨ ਸਿੰਘ , ਗੁਰਮੁਖ ਸਿੰਘ ਆਦਿ ਤੋਂ ਇਲਾਵਾ ਪਿੰਡਾਂ ਦੇ ਪ੍ਰਧਾਨ ਸਕੱਤਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਖੋਸਾ ਨੇ ਨਵ ਨਿਯੁਕਤ ਐਸ.ਐਸ.ਪੀ ਮੋਗਾ ਦਾ ਕੀਤਾ ਸਵਾਗਤ ਅਗਲੀ ਖ਼ਬਰ ਸ਼੍ਰੋ. ਅਕਾਲੀ ਦਲ ਵਲੋਂ ਮਨੋਜ ਭੱਲਾ ਵਪਾਰੀ ਵਰਗ ਦੇ ਹਲਕਾ ਪ੍ਰਧਾਨ ਨਿਯੁਕਤ
Ad Position 24