30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਭਾਰਤੀ ਕਿਸਾਨ ਯੂਨੀਅਨ ਖੋਸਾ ਨੇ ਨਵ ਨਿਯੁਕਤ ਐਸ.ਐਸ.ਪੀ ਮੋਗਾ ਦਾ ਕੀਤਾ ਸਵਾਗਤ

Ad Position 21
No active advertisement
ਅਜੀਤ ਡੈਸਕ 10-06-2026
ਮੋਗਾ, 9 ਜੂਨ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਵਲੋਂ ਨਵ ਨਿਯੁਕਤ ਐਸ.ਐਸ.ਪੀ. ਮੋਗਾ ਸਰਤਾਜ ਸਿੰਘ ਚਾਹਲ ਨੂੰ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਸੁਖਮੰਦਰ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ, ਅਮਰ ਸਿੰਘ ਸਲੀਣਾ ਮੀਤ ਪ੍ਰਧਾਨ ਪੰਜਾਬ, ਗੁਰਸੇਵਕ ਸਿੰਘ ਰੱਤੀਆਂ, ਸਿਮਰਨ ਸਿੰਘ ਵੀ ਮੌਜੂਦ ਸਨ¢ ਇਸ ਮੌਕੇ ਸੁਖਜਿੰਦਰ ਸਿੰਘ ਖੋਸਾ ਵਲੋਂ ਐਸ.ਐਸ.ਪੀ. ਮੋਗਾ ਸਰਤਾਜ ਸਿੰਘ ਚਾਹਲ ਨਾਲ ਜ਼ਿਲ੍ਹੇ ਵਿਚ ਅਮਨ ਕਾਨੂੰਨ ਨੂੰ ਹੋਰ ਮਜ਼ਬੂਤ ਕਰਨ, ਪਿੰਡਾਂ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਣ, ਆਏ ਦਿਨ ਖੇਤਾਂ 'ਚੋਂ ਟਰਾਂਸਫਾਰਮਰਾਂ, ਤਾਂਬੇ ਦੀਆਂ ਤਾਰਾਂ, ਤੇਲ ਅਤੇ ਮੋਟੀਆਂ ਕੇਵਲ ਤਾਰਾਂ ਚੋਰੀ ਹੋਣ ਦੀਆਂ ਵਾਰਦਾਤਾਂ ਨੂੰ ਰੋਕਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ¢ ਐਸ.ਐਸ.ਪੀ. ਮੋਗਾ ਸਰਤਾਜ ਸਿੰਘ ਚਾਹਲ ਵਲੋਂ ਕਿਸਾਨ ਆਗੂਆਂ ਨੂੰ ਭਰੋਸਾ ਦਵਾਇਆ ਕਿ ਉਹ ਜ਼ਿਲ੍ਹੇ ਵਿਚ ਅਮਨ ਕਾਨੂੰਨ ਨੂੰ ਬਹਾਲ ਰੱਖਣ ਅਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਯਤਨਸ਼ੀਲ ਰਹਿਣਗੇ¢
Ad Position 22
No active advertisement
ਪਿਛਲੀ ਖ਼ਬਰ 2027 ਦੀ ਚੋਣ ਜੰਗ ਲਈ ਅਕਾਲੀ ਦਲ ਬਾਦਲ ਨੇ ਕੱਸੀ ਕਮਰ, ਗੋਵਰਧਨ ਪੋਪਲੀ ਬਣੇ ਮੋਗਾ ਦੇ ਸ਼ਹਿਰੀ ਪ੍ਰਧਾਨ ਅਗਲੀ ਖ਼ਬਰ ਐਸ.ਡੀ.ਐਮ. ਦਫ਼ਤਰ ਅੱਗੇ ਧਰਨਾ 12 ਨੂੰ
Ad Position 24