30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸ਼ਾਂਤਮਈ ਸੰਘਰਸ਼ ਕਰ ਰਹੇ ਅਪ੍ਰੈਂਟਿਸਸ਼ਿਪ ਲਾਈਨਮੈਨਾਂ ਤੇ ਲਾਠੀਚਾਰਜ ਵਿਰੁੱਧ ਕੀਤੀ ਰੋਸ ਰੈਲੀ

Ad Position 21
No active advertisement
ਅਜੀਤ ਡੈਸਕ 10-06-2026
ਮੋਗਾ, 9 ਜੂਨ (ਸੁਰਿੰਦਰਪਾਲ ਸਿੰਘ)-ਜੁਆਇੰਟ ਫੋਰਮ ਅਤੇ ਏਕਤਾ ਮੰਚ ਦੇ ਸੱਦੇ 'ਤੇ ਮੋਗਾ ਵਿਖੇ ਜੁਆਇੰਟ ਐਕਸ਼ਨ ਕਮੇਟੀ ਦੇ ਕਨਵੀਨਰ ਮਨਜੋਤ ਬਰਾੜ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ¢ ਇਸ ਰੈਲੀ ਵਿਚ ਸਮੂਹ ਜਥੇਬੰਦੀਆਂ ਨੇ ਹਿੱਸਾ ਲਿਆ¢ ਆਗੂਆਂ ਨੇ ਮੁੱਖ ਦਫਤਰ ਪਟਿਆਲਾ ਅੱਗੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਆਈ. ਟੀ. ਆਈ. ਅਪ੍ਰੈਂਟਿਸਸ਼ਿਪ ਲਾਈਨਮੈਨਾਂ ਉੱਪਰ ਪੁਲਿਸ ਵਲੋਂ ਕੀਤੇ ਅੰਨੇ੍ਹਵਾਹ ਲਾਠੀਚਾਰਜ ਦੀ ਸਖਤ ਨਿੰਦਾ ਕੀਤੀ¢ ਆਗੂਆਂ ਨੇ ਦੱਸਿਆ ਕਿ ਬਿਜਲੀ ਨਿਗਮ ਅੰਦਰ ਹਜ਼ਾਰਾਂ ਦੀ ਗਿਣਤੀ ਵਿਚ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਯੋਗ ਨੌਜਵਾਨਾਂ ਨੂੰ ਭਰਤੀ ਕਰਨ ਦੀ ਥਾਂ 'ਤੇ ਹੱਕੀ ਮੰਗਾਂ ਲਈ ਸ਼ਾਂਤ ਮਈ ਸੰਘਰਸ਼ ਕਰ ਰਹੇ ਨੌਜਵਾਨਾਂ ਉੱਪਰ ਪੰਜਾਬ ਸਰਕਾਰ ਅਤੇ ਪਾਵਰ ਕਾਮ ਦੀ ਮੈਨੇਜਮੈਂਟ ਦੇ ਇਸ਼ਾਰੇ 'ਤੇ ਅੰਨੇ੍ਹਵਾਹ ਲਾਠੀਚਾਰਜ ਕੀਤਾ ਗਿਆ¢ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਅਪ੍ਰੈਂਟਿਸਸ਼ਿਪ ਅਤੇ ਆਈ. ਟੀ. ਆਈ. ਪਾਸ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ ਤੁਰੰਤ ਅਦਾਰੇ ਅੰਦਰ ਲਾਈਨਮੈਨ/ਸਹਾਇਕ ਲਾਈਨਮੈਨ ਭਰਤੀ ਕੀਤਾ ਜਾਵੇ | ਜਥੇਬੰਦੀ ਨੇ ਪੰਜਾਬ ਸਰਕਾਰ ਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵਲੋਂ ਟਕਰਾਅ ਦੀ ਨੀਤੀ ਅਪਣਾਈ ਜਾਂਦੀ ਹੈ ਤਾਂ ਜਥੇਬੰਦੀ ਇਨ੍ਹਾਂ ਸਾਥੀਆਂ ਦੇ ਸੰਘਰਸ਼ ਦਾ ਸਹਿਯੋਗ ਕਰੇਗੀ¢ ਇਸ ਰੋਸ ਰੈਲੀ ਵਿਚ ਟੀ.ਐਸ.ਯੂ. ਪ੍ਰਧਾਨ ਅਮਨਪ੍ਰੀਤ ਸਿੰਘ ਆਹਲੂਵਾਲੀਆ, ਪ੍ਰਧਾਨ ਪ੍ਰਦੀਪ ਕੁਮਾਰ ਨਾਰਥ, ਪ੍ਰਧਾਨ ਹਰਮਨਦੀਪ ਸਿੰਘ ਸਾਊਥ, ਬੂਟਾ ਸਿੰਘ ਫੈਡਰੇਸ਼ਨ, ਪਲਵਿੰਦਰ ਸਿੰਘ ਫੈਡਰੇਸ਼ਨ ਏਟਕ, ਸਟੇਟ ਆਗੂ ਦਰਸ਼ਨ ਲਾਲ, ਪ੍ਰਧਾਨ ਕੁਲਦੀਪ ਸਿੰਘ ਸੀ.ਐਚ.ਬੀ. ਯੂਨੀਅਨ, ਰਾਮ ਸਨੇਹੀ ਪੈਨਸ਼ਨਰ ਯੂਨੀਅਨ, ਪਾਲ ਸਿੰਘ ਪੈਨਸ਼ਨਰ ਯੂਨੀਅਨ ਮੌਜੂਦ ਸਨ¢ ਇਹ ਜਾਣਕਾਰੀ ਸਕੱਤਰ ਬਲਵਿੰਦਰ ਸਿੰਘ ਉੱਭੀ ਨੇ ਦਿੱਤੀ¢
Ad Position 22
No active advertisement
ਪਿਛਲੀ ਖ਼ਬਰ ਦੀਨਾਂ ਸਾਹਿਬ ਵਿਖੇ ਸਤਿਕਾਰ ਕਮੇਟੀ ਦੇ ਸੇਵਾਦਾਰਾਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਅਗਲੀ ਖ਼ਬਰ 2027 ਦੀ ਚੋਣ ਜੰਗ ਲਈ ਅਕਾਲੀ ਦਲ ਬਾਦਲ ਨੇ ਕੱਸੀ ਕਮਰ, ਗੋਵਰਧਨ ਪੋਪਲੀ ਬਣੇ ਮੋਗਾ ਦੇ ਸ਼ਹਿਰੀ ਪ੍ਰਧਾਨ
Ad Position 24