30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਆਪਣਾ ਹੱਕ ਮੰਗਣ ਵਾਲੇ ਨੌਜਵਾਨ ਸਰਕਾਰ ਦੀ ਧੱਕੇਸ਼ਾਹੀ ਤੇ ਪੁਲਿਸ ਦੀਆਂ ਡਾਂਗਾਂ ਦਾ ਹੋਣ ਲੱਗੇ ਸ਼ਿਕਾਰ <br/>

Ad Position 21
No active advertisement
ਅਜੀਤ ਡੈਸਕ 10-06-2026
ਮੋਗਾ, 9 ਜੂਨ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਆਪ ਸਰਕਾਰ ਦੇ ਰਾਜ ਵਿਚ ਸਰਕਾਰੀ ਜਬਰ ਐਨਾ ਵੱਧ ਗਿਆ ਹੈ ਕਿ ਆਪਣਾ ਹੱਕ ਮੰਗਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰ ਦੀ ਧੱਕੇਸ਼ਾਹੀ ਅਤੇ ਪੁਲਿਸ ਦੀਆਂ ਡਾਂਗਾਂ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ ਅਤੇ ਜੋ ਪਟਿਆਲਾ ਵਿਚ ਬੇਰੁਜ਼ਗਾਰ ਲਾਈਨਮੈਨਾਂ 'ਤੇ ਸਰਕਾਰ ਦੀ ਸ਼ਹਿ 'ਤੇ ਪੁਲਿਸ ਵਲੋਂ ਅੰਨ੍ਹਾ ਤਸ਼ੱਦਦ ਕੀਤਾ ਗਿਆ ਹੈ ਉਸ ਨੇ ਮੁਗਲ ਰਾਜ ਨੂੰ ਵੀ ਮਾਤ ਪਾ ਦਿੱਤੀ ਹੈ ਤੇ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਬੁਰੀ ਤਰ੍ਹਾਂ ਨੰਗਾ ਹੋ ਕੇ ਸਭ ਦੇ ਸਾਹਮਣੇ ਆ ਗਿਆ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ ਸਾਲ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਆਪਣੀ ਸਰਕਾਰ ਬਣਾਏਗਾ ਅਤੇ ਸੂਬੇ ਦੇ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹੋਣਗੇ ਅਤੇ ਸੁਖਬੀਰ ਸਿੰਘ ਬਾਦਲ ਨੇ ਸਰਕਾਰ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਬੇਰੁਜ਼ਗਾਰ ਲਾਈਨਮੈਨਾਂ ਨੂੰ ਪਹਿਲ ਦੇ ਆਧਾਰ 'ਤੇ ਪੱਕਿਆਂ ਕਰਨ ਦਾ ਵਾਅਦਾ ਕੀਤਾ ਹੈ | ਤਲਵੰਡੀ ਸਾਬੋ ਵਿਖੇ ਰੈਫੇਨਰੀ ਦੀ ਇੰਡਸਟਰੀ ਲਗਾਈ ਗਈ | ਸਕੂਲੀ ਬੱਚੀਆਂ ਨੂੰ ਮਾਈ ਭਾਗੋ ਸਾਈਕਲ ਸਕੀਮ ਅਧੀਨ ਸਾਈਕਲ ਦਿੱਤੇ ਗਏ |

Ad Position 22
No active advertisement
ਪਿਛਲੀ ਖ਼ਬਰ ਪ੍ਰੇਮ ਚੰਦ ਚੱਕੀ ਵਾਲਿਆਂ ਦਾ ਪਰਿਵਾਰ ਨਗਰ ਨਿਗਮ ਮੇਅਰ ਬਣਨ ਲਈ ਪੂਰੀ ਤਰ੍ਹਾਂ ਸਮਰੱਥ-ਜੋਗਿੰਦਰ ਸਿੰਘ ਲੋਹਾਮ ਅਗਲੀ ਖ਼ਬਰ ਦੀਨਾਂ ਸਾਹਿਬ ਵਿਖੇ ਸਤਿਕਾਰ ਕਮੇਟੀ ਦੇ ਸੇਵਾਦਾਰਾਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ
Ad Position 24