30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪੰਜਾਬ ਸਟੇਟ ਚੰਡੀਗੜ੍ਹ ਹਿਊਮਨ ਰਾਈਟਸ ਕਮਿਸ਼ਨ ਵਲੋਂ ਗੁਰਜੋਤ ਸਿੰਘ ਕੋਰ ਗਰੁੱਪ ਮੈਂਬਰ ਨਿਯੁਕਤ

Ad Position 21
No active advertisement
ਅਜੀਤ ਡੈਸਕ 10-06-2026
ਮੋਗਾ, 9 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਸਟੇਟ ਚੰਡੀਗੜ੍ਹ ਹਿਊਮਨ ਰਾਈਟਸ ਕਮਿਸ਼ਨ ਦੇ ਇੰਚਾਰਜ ਜਤਿੰਦਰ ਸਿੰਘ ਸੈਂਟੀ ਵਲੋਂ ਗੁਰਜੋਤ ਸਿੰਘ ਦੀਆਂ ਸਮਾਜ ਸੇਵੀ ਅਤੇ ਲੋਕ ਭਲਾਈ ਕੰਮਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਕੋਰ ਗਰੁੱਪ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ ਤੇ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਜਿਨ੍ਹਾਂ ਵਿਚ ਸਕੂਲਾਂ, ਪੁਲਿਸ ਵਿਭਾਗ, ਡੀ.ਸੀ. ਦਫ਼ਤਰ ਅਤੇ ਕ੍ਰਾਈਮ ਨਾਲ ਸਬੰਧਿਤ ਸਮੂਹ ਵਿਭਾਗਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਗੁਰਜੋਤ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ ਸਕੂਲਾਂ ਵਿਚ ਵਿਦਿਆਰਥੀਆਂ ਨਾਲ ਸਬੰਧਿਤ ਮਾਮਲੇ, ਪੁਲਿਸ ਪ੍ਰਸ਼ਾਸਨ ਨਾਲ ਸਬੰਧਿਤ, ਡੀ.ਸੀ. ਦਫ਼ਤਰ ਨਾਲ ਜੁੜੀਆਂ ਸਮੱਸਿਆਵਾਂ, ਨਸ਼ਿਆਂ, ਧੋਖਾਧੜੀ, ਛੇੜਛਾੜ ਅਤੇ ਹੋਰ ਅਪਰਾਧਿਕ ਮਾਮਲਿਆਂ ਸਬੰਧੀ ਸ਼ਿਕਾਇਤਾਂ, ਮਨੁੱਖੀ ਅਧਿਕਾਰਾਂ ਨਾਲ ਸਬੰਧਿਤ ਕੋਈ ਵੀ ਮਾਮਲਾ ਹੋਵੇ ਤਾਂ ਉਹ ਮੇਰੇ ਧਿਆਨ ਵਿਚ ਲਿਆ ਸਕਦੇ ਹਨ ਤੇ ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਸੰਸਥਾ ਵਲੋਂ ਜੋ ਮੈਨੰੂ ਜ਼ਿੰਮੇਵਾਰੀ ਦਿੱਤੀ ਗਈ ਹੈ, ਮੈ ਪੂਰੀ ਇਮਾਨਦਾਰੀ ਨਿਰਪੱਖਤਾ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਂਦਿਆਂ ਲੋਕਾਂ ਦੀ ਆਵਾਜ਼ ਨੂੰ ਸਬੰਧਿਤ ਵਿਭਾਗਾਂ ਤੱਕ ਪਹੁੰਚਾਉਣ ਤੇ ਇਨਸਾਫ ਦਿਵਾਉਣ ਲਈ ਹਰ ਸੰਭਵ ਯਤਨ ਕਰਾਂਗਾ | ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਕਿ ਆਓ ਆਪਾਂ ਹੱਕਾਂ ਪ੍ਰਤੀ ਜਾਗਰੂਕ ਹੋਈਏ ਤੇ ਇਕ ਨਿਆਂ ਪੂਰਨ ਸਮਾਜ ਦੀ ਸਿਰਜਣਾ ਕਰੀਏ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੋਗਾ ਰਾਹੀਂ ਪੈਨਸ਼ਨਰਾਂ ਦੀਆਂ ਮੰਗਾ ਸਬੰਧੀ ਮੰਗ ਪੱਤਰ ਸੌਂਪਿਆ-ਗਗੜਾ ਅਗਲੀ ਖ਼ਬਰ ਪ੍ਰੇਮ ਚੰਦ ਚੱਕੀ ਵਾਲਿਆਂ ਦਾ ਪਰਿਵਾਰ ਨਗਰ ਨਿਗਮ ਮੇਅਰ ਬਣਨ ਲਈ ਪੂਰੀ ਤਰ੍ਹਾਂ ਸਮਰੱਥ-ਜੋਗਿੰਦਰ ਸਿੰਘ ਲੋਹਾਮ
Ad Position 24