30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪੈਡੀ ਸੀਜ਼ਨ ਨੂੰ ਮੁੱਖ ਰੱਖਦਿਆਂ ਬਿਜਲੀ ਗਰਿੱਡ ਅਤੇ ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

Ad Position 21
No active advertisement
ਅਜੀਤ ਡੈਸਕ 10-06-2026
ਬੱਧਨੀ ਕਲਾਂ, 9 ਜੂਨ (ਸੰਜੀਵ ਕੋਛੜ)-ਪੈਡੀ ਸੀਜ਼ਨ ਨੂੰ ਮੁੱਖ ਰੱਖਦਿਆਂ ਬਿਜਲੀ ਗਰਿੱਡ ਅਤੇ ਸਬ ਡਵੀਜ਼ਨ ਬੱਧਨੀ ਕਲਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਏ ਗਏ | ਇਸ ਧਾਰਮਿਕ ਸਮਾਗਮ ਵਿਚ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਇਲਾਕੇ ਦੀਆਂ ਸੰਗਤਾਂ ਨੇ ਸ਼ਰਧਾ ਨਾਲ ਹਾਜ਼ਰੀ ਭਰੀ ਅਤੇ ਗੁਰਬਾਣੀ ਸਰਵਣ ਕਰਕੇ ਆਤਮਿਕ ਸ਼ਾਂਤੀ ਪ੍ਰਾਪਤ ਕੀਤੀ | ਸਮਾਗਮ ਦੌਰਾਨ ਸਮੂਹ ਕਰਮਚਾਰੀਆਂ ਵਲੋਂ ਸਾਂਝੇ ਤੌਰ 'ਤੇ ਅਰਦਾਸ ਕੀਤੀ ਗਈ | ਇਸ ਮੌਕੇ ਸਰਬੱਤ ਦੇ ਭਲੇ, ਦੇਸ਼ ਦੀ ਤਰੱਕੀ, ਪੰਜਾਬ ਦੀ ਚੜ੍ਹਦੀ ਕਲਾ, ਕਿਸਾਨਾਂ ਦੀ ਖ਼ੁਸ਼ਹਾਲੀ ਅਤੇ ਪੈਡੀ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਲਈ ਵਾਹਿਗੁਰੂ ਅੱਗੇ ਬੇਨਤੀ ਕੀਤੀ ਗਈ | ਅਰਦਾਸ ਵਿਚ ਇਹ ਵੀ ਮੰਗ ਕੀਤੀ ਗਈ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਬਿਜਲੀ ਸੇਵਾਵਾਂ ਸੁਚਾਰੂ ਢੰਗ ਨਾਲ ਚੱਲਦੀਆਂ ਰਹਿਣ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਭੋਗ ਪਾਏ ਗਏ ਅਤੇ ਸਮੂਹ ਸਟਾਫ਼ ਵਲੋਂ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ ਗਿਆ | ਕਰਮਚਾਰੀਆਂ ਨੇ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦਾ ਸੰਕਲਪ ਲਿਆ | ਇਸ ਮੌਕੇ ਆਪਸੀ ਭਾਈਚਾਰੇ, ਏਕਤਾ ਅਤੇ ਲੋਕ ਭਲਾਈ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਵੀ ਅਰਦਾਸ ਕੀਤੀ ਗਈ | ਸਮਾਗਮ ਦੇ ਅੰਤ ਵਿਚ ਅਰਦਾਸ ਉਪਰੰਤ ਸੰਗਤਾਂ ਨੂੰ ਕੜਾਹ ਪ੍ਰਸਾਦ ਅਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ | ਹਾਜ਼ਰ ਸੰਗਤਾਂ ਅਤੇ ਕਰਮਚਾਰੀਆਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਪੈਡੀ ਸੀਜ਼ਨ ਸਫਲਤਾਪੂਰਵਕ ਨੇਪਰੇ ਚੜ੍ਹੇ, ਬਿਜਲੀ ਸਪਲਾਈ ਨਿਰਵਿਘਨ ਰਹੇ ਅਤੇ ਸਮੁੱਚਾ ਸਮਾਜ ਖ਼ੁਸ਼ਹਾਲੀ ਅਤੇ ਤਰੱਕੀ ਦੇ ਰਾਹ 'ਤੇ ਅੱਗੇ ਵਧੇ |
Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰ ਮੋਗਾ ਦੇ ਮੁਲਾਜ਼ਮਾਂ ਵਲੋਂ ਮੰਗਾਂ ਮੰਨਵਾਉਣ ਲਈ ਧਰਨਾ ਅਗਲੀ ਖ਼ਬਰ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ
Ad Position 24