30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਗੁਰੂ ਅਰਜਨ ਦੇਵ, ਜੂਨ 84 'ਤੇ ਭਾਈ ਜਗਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 10-06-2026
ਮੋਗਾ, 9 ਜੂਨ (ਅਸ਼ੋਕ ਬਾਂਸਲ)-ਪਿੰਡ ਤਲਵੰਡੀ ਭੰਗੇਰੀਆਂ ਦੇ ਗੁਰਦੁਆਰਾ ਪੱਤੀ ਧਾਲੀਵਾਲ ਵਿਖੇ ਨਗਰ ਨਿਵਾਸੀਆਂ ਵਲੋਂ ਜਥੇਦਾਰ ਕਰੋੜ ਸਿੰਘ ਦੀ ਅਗਵਾਈ ਹੇਠ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ , ਜੂਨ 1984 ਦੇ ਸਮੂਹ ਸਿੰਘਾਂ ਤੇ ਭਾਈ ਜਗਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਗਏ ਸਹਿਜ ਪਾਠ ਦੇ ਭੋਗ ਪਾਏ ਗਏ | ਗੁਰਦੁਆਰੇ ਦੇ ਮੁੱਖ ਸੇਵਾਦਾਰ ਗਿਆਨੀ ਕਰਨਵੀਰ ਸਿੰਘ, ਜਥੇਦਾਰ ਕਰੋੜ ਸਿੰਘ, ਭਾਈ ਦਰਸ਼ਨ ਸਿੰਘ ਨੈਸਲੇ ਨੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਜੂਨ 84 ਤੇ ਭਾਈ ਜਗਨ ਸਿੰਘ ਦੀ ਸ਼ਹੀਦੀ ਤੇ ਵਿਸਥਾਰ ਸਹਿਤ ਦੱਸਿਆ ਤੇ ਸਮੂਹ ਗੁਰੂ ਨਾਨਕ ਲੇਵਾ ਸਿੱਖ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਨਾ ਦਿੱਤੀ | ਇਸ ਮੌਕੇ ਸ਼ਹੀਦ ਭਾਈ ਜਗਨ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਉ ਪਾ ਕੇ ਵਿਸ਼ੇਸ਼ ਸਨਮਾਨ ਦਿੱਤਾ ਗਿਆ | ਇਸ ਮੌਕੇ ਦਰਸ਼ਨ ਸਿੰਘ ਨੈਸਲੇ, ਅਜਮੇਰ ਸਿੰਘ ਫ਼ੌਜੀ, ਗਿਆਨੀ ਬਲਜਿੰਦਰ ਸਿੰਘ ਲੰਢੇਕੇ, ਗੁਰਬਚਨ ਸਿੰਘ, ਬਲਦੇਵ ਸਿੰਘ, ਰਣਜੀਤ ਸਿੰਘ, ਨੱਥਾ ਸਿੰਘ, ਜੋਧਾ ਸਿੰਘ, ਸੁਖਜਿੰਦਰ ਸਿੰਘ, ਸੁਖਦੀਪ ਸਿੰਘ, ਚਰਨਜੀਤ ਸਿੰਘ, ਬਲਦੇਵ ਸਿੰਘ, ਜਸਵੀਰ ਸਿੰਘ, ਚੰਦਨ ਸਿੰਘ, ਤੇਜਾ ਸਿੰਘ, ਰਵਿੰਦਰ ਸਿੰਘ ਟੈਂਟ ਵਾਲਾ, ਬੀਬੀ ਹਰਪਾਲ ਕੌਰ, ਬੀਬੀ ਗੁਰਮੇਲ ਕੌਰ, ਬੀਬੀ ਜੀਤ ਕੌਰ, ਬੀਬੀ ਜਸਵੰਤ ਕੌਰ, ਬੀਬੀ ਚਰਨਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਆਪਣਾ ਯੋਗਦਾਨ ਪਾਇਆ ਇਸ ਮੌਕੇ ਤਲਵੰਡੀ ਭੰਗੇਰੀਆਂ ਦੇ ਸਾਬਕਾ ਸਰਪੰਚ ਨਿਰਮਲ ਸਿੰਘ ਨੇ ਵੀ ਇਸ ਸਮਾਗਮ ਵਿਚ ਵੱਡਾ ਯੋਗਦਾਨ ਪਾਇਆ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪਿੰਡ ਲੁਹਾਰਾ ਦੇ ਗੁਰਦੁਆਰਾ ਸਾਹਿਬ ਵਿਖੇ ਡੈਲੀਗੇਟ ਇਜਲਾਸ •ਅਹੁਦੇਦਾਰਾਂ ਦੀ ਕੀਤੀ ਚੋਣ... ਅਗਲੀ ਖ਼ਬਰ ਸੇਵਾ ਕੇਂਦਰ ਮੋਗਾ ਦੇ ਮੁਲਾਜ਼ਮਾਂ ਵਲੋਂ ਮੰਗਾਂ ਮੰਨਵਾਉਣ ਲਈ ਧਰਨਾ
Ad Position 24