07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਆਗਾਮੀ ਚੋਣਾਂ 'ਚ ਹਲਕੇ ਦੇ ਲੋਕ ਵਿਰੋਧੀ ਪਾਰਟੀਆਂ ਦੇ ਗੁਮਰਾਹਕੰੁਨ ਪ੍ਰਚਾਰ 'ਚ ਨਹੀਂ ਆਉਣਗੇ-ਮਾਲਵਿਕਾ ਸੂਦ

Ad Position 21
No active advertisement
ਅਜੀਤ ਡੈਸਕ 11-06-2026
ਮੋਗਾ, 10 ਜੂਨ (ਸੁਰਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਅਤੇ ਮੋਗਾ ਵਿਧਾਨ ਸਭਾ ਹਲਕੇ ਦੀ ਇੰਚਾਰਜ ਮਾਲਵਿਕਾ ਸੂਦ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਦਰਜ ਕਰੇਗੀ | ਉਨ੍ਹਾਂ ਕਿਹਾ ਕਿ ਇਸ ਵੱਡੀ ਜਿੱਤ ਲਈ ਪਾਰਟੀ ਵਲੋਂ ਹੁਣੇ ਤੋਂ ਹੀ ਮੈਦਾਨੀ ਪੱਧਰ 'ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋ ਰਿਹਾ ਹੈ | ਮਾਲਵਿਕਾ ਸੂਦ ਨੇ ਕਿਹਾ ਕਿ ਉਹ ਸਿਰਫ਼ ਇਕ ਰਾਜਨੀਤਕ ਆਗੂ ਹੀ ਨਹੀਂ, ਸਗੋਂ ਇਕ ਸਮਾਜ ਸੇਵੀ ਵਜੋਂ ਵੀ ਮੋਗਾ ਹਲਕੇ ਦੇ ਨਾਲ-ਨਾਲ ਪੂਰੇ ਜ਼ਿਲ੍ਹੇ ਦੇ ਚਾਰਾਂ ਵਿਧਾਨ ਸਭਾ ਹਲਕਿਆਂ ਵਿਚ ਲੋਕਾਂ ਨਾਲ ਗੂੜ੍ਹਾ ਨਾਤਾ ਬਣਾਇਆ ਹੋਇਆ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਇਸ ਵਾਰ ਵਿਰੋਧੀ ਪਾਰਟੀਆਂ ਦੇ ਗੁਮਰਾਹਕੁਨ ਪ੍ਰਚਾਰ ਵਿਚ ਨਹੀਂ ਆਉਣਗੇ ਅਤੇ ਸੂਝਬੂਝ ਨਾਲ ਆਪਣਾ ਫ਼ੈਸਲਾ ਲੈਣਗੇ | ਮਾਲਵਿਕਾ ਸੂਦ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਾਉਣਾ ਚਾਹੁੰਦੇ ਹਨ | ਅਖੀਰ ਵਿਚ ਮਾਲਵਿਕਾ ਸੂਦ ਨੇ ਕਿਹਾ ਕਿ ਉਹ ਅੱਗੇ ਵੀ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਐਸ.ਬੀ.ਕੇ.ਐਫ. ਦੀਆਂ 14ਵੀਂਆਂ ਨੈਸ਼ਨਲ ਖੇਡਾਂ 'ਚ ਮਨਦੀਪ ਸਿੰਘ ਨੇ ਜਿੱਤੇ ਤਿੰਨ ਸੋਨ ਤਗਮੇ ਅਗਲੀ ਖ਼ਬਰ ਗਲੋਬਲ ਸਿੱਖ ਸੰਸਥਾ ਵਲੋਂ ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ਼ ਇੰਡੀਆ ਦਾ ਸਨਮਾਨ
Ad Position 24