07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਆਪਣੀ ਹਰਮਨ ਪਿਆਰਤਾ ਕਰਕੇ ਸਭ ਤੋਂ ਵੱਧ ਸਮੇਂ ਤੱਕ ਚੁਣੇ ਹੋਏ ਪ੍ਰਧਾਨ ਮੰਤਰੀ ਬਣੇ ਨਰਿੰਦਰ ਮੋਦੀ-ਮੁਖ਼ਤਿਆਰ ਸਿੰਘ

Ad Position 21
No active advertisement
ਅਜੀਤ ਡੈਸਕ 11-06-2026
ਮੋਗਾ, 10 ਜੂਨ (ਸੁਰਿੰਦਰਪਾਲ ਸਿੰਘ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਭ ਤੋਂ ਵੱਧ ਸਮੇਂ ਤੱਕ ਚੁਣੇ ਹੋਏ ਪ੍ਰਧਾਨ ਮੰਤਰੀ ਬਣੇ ਅਤੇ ਉਨ੍ਹਾਂ ਨੇ ਮਰਹੂਮ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦਾ 4398 ਦਿਨਾਂ ਦਾ ਵੀ ਰਿਕਾਰਡ ਤੋੜ ਦਿੱਤਾ ਹੈ ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੇਸ਼ ਵਿਚ ਕਿੰਨੀ ਹਰਮਨ ਪਿਆਰਤਾ ਹੈ | ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਵਿਚ ਅੱਜ ਦੇਸ਼ ਇਕ ਮਜ਼ਬੂਤ ਸਤੰਬ ਬਣ ਗਿਆ ਹੈ ਅਤੇ ਜੋ ਦੇਸ਼ ਦਾ ਵਿਕਾਸ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਿਚ ਹੋਇਆ ਉਹ ਹੋਰ ਸਰਕਾਰਾਂ ਦੇ ਰਾਜ ਸਮੇਂ ਨਹੀਂ ਹੋਇਆ ਕਿਉਂਕਿ ਭਾਜਪਾ ਨੇ ਹਮੇਸ਼ਾ ਸਭ ਦਾ ਸਾਥ ਸਭ ਦਾ ਵਿਕਾਸ ਲੈ ਕੇ ਕੰਮ ਕੀਤਾ ਹੈ | ਮੁਖ਼ਤਿਆਰ ਸਿੰਘ ਸੰਧੂ ਨੇ ਕਿਹਾ ਕਿ ਆਉਣ ਵਾਲੀਆਂ ਸਾਲ 2027 ਦੀਆਂ ਚੋਣਾਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ ਤੇ ਭਾਜਪਾ ਆਪਣੀ ਸਰਕਾਰ ਬਣਾ ਕੇ ਸੂਬੇ ਵਿਚ ਡਬਲ ਇੰਜਨ ਵਿਕਾਸ ਕਰਵਾਏਗੀ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 12 ਸਾਲ ਸੇਵਾ, ਸੁਸ਼ਾਸਨ ਅਤੇ ਵਿਕਸਿਤ ਭਾਰਤ ਦੇ ਸੰਕਲਪ ਦਾ ਸਵਰਨ ਯੁੱਗ-ਡਾ. ਸੀਮਾਂਤ ਗ... ਅਗਲੀ ਖ਼ਬਰ ਫਰੀਡਮ ਫਾਈਟਰ, ਸਾਬਕਾ ਡੀ.ਈ.ਓ. ਗੁਰਨਾਮ ਸਿੰਘ ਧਾਲੀਵਾਲ ਦੇ ਦਿਹਾਂਤ 'ਤੇ ਦੁੱਖ ਸਾਂਝਾ ਕੀਤਾ
Ad Position 24