07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਬਾਘਾ ਪੁਰਾਣਾ ਵਿਚ 8 ਮੁਕੱਦਮੇ ਦਰਜ, 7 ਦੋਸ਼ੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 11-06-2026
ਮੋਗਾ, 10 ਜੂਨ (ਗੁਰਤੇਜ ਸਿੰਘ ਬੱਬੀ)-ਕਾਸੋ ਓਪਰੇਸ਼ਨ ਦੌਰਾਨ ਸਬ ਡਵੀਜ਼ਨ ਬਾਘਾ ਪੁਰਾਣਾ ਵਿਚ ਡਰੱਗ ਹਾਟ ਸਪਾਟ ਏਰੀਆ ਦੀ ਸਰਚ ਕੀਤੀ ਗਈ | ਇਸੇ ਦੌਰਾਨ ਨਸ਼ਿਆਂ ਸਬੰਧੀ ਦੋ ਮੁਕੱਦਮੇ ਦਰਜ ਕਰ ਕੇ ਦੋ ਦੋਸ਼ੀਆਂ ਨੂੰ ਕਾਬੂ ਕਰ ਕੇ 21 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਬਾਘਾ ਪੁਰਾਣਾ ਵਲੋਂ ਯੁੱਧ ਨਸ਼ਿਆਂ ਵਿਰੁੱਧ ਤੇ ਪਿੰਡਾਂ ਦੇ ਪਹਿਰੇਦਾਰ ਤਹਿਤ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 3 ਜੂਨ ਤੋਂ 9 ਜੂਨ ਤੱਕ ਨਸ਼ਿਆਂ ਸਬੰਧੀ 8 ਮੁਕੱਦਮੇ ਦਰਜ ਕਰ ਕੇ 7 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਜਿਨ੍ਹਾਂ ਪਾਸੋਂ 49 ਗਰਾਮ ਹੈਰੋਇਨ, 130 ਲੀਟਰ ਲਾਹਣ, 25 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕੀਤੀ ਗਈ | ਨਸ਼ਾ ਕਰਨ ਵਾਲੇ 4 ਵਿਅਕਤੀਆਂ ਨੂੰ ਜਨੇਰ ਨਸ਼ਾ ਛਡਾਊ ਸੈਂਟਰ ਵਿਚ ਦਾਖ਼ਲ ਕਰਵਾਇਆ ਗਿਆ | ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ | ਨਸ਼ੇ ਦਾ ਧੰਦਾ ਕਰਨ ਵਾਲੇ ਤੇ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ ਵਲੋਂ ਮੋਗਾ ਵਿਖੇ ਫ਼ਸਟ ਏਡ ਟਰੇਨਿੰਗ ਸੈਂਟਰ ਦਾ ਉਦਘਾਟਨ ਵੱਧ ਤੋਂ ਵੱਧ ਗਿਣਤੀ... ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 12 ਸਾਲ ਸੇਵਾ, ਸੁਸ਼ਾਸਨ ਅਤੇ ਵਿਕਸਿਤ ਭਾਰਤ ਦੇ ਸੰਕਲਪ ਦਾ ਸਵਰਨ ਯੁੱਗ-ਡਾ. ਸੀਮਾਂਤ ਗ...
Ad Position 24