07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸਰਕਾਰ ਵਲੋਂ ਪਨਬੱਸ ਵਿਚ ਕਿੱਲੋਮੀਟਰ ਬੱਸਾਂ ਨੂੰ ਚਲਾਉਣ ਕਾਰਨ ਬੱਸਾਂ ਦਾ ਚੱਕਾ ਜਾਮ-ਬਲਜਿੰਦਰ ਸਿੰਘ ਬਰਾੜ

Ad Position 21
No active advertisement
ਅਜੀਤ ਡੈਸਕ 11-06-2026
ਮੋਗਾ, 10 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੀ ਹੜਤਾਲ 'ਤੇ ਬਿਆਨ ਜਾਰੀ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਬਣੀ ਨੂੰ 4 ਸਾਲ ਤੋਂ ਵੱਧ ਸਮਾਂ ਬੀਤ ਗਿਆ ਹੈ, ਇਕ ਵੀ ਸਰਕਾਰੀ ਵਿਭਾਗ ਦੀ ਮਾਲਕੀ ਵਾਲੀ ਬੱਸ ਨਹੀਂ ਪਈ ਗਈ | ਉਲਟਾ ਕਿੱਲੋਮੀਟਰ ਸਕੀਮ (ਪ੍ਰਾਈਵੇਟ ਬੱਸਾਂ) ਦੇ ਰਾਹੀਂ ਵਿਭਾਗਾਂ ਦਾ ਨਿੱਜੀਕਰਨ ਵੱਲ ਨੂੰ ਵੱਧ ਰਹੀ ਹੈ | ਸਰਕਾਰ ਯੂਨੀਅਨ ਦੇ ਵਰਕਰਾਂ ਅਤੇ ਆਗੂਆਂ 'ਤੇ ਨਾਜਾਇਜ਼ ਪਰਚੇ ਕਰ ਕੇ ਜੇਲ੍ਹਾਂ ਵਿਚ ਬੰਦ ਕਰ ਕੇ ਪ੍ਰਾਈਵੇਟ ਕਿੱਲੋਮੀਟਰ ਸਕੀਮ ਬੱਸਾਂ ਪਾ ਕੇ ਵਿਭਾਗ ਨੂੰ ਪ੍ਰਾਈਵੇਟੇਸ਼ਨ ਵੱਲ ਨੂੰ ਵਧਾਇਆ ਜਾ ਰਿਹਾ ਹੈ | ਆਪਣੇ ਚਹੇਤਿਆਂ ਨੂੰ ਲਾਭ ਦੇਣ ਲਈ ਕਿੱਲੋਮੀਟਰ ਸਕੀਮ ਬੱਸਾਂ ਪਾਈਆਂ ਜਾ ਰਹੀਆਂ ਹਨ ਅਤੇ ਮੁਲਾਜ਼ਮਾਂ ਨੂੰ ਪਿਛਲੇ 6 ਮਹੀਨਿਆਂ ਤੋਂ ਨਾਜਾਇਜ਼ ਜੇਲ੍ਹਾਂ ਵਿਚ ਬੰਦ ਕੀਤਾ ਹੋਇਆ ਹੈ | ਮੁਲਾਜ਼ਮਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ | ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨਾਲ ਸਰਾਸਰ ਧੱਕਾ ਕਰ ਰਹੀ ਹੈ ਜਿਸ ਦੇ ਵਿਰੋਧ ਵਿਚ ਜਦੋਂ ਵੀ ਕਿੱਲੋਮੀਟਰ ਸਕੀਮ ਬੱਸਾਂ ਨੂੰ ਝੰਡੀ ਦੇ ਕੇ ਚਲਾਉਣ ਦੀ ਕੋਸ਼ਿਸ਼ ਕੀਤੀ ਤਾਂ ਤੁਰੰਤ ਪਹਿਲਾਂ ਪਨਬੱਸ ਦਾ ਚੱਕਾ ਜਾਮ ਕਰ ਕੇ ਵਿਰੋਧ ਕੀਤਾ ਜਾਵੇਗਾ | ਕਾਰਜਕਾਰੀ ਪ੍ਰਧਾਨ ਅਮਨਦੀਪ ਸਿੰਘ ਤੇ ਸਹਾਇਕ ਸਕੱਤਰ ਗੁਰਪ੍ਰੀਤ ਸਿੰਘ ਨੇ ਬੋਲਦਿਆਂ ਕਿਹਾ ਕਿ ਸਰਕਾਰ ਨੇ ਨਿੱਜੀਕਰਨ ਦਾ ਵਿਰੋਧ ਕਰਦੇ ਮੁਲਾਜ਼ਮਾਂ ਨੂੰ ਜੇਲ੍ਹਾਂ ਵਿਚ ਬੰਦ ਕਰ ਕੇ ਕਿੱਲੋਮੀਟਰ ਸਕੀਮ ਬੱਸਾਂ ਪਾਈਆਂ ਗਈਆਂ ਅਤੇ ਜਥੇਬੰਦੀ ਦੇ ਕੀਤੇ ਗਏ ਵਿਰੋਧ ਅਨੁਸਾਰ ਕੀਤੇ ਗਏ ਦਾਅਵਿਆਂ ਨੂੰ ਸਾਬਤ ਕਰ ਦਿੱਤਾ ਹੈ ਕਿ ਵਿਭਾਗ ਦੀਆਂ ਮਾਲਕੀ ਬੱਸਾਂ ਡੀਪੂਆਂ ਵਿਚ ਸਪੇਅਰ ਖੜੀਆਂ ਕਰ ਕੇ ਕਿੱਲੋਮੀਟਰ ਸਕੀਮ ਬੱਸਾਂ ਨੂੰ ਨਾਰੀਅਲ ਭੰਨ ਕੇ ਉਦਘਾਟਨ ਕਰ ਕੇ ਵਿਭਾਗਾਂ ਦੀ ਲੁੱਟ ਕਰਵਾਈ ਜਾ ਰਹੀ ਹੈ ਅਤੇ ਵਿਭਾਗਾਂ ਨੂੰ ਬੰਦ ਕਰਨ ਦੀਆਂ ਨੀਤੀਆਂ ਸਪਸ਼ਟ ਹੋ ਰਹੀਆਂ ਹਨ | ਇਸ ਲਈ ਅੱਜ 11 ਜੂਨ ਨੂੰ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਗੁਰਜੰਟ ਸਿੰਘ, ਕੁਲਵਿੰਦਰ ਸਿੰਘ, ਕੁਲਦੀਪ ਸਿੰਘ, ਜਗਜੀਤ ਸਿੰਘ, ਸੁਰਜੀਤ ਸਿੰਘ, ਹਰਜਿੰਦਰ ਸਿੰਘ, ਰਮਨਦੀਪ ਆਦਿ ਵਰਕਰ ਹਾਜ਼ਰ ਸਨ | ਅੱਜ ਬੱਸਾਂ ਦਾ ਚੱਕਾ ਜਾਮ ਹੋਣ ਨਾਲ ਸਵਾਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ |
Ad Position 22
No active advertisement
ਪਿਛਲੀ ਖ਼ਬਰ ਪਾਰਦਰਸ਼ਤਾ ਤੇ ਸਮੇਂ ਸਿਰ ਜਨਗਣਨਾ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਨੂੰ ਡਿਪਟੀ ਕਮਿਸ਼ਨਰ ਨੇ ਸੌਂਪੇ ਪ੍ਰਸੰਸਾ ਪੱਤਰ... ਅਗਲੀ ਖ਼ਬਰ ਨਗਰ ਨਿਗਮ ਮੋਗਾ ਮੇਅਰ ਦੀ ਚੋਣ 'ਤੇ ਸ਼ਹਿਰ ਵਾਸੀਆਂ ਦੀਆਂ ਟਿਕੀਆਂ ਨਜ਼ਰਾਂ
Ad Position 24