07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਡਿਪਟੀ ਕਮਿਸ਼ਨਰ ਵਲੋਂ ਡੇਂਗੂ/ਮਲੇਰੀਆ/ਚਿਕਨਗੁਨੀਆ ਦੀ ਰੋਕਥਾਮ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਦੇ ਨਿਰਦੇਸ਼

Ad Position 21
No active advertisement
ਅਜੀਤ ਡੈਸਕ 11-06-2026
ਮੋਗਾ, 10 ਜੂਨ (ਸੁਰਿੰਦਰਪਾਲ ਸਿੰਘ)-ਮਲੇਰੀਆ/ਡੇਂਗੂ/ਚਿਕਨਗੁਨੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਇਸ ਪ੍ਰਤੀ ਆਮ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਲਈ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਸਬੰਧਿਤ ਵਿਭਾਗਾਂ ਦੀ ਮੀਟਿੰਗ ਬੁਲਾਈ¢ ਇਸ ਮੀਟਿੰਗ ਵਿਚ ਨਗਰ ਨਿਗਮ, ਐਸ.ਡੀ.ਐਮ., ਵਾਟਰ ਸਪਲਾਈ ਤੇ ਸੀਵਰੇਜ ਬੋਰਡ, ਪੰਚਾਇਤੀ ਰਾਜ, ਸਿੱਖਿਆ ਵਿਭਾਗ ਤੇ ਸਿਹਤ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ¢ ਡਿਪਟੀ ਕਮਿਸ਼ਨਰ ਮੋਗਾ ਨੇ ਦੱਸਿਆ ਕਿ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਦੀ ਜ਼ਰੂਰਤ ਹੈ¢ ਸਿਹਤ ਵਿਭਾਗ ਦੇ ਨੁਮਾਇੰਦਿਆਂ ਨੇ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਕਿ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਸਿਹਤ ਕਰਮਚਾਰੀਆਂ ਵਲੋਂ ਘਰ-ਘਰ ਜਾ ਕੇ ਬੁਖਾਰ ਵਾਲੇ ਮਰੀਜ਼ਾਂ ਦਾ ਖੂਨ ਟੈਸਟ ਮੁਫਤ ਕੀਤਾ ਜਾਂਦਾ ਹੈ ਅਤੇ ਮਲੇਰੀਆ ਦੀ ਰਿਪੋਰਟ ਪਾਜੀਟਿਵ ਆਉਣ 'ਤੇ ਮਰੀਜ਼ਾਂ ਨੂੰ ਪੂਰਾ ਇਲਾਜ ਮੁਫਤ ਮੁਹੱਈਆ ਕਰਵਾਇਆ ਜਾਂਦਾ ਹੈ¢ ਮਲੇਰੀਆ ਅਤੇ ਡੇਂਗੂ ਪ੍ਰਭਾਵਿਤ ਇਲਾਕੇ ਵਿਚ ਫੀਵਰ ਸਰਵੇ ਅਤੇ ਸਪਰੇਅ ਕਰਵਾਈ ਜਾ ਰਹੀ ਹੈ¢ ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਆਦੇਸ਼ ਜਾਰੀ ਕੀਤੇ ਕਿ ਉਹ ਜ਼ਿਲ੍ਹੇ ਦੇ ਛੱਪੜਾਂ ਵਿਚ ਗੰਬੂਜੀਆ ਮੱਛੀਆਂ ਜੋ ਕਿ ਮੱਛਰਾਂ ਦਾ ਲਾਰਵਾ ਖਾਂਦੀਆਂ ਹਨ ਨੂੰ ਛੱਡਣਾ ਯਕੀਨੀ ਬਣਾਉਣ¢ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਉਨ੍ਹਾਂ ਹਦਾਇਤ ਜਾਰੀ ਕੀਤੀ ਕਿ ਉਹ ਡੇਂਗੂ/ਚਿਕਨਗੁਨੀਆ/ਮਲੇਰੀਆ ਨੂੰ ਰੋਕਣ ਲਈ ਕਰਵਾਈ ਜਾਣ ਵਾਲੀ ਫਾਗਿੰਗ ਜਾਂ ਲਾਰਵੇ ਦੀ ਚੈਕਿੰਗ ਜਾਂ ਹੋਰ ਕਾਰਵਾਈ ਦਾ ਰੋਸਟਰ ਬਣਾ ਕੇ ਦਫ਼ਤਰ ਨੂੰ ਜਮ੍ਹਾਂ ਕਰਵਾਉਣ ¢ ਉਨ੍ਹਾਂ ਦੱਸਿਆ ਘਰਾਂ ਵਿਚ ਮੱਛਰਾਂ ਦੀ ਬਰੀਡਿੰਗ ਦੇ ਖਾਤਮੇ ਲਈ ਹਰ ਐਤਵਾਰ ਡੇਂਗੂ 'ਤੇ ਵਾਰ ਦਾ ਪ੍ਰਚਾਰ ਜ਼ੋਰਾਂ 'ਤੇ ਕੀਤਾ ਜਾਵੇ¢ ਉਨ੍ਹਾਂ ਕਿਹਾ ਕਿ ਏਡੀਜ਼ ਮੱਛਰ ਦਿਨ ਵੇਲੇ ਕੱਟਦਾ ਹੈ ਇਸ ਲਈ ਫਾਗਿੰਗ ਕਰਨ ਦਾ ਸਮਾਂ ਸਵੇਰੇ 9 ਤੋਂ 11 ਵਜੇ ਅਤੇ ਸ਼ਾਮ 4 ਤੋਂ 7 ਵਜੇ ਦੇ ਵਿਚ ਹੀ ਰੱਖਿਆ ਜਾਵੇ¢ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਡੇਂਗੂ/ਚਿਕਨਗੁਨੀਆ/ਮਲੇਰੀਆ ਲਈ ਰੋਕਥਾਮ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਵਿਚ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ ਤਾਂ ਕਿ ਜ਼ਿਲ੍ਹੇ ਵਿਚ ਇਨ੍ਹਾਂ ਦੇ ਕੇਸਾਂ ਨੂੰ ਘਟਾਇਆ ਜਾ ਸਕੇ¢
Ad Position 22
No active advertisement
ਪਿਛਲੀ ਖ਼ਬਰ ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਮਰਜ਼ ਕਰਨ ਦੀ ਮੰਗ ਨੂੰ ਲੈ ਕੇ ਧਰਨਾ... ਅਗਲੀ ਖ਼ਬਰ ਭਗਤ ਪੂਰਨ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਮਨਾਇਆ
Ad Position 24