07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸਰਕਾਰ ਦੇ ਡਰੀਮ ਪ੍ਰੋਜੈਕਟ ਦੇ ਮੁਲਾਜ਼ਮ ਹੀ ਨਿਰਾਸ਼

Ad Position 21
No active advertisement
ਅਜੀਤ ਡੈਸਕ 11-06-2026
ਧਰਮਕੋਟ, 10 ਜੂਨ (ਪਰਮਜੀਤ ਸਿੰਘ)-ਆਮ ਆਦਮੀ ਕਲੀਨਿਕ ਸਾਂਝਾ ਫ਼ਰੰਟ ਪੰਜਾਬ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਵਾਰ-ਵਾਰ ਦਿੱਤੇ ਗਏ ਭਰੋਸਿਆਂ ਦੇ ਬਾਵਜੂਦ ਆਮ ਆਦਮੀ ਕਲੀਨਿਕ ਕਰਮਚਾਰੀਆਂ ਦੀਆਂ ਲੰਬਿਤ ਮੰਗਾਂ ਦਾ ਹੱਲ ਨਾ ਹੋਣ ਕਾਰਨ 14 ਜੂਨ ਨੂੰ ਮਾਣਯੋਗ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼, ਪਟਿਆਲਾ ਅੱਗੇ ਵਿਸ਼ਾਲ ਸ਼ਾਂਤਮਈ ਰੋਸ ਪ੍ਰਦਰਸ਼ਨ ਅਤੇ ਘਿਰਾਓ ਕੀਤਾ ਜਾਵੇਗਾ | ਫ਼ਰੰਟ ਦੇ ਆਗੂਆਂ ਨੇ ਦੱਸਿਆ ਕਿ ਮਿਤੀ 29 ਅਕਤੂਬਰ 2025 ਨੂੰ ਸਿਹਤ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਆਮ ਆਦਮੀ ਕਲੀਨਿਕਾਂ ਵਿਚ ਸੇਵਾ ਨਿਭਾ ਰਹੇ ਫਾਰਮਾਸਿਸਟਾਂ, ਕਲੀਨਿਕ ਅਸਿਸਟੈਂਟਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ | ਪਰ ਅੱਜ ਉਸ ਮੀਟਿੰਗ ਨੂੰ 220 ਤੋਂ ਵੱਧ ਦਿਨ ਬੀਤ ਜਾਣ ਦੇ ਬਾਵਜੂਦ ਵੀ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ | ਫ਼ਰੰਟ ਨੇ ਦੋਸ਼ ਲਗਾਇਆ ਕਿ ਇਸ ਸਮੇਂ ਦੌਰਾਨ ਕਰਮਚਾਰੀਆਂ ਨੂੰ ਵਾਰ-ਵਾਰ ਡਾਇਰੈਕਟਰ ਹੈਲਥ ਸਰਵਿਸਿਜ਼ ਪੰਜਾਬ ਦੇ ਦਫ਼ਤਰ, ਚੰਡੀਗੜ੍ਹ ਵਿਖੇ ਬੁਲਾਇਆ ਗਿਆ, ਪਰ ਹਰ ਵਾਰ ਸਿਰਫ਼ ਭਰੋਸੇ ਦੇ ਕੇ ਵਾਪਸ ਭੇਜ ਦਿੱਤਾ ਗਿਆ | ਮੰਗਾਂ ਦੇ ਹੱਲ ਲਈ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਸਮੁੱਚੇ ਕਰਮਚਾਰੀਆਂ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ | ਫ਼ਰੰਟ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸਫਲਤਾ ਵਿਚ ਕਰਮਚਾਰੀਆਂ ਦਾ ਅਹਿਮ ਯੋਗਦਾਨ ਹੈ, ਪਰ ਉਨ੍ਹਾਂ ਦੇ ਭਵਿੱਖ ਅਤੇ ਸੇਵਾ ਸੁਰੱਖਿਆ ਨਾਲ ਜੁੜੇ ਮੁੱਦੇ ਅਜੇ ਵੀ ਅਣਸੁਲਝੇ ਹਨ | ਜੇਕਰ 29 ਅਕਤੂਬਰ 2025 ਦੀ ਮੀਟਿੰਗ ਵਿੱਚ ਦਿੱਤੇ ਭਰੋਸੇ ਅਨੁਸਾਰ ਸਮੇਂ ਸਿਰ ਕਾਰਵਾਈ ਕੀਤੀ ਜਾਂਦੀ ਤਾਂ ਅੱਜ ਕਰਮਚਾਰੀਆਂ ਨੂੰ ਸੰਘਰਸ਼ ਦਾ ਰਾਹ ਨਾ ਅਪਣਾਉਣਾ ਪੈਂਦਾ | ਫ਼ਰੰਟ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਧਰਨੇ ਤੋਂ ਪਹਿਲਾਂ ਹੀ ਗੱਲਬਾਤ ਰਾਹੀਂ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇ, ਨਹੀਂ ਤਾਂ 14 ਜੂਨ ਨੂੰ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਆਮ ਆਦਮੀ ਕਲੀਨਿਕ ਕਰਮਚਾਰੀ ਪਟਿਆਲਾ ਪਹੁੰਚ ਕੇ ਆਪਣਾ ਰੋਸ ਪ੍ਰਗਟ ਕਰਨਗੇ ਫ਼ਰੰਟ ਨੇ ਸਪਸ਼ਟ ਕੀਤਾ ਕਿ ਇਹ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ, ਲੋਕਤੰਤਰੀ ਅਤੇ ਸੰਵਿਧਾਨਕ ਢੰਗ ਨਾਲ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਲਵਾਈ ਸਮੇਂ ਖੇਤਾਂ ਨੂੰ ਬਿਜਲੀ ਅਤੇ ਨਹਿਰੀ ਪਾਣੀ ਦੀ ਵੱਡੀ ਘਾਟ-ਰਵਿੰਦਰ ਭੋਲਾ ਜ਼ਿਲ੍ਹਾ ਜਰਨਲ ਸਕੱਤਰ ਬੀ.ਕੇ... ਅਗਲੀ ਖ਼ਬਰ 7 ਲੋੜਵੰਦ ਪਰਿਵਾਰਾਂ ਨੂੰ ਜੂਨ ਮਹੀਨੇ ਦਾ ਰਾਸ਼ਨ ਵੰਡਿਆ
Ad Position 24