16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਥਾਣਾ ਅਜੀਤਵਾਲ ਵਲੋਂ ਟਰਾਂਸਫ਼ਾਰਮਰ ਤੇਲ ਚੋਰੀ ਦੇ ਗਰੋਹ ਦੇ ਦੋ ਮੈਂਬਰ ਕੀਤੇ ਗਿ੍ਫ਼ਤਾਰ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026

ਮੋਗਾ, 11 ਜੂਨ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਅਪਰਾਧੀਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਅਜੀਤਵਾਲ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਚੋਰੀ ਕੀਤਾ 240 ਲੀਟਰ ਤੇਲ, ਇਕ ਅਲਟੋ ਕਾਰ, ਤੇਲ ਪਾਉਣ ਵਾਲੀ ਪੀਕ ਅਤੇ ਚਾਬੀਆਂ ਬਰਾਮਦ ਕੀਤੀਆਂ ਗਈਆਂ | ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦ ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਜਗਦੇਵ ਸਿੰਘ ਪੁਲਿਸ ਪਾਰਟੀ ਨਾਲ ਬੱਸ ਅੱਡਾ ਅਜੀਤਵਾਲ ਵਿਖੇ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਉਸ ਦਾ ਭਰਾ ਦਵਿੰਦਰ ਸਿੰਘ ਵਾਸੀ ਕੋਕਰੀ ਕਲਾਂ ਜੋ ਰਾਤ ਸਮੇਂ ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰਾਂ ਦਾ ਤੇਲ ਚੋਰੀ ਕਰਕੇ ਅੱਗੇ ਵੇਚਦੇ ਹਨ ਤੇ ਅੱਜ ਵੀ ਉਹ ਤੇਲ ਵੇਚਣ ਲਈ ਆਪਣੀ ਅਲਟੋ ਕਾਰ ਵਿਚ ਸਵਾਰ ਹੋ ਕੇ ਆ ਰਹੇ ਹਨ | ਮਿਲੀ ਸੂਚਨਾ ਦੇ ਆਧਾਰ ਤੇ ਪੁਲਿਸ ਵਲੋਂ ਨਾਕਾਬੰਦੀ ਕਰਕੇ ਉਕਤ ਦੋਵਾਂ ਨੂੰ ਗਿ੍ਫ਼ਤਾਰ ਕਰ ਲਿਆ ਤੇ ਪੁੱਛ ਗਿੱਛ ਦੌਰਾਨ ਉਨ੍ਹਾਂ ਮੰਨਿਆਂ ਕਿ ਚੋਰੀ ਕੀਤਾ ਤੇਲ ਇਕ ਵਿਰਾਨ ਪਏ ਪਲਾਟ ਵਿਚ ਲੁਕੋ ਕੇ ਰੱਖਿਆ ਹੈ, ਜੋ ਪੁਲਿਸ ਨੇ ਬਰਾਮਦ ਕਰ ਲਿਆ | ਇਸ ਸਬੰਧੀ ਦੋਸ਼ੀਆਂ ਖ਼ਿਲਾਫ਼ ਥਾਣਾ ਅਜੀਤਵਾਲ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ | ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ ਥਾਣਾ ਅਜੀਤਵਾਲ ਪੁਲਿਸ ਮਾਣਯੋਗ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰੇਗੀ ਤਾਂ ਕਿ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ 9 ਮੁਕੱਦਮੇ ਦਰਜ, 14 ਦੋਸ਼ੀ ਗਿ੍ਫ਼ਤਾਰ ਅਗਲੀ ਖ਼ਬਰ ਦਾ ਆਕਸਫੋਰਡ ਸਕੂਲ ਵਿਖੇ 3 ਪੰਜਾਬ ਨੇਵਲ ਯੂਨਿਟ ਬਠਿੰਡਾ ਵਲੋਂ 10 ਰੋਜ਼ਾ ਸਾਲਾਨਾ ਟਰੇਨਿੰਗ ਕੈਂਪ ਦੀ ਸਫਲ ਸਮਾਪਤੀ
Ad Position 24