16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ 9 ਮੁਕੱਦਮੇ ਦਰਜ, 14 ਦੋਸ਼ੀ ਗਿ੍ਫ਼ਤਾਰ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਮੋਗਾ, 11 ਜੂਨ (ਗੁਰਤੇਜ ਸਿੰਘ ਬੱਬੀ)-ਕਾਸੋ ਓਪਰੇਸ਼ਨ ਦੌਰਾਨ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ ਡਰੱਗ ਹਾਟ ਸਪਾਟ” ਏਰੀਆ ਦੀ ਸਰਚ ਦੌਰਾਨ ਡਰੱਗ/ਸ਼ਰਾਬ ਦਾ ਇਕ ਮੁਕੱਦਮਾ ਦਰਜ ਕਰ ਕੇ ਦੋ ਦੋਸ਼ੀਆਂ ਨੂੰ ਕਾਬੂ ਕਰ ਕੇ 11 ਗਰਾਮ ਹੈਰੋਇਨ ਬਰਾਮਦ ਕਰਵਾਈ ਗਈ | ਥਾਣਾ ਅਜੀਤਵਾਲ ਦੇ ਏਰੀਆ ਵਿਚ ਚੋਰੀਆਂ ਕਰਨ ਵਾਲੇ 2 ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਪਾਸੋਂ ਚੋਰੀਸ਼ੁਦਾ 240 ਲੀਟਰ ਟਰਾਂਸਫ਼ਾਰਮਰ ਦਾ ਤੇਲ ਬਰਾਮਦ ਕੀਤਾ ਗਿਆ | ਸਰਤਾਜ ਸਿੰਘ ਚਾਹਲ ਐਸ.ਐਸ.ਪੀ. ਮੋਗਾ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਵਲੋਂ ਯੁੱਧ ਨਸ਼ਿਆਂ ਵਿਰੁੱਧ” ਅਤੇ ਪਿੰਡਾਂ ਦੇ ਪਹਿਰੇਦਾਰ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 4 ਜੂਨ ਤੋਂ 10 ਜੂਨ ਤੱਕ ਡਰੱਗ ਦੇ 9 ਮੁਕੱਦਮੇ ਦਰਜ ਕਰ ਕੇ 14 ਦੋਸ਼ੀਆਂ ਨੂੰ ਕਾਬੂ ਕਰ ਕੇ 111 ਗਰਾਮ ਹੈਰੋਇਨ, 145 ਨਸ਼ੀਲੀਆਂ ਗੋਲੀਆਂ ਬਰਾਮਦ ਕਰਵਾਈਆਂ ਗਈਆਂ | ਇਸ ਤੋਂ ਇਲਾਵਾ 9 ਵਿਅਕਤੀ ਜੋ ਨਸ਼ਾ ਛੱਡਣਾ ਚਾਹੁੰਦੇ ਸਨ, ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰ ਜਨੇਰ ਦਾਖ਼ਲ ਕਰਵਾਇਆ ਗਿਆ | ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ | ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ, ਮੁਹਤਬਰ ਪੁਰਸ਼ਾਂ ਨਾਲ ਮੀਟਿੰਗਾਂ ਕਰ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਅੱਠ ਘੰਟੇ ਕਿਸਾਨਾਂ ਨੂੰ ਬਿਜਲੀ ਦੇਣ ਦੇ ਦਾਅਵੇ ਕਰਨ ਵਾਲੀ ਸਰਕਾਰ ਦੇ ਝੋਨੇ ਦੀ ਲਵਾਈ 'ਤੇ ਨਿਕਲੀ ਫ਼ੂਕ-ਮਾਹਲਾ/ਨਿਹਾਲ... ਅਗਲੀ ਖ਼ਬਰ ਥਾਣਾ ਅਜੀਤਵਾਲ ਵਲੋਂ ਟਰਾਂਸਫ਼ਾਰਮਰ ਤੇਲ ਚੋਰੀ ਦੇ ਗਰੋਹ ਦੇ ਦੋ ਮੈਂਬਰ ਕੀਤੇ ਗਿ੍ਫ਼ਤਾਰ
Ad Position 24