16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਅੱਠ ਘੰਟੇ ਕਿਸਾਨਾਂ ਨੂੰ ਬਿਜਲੀ ਦੇਣ ਦੇ ਦਾਅਵੇ ਕਰਨ ਵਾਲੀ ਸਰਕਾਰ ਦੇ ਝੋਨੇ ਦੀ ਲਵਾਈ 'ਤੇ ਨਿਕਲੀ ਫ਼ੂਕ-ਮਾਹਲਾ/ਨਿਹਾਲ ਸਿੰਘ ਭੁੱਲਰ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੇਣ ਦੇ ਦਾਅਵੇ ਕਰਨ ਵਾਲੀ ਆਪ ਸਰਕਾਰ ਦੇ ਝੋਨੇ ਦੀ ਲਵਾਈ 'ਤੇ ਫ਼ੂਕ ਨਿਕਲ ਰਹੀ ਹੈ ਤੇ ਮੋਗਾ ਜ਼ਿਲ੍ਹੇ ਵਿਚ ਝੋਨੇ ਦੀ ਲਵਾਈ ਸ਼ੁਰੂ ਹੋ ਗਈ ਹੈ ਪਰ ਕਿਸਾਨ ਬਿਜਲੀ ਨੂੰ ਤਰਸਦੇ ਸਰਕਾਰ ਦੇ ਮੂੰਹ ਵੱਲ ਤੱਕ ਬਿਜਲੀ ਨੂੰ ਉਡੀਕ ਰਹੇ ਹਨ ਪਰ ਬਿਜਲੀ ਦੇ ਪ੍ਰਬੰਧਾਂ ਦਾ ਐਨਾ ਮਾੜਾ ਹਾਲ ਹੈ ਕਿ ਸ਼ਹਿਰੀ ਤੇ ਦਿਹਾਤੀ ਫੀਡਰਾਂ ਦਾ ਹਾਲ ਮਾੜਾ ਹੈ ਤੇ ਝੋਨੇ ਦੀ ਲਵਾਈ ਨੂੰ ਲੈ ਕੇ ਸਰਕਾਰ ਬਿਜਲੀ ਦੇ ਪ੍ਰਬੰਧ ਕਰਨ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਿਜਲੀ ਤਾਂ ਕੀ ਦੇਣੀ ਬਿਜਲੀ ਵਿਭਾਗ ਦੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਡਾਂਗਾਂ ਵਰਾਈਆਂ ਜਾ ਰਹੀਆਂ ਹਨ ਤੇ ਅੱਜ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰਦੇ ਹਨ ਕਿ ਝੋਨੇ ਦੀ ਲਵਾਈ ਸਮੇਂ ਨਿਰਵਿਘਨ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੀ ਸਪਲਾਈ ਦਿੱਤੀ ਜਾਂਦੀ ਸੀ ਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਅਜਿਹੀ ਸੀ ਜਿਸ ਦੇ ਰਾਜ ਅੰਦਰ ਪੂਰੇ ਦੇਸ਼ ਵਿਚੋਂ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ ਸੀ ਤੇ ਆਪ ਸਰਕਾਰ ਦੇ ਰਾਜ ਵਿਚ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਦੀ ਲਵਾਈ ਹੀ ਮੁਸ਼ਕਿਲ ਲੱਗ ਰਹੀ ਹੈ | ਮਾਹਲਾ ਤੇ ਭੁੱਲਰ ਨੇ ਕਿਹਾ ਕਿ ਸਾਲ 2027 ਵਿਚ ਸੂਬੇ ਦੇ ਲੋਕ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ ਤੇ ਕਿਸਾਨਾਂ ਦੀਆਂ ਫ਼ਸਲਾਂ ਲਈ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਸਿਹਤ ਡਾਇਰੈਕਟਰ ਨਾਲ ਮੀਟਿੰਗ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ 9 ਮੁਕੱਦਮੇ ਦਰਜ, 14 ਦੋਸ਼ੀ ਗਿ੍ਫ਼ਤਾਰ
Ad Position 24