16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਕੋਆਪਰੇਟਿਵ ਸੋਸਾਇਟੀ ਬੁੱਧ ਸਿੰਘ ਵਾਲਾ ਦੀ ਚੋਣ ਸਰਬ ਸੰਮਤੀ ਨਾਲ ਹੋਈ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਬਾਘਾ ਪੁਰਾਣਾ, 11 ਜੂਨ (ਟਿੰਕੂ ਕਾਠਪਾਲ)-ਅੱਜ ਬਾਘਾ ਪੁਰਾਣਾ ਨੇੜਲੇ ਪਿੰਡ ਬੁੱਧ ਸਿੰਘ ਵਾਲਾ ਵਿਖੇ ਕੋਆਪਰੇਟਿਵ ਸੋਸਾਇਟੀ ਦੀ ਚੋਣ ਕੀਤੀ ਗਈ | ਇਸ ਸਮੇਂ ਗਿਆਰਾਂ ਮੈਂਬਰ ਸਰਬ ਸੰਮਤੀ ਨਾਲ ਚੁਣੇ ਗਏ | ਇੱਥੇ ਇਹ ਵਰਨਣਯੋਗ ਹੈ ਕਿ ਸਹਿਕਾਰੀ ਸਭਾ ਬੁੱਧ ਸਿੰਘ ਵਾਲਾ ਅਤੇ ਸੰਗਤਪੁਰਾ ਪਿੰਡ ਦੀ ਸਾਂਝੀ ਸੁਸਾਇਟੀ ਹੈ ਅਤੇ ਇਸ ਮੌਕੇ ਤੇ ਹਾਜ਼ਰ ਦੋਵਾਂ ਪਿੰਡਾਂ ਦੇ ਮੋਹਤਬਰ ਸੱਜਣਾਂ ਨੇ ਸਰਬਸੰਮਤੀ ਹੋਣ ਤੇ ਚੁਣੇ ਹੋਏ ਮੈਂਬਰਾਂ ਨੂੰ ਵਧਾਈ ਦਿੱਤੀ | ਇਸ ਸਮੇਂ ਕੁਲਵਿੰਦਰ ਕੌਰ, ਦਰਸ਼ਨ ਸਿੰਘ, ਰਣਜੀਤ ਸਿੰਘ, ਸਰਬਜੀਤ ਕੌਰ, ਇਕਬਾਲ ਸਿੰਘ, ਕਰਮਜੀਤ ਸਿੰਘ, ਅੰਗਰੇਜ਼ ਸਿੰਘ, ਸੁਖਵਿੰਦਰ ਸਿੰਘ, ਸੁਖਮੰਦਰ ਸਿੰਘ, ਵੀਰ ਸਿੰਘ ਅਤੇ ਨਿਰਭੈ ਸਿੰਘ ਮੈਂਬਰ ਚੁਣੇ ਗਏ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਨਾਮ ਸਿੰਘ ਸਰਪੰਚ ਨੇ ਦੱਸਿਆ ਕਿ ਪਿਛਲੀ ਵਾਰ ਦੀ ਤਰ੍ਹਾਂ ਪਹਿਲਾਂ ਹੀ ਚੁਣੀ ਗਈ ਕਮੇਟੀ ਉੱਪਰ ਸਾਰੇ ਹੀ ਮੈਂਬਰਾਂ ਨੇ ਸਰਬ ਸੰਮਤੀ ਨਾਲ ਉਨ੍ਹਾਂ ਨੂੰ ਹੀ ਦੁਬਾਰਾ ਚੁਣਨ ਦਾ ਪ੍ਰਸਤਾਵ ਲਿਆਂਦਾ ਜੋ ਕਿ ਸਰਬ ਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ | ਇਸ ਸਮੇਂ ਬਲਵਿੰਦਰ ਸਿੰਘ ਸੈਕਟਰੀ, ਤਰਜਿੰਦਰ ਸਿੰਘ ਸਾਬਕਾ ਸਰਪੰਚ ਬੁੱਧ ਸਿੰਘ ਵਾਲਾ, ਠੇਕੇਦਾਰ ਇੰਦਰਜੀਤ ਸਿੰਘ, ਮਨਪ੍ਰੀਤ ਸਿੰਘ, ਹਰਦੀਪ ਸਿੰਘ ਅਤੇ ਹੋਰ ਪਿੰਡ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਪਾਰੀਆਂ ਦੇ ਮਸਲੇ ਹੱਲ ਕਰਨ ਲਈ ਪ੍ਰਤੀਬੱਧ-ਵਿਧਾਇਕ ਬਿਲਾਸਪੁਰ ਅਗਲੀ ਖ਼ਬਰ ਹੀਰਾ ਲਾਲ ਡਾਬਰ ਦੇ ਦਿਹਾਂਤ 'ਤੇ ਵੱਡੀ ਗਿਣਤੀ 'ਚ ਆਗੂਆਂ ਤੇ ਸੰਸਥਾਵਾਂ ਵਲੋਂ ਦੁੱਖ ਪ੍ਰਗਟ
Ad Position 24