16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਫਾਸੀਵਾਦੀ ਹਮਲਿਆਂ ਵਿਰੋਧੀ ਫ਼ਰੰਟ ਮੋਗਾ ਦੀ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ)-ਇੱਥੇ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਫਾਸੀਵਾਦੀ ਹਮਲਿਆਂ ਵਿਰੋਧੀ ਫ਼ਰੰਟ ਮੋਗਾ ਦੀ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਦੀਪ ਸਿੰਘ ਭੋਲਾ ਵਲੋਂ ਕੀਤੀ ਗਈ | ਫਾਸੀਵਾਦੀ ਹਮਲਿਆਂ ਵਿਰੋਧੀ ਫ਼ਰੰਟ ਪੰਜਾਬ ਦੇ ਫ਼ੈਸਲਿਆਂ ਦੀ ਜਾਣਕਾਰੀ ਦਿੰਦੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ ਲੈਨਿਨਵਾਦੀ) ਨਿਊ ਡੈਮੋਕਰੇਸੀ ਦੇ ਸੂਬਾਈ ਆਗੂ ਕਾਮਰੇਡ ਨਿਰਭੈ ਸਿੰਘ ਢੁੱਡੀਕੇ ਨੇ ਕਿਹਾ ਕਿ ਪੰਜਾਬ ਦੀ ਹੋਂਦ ਨੂੰ ਦਰਪੇਸ਼ ਮਸਲਿਆਂ, ਫਾਸੀਵਾਦੀ ਹਮਲਿਆਂ ਅਤੇ ਜਮਹੂਰੀਅਤ ਵਿਰੋਧੀ ਹੱਲਿਆਂ ਨੂੰ ਲੈ ਕੇ ਫ਼ਰੰਟ ਵਲੋਂ 22 ਜੂਨ ਨੂੰ ਸਾਰੇ ਪੰਜਾਬ ਵਿਚ ਜ਼ੋਰਦਾਰ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਜਦੋਂ ਪੰਜਾਬ ਬੰਜਰ ਹੋਣ ਵੱਲ ਵੱਧ ਰਿਹਾ ਹੈ ਤਾਂ ਲੋੜ ਬਣਦੀ ਹੈ ਕਿ ਗੁਆਂਢੀ ਸੂਬਿਆਂ ਨਾਲ ਪਾਣੀਆਂ ਦੀ ਵੰਡ ਦੇ ਮਸਲੇ ਨੂੰ ਰਿਪੇਰੀਅਨ ਕਾਨੂੰਨਾਂ ਤਹਿਤ ਹੱਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਮਜ਼ਦੂਰਾਂ ਕਿਸਾਨਾਂ ਨੌਜਵਾਨਾਂ ਆਦਿ ਵਰਗਾਂ ਦੇ ਮੁੱਦਿਆਂ ਨੂੰ ਉਭਾਰਨ ਲਈ ਮੋਗਾ ਜ਼ਿਲ੍ਹੇ ਅੰਦਰ ਲੋਕ ਲਾਮਬੰਦੀ ਮੁਹਿੰਮ ਚਲਾਈ ਜਾਵੇਗੀ ਅਤੇ ਮੁਹਿੰਮ ਦੇ ਸਿਖਰ ਉੱਤੇ 22 ਜੂਨ ਨੂੰ ਮੋਗਾ ਵਿਖੇ 11 ਵਜੇ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਇਕੱਤਰ ਹੋ ਕੇ ਸ਼ਹਿਰ ਵਿਚ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਜਾਵੇਗਾ | ਅੰਤ ਵਿਚ ਕਾਮਰੇਡ ਜਗਜੀਤ ਸਿੰਘ ਨਿਹਾਲ ਸਿੰਘ ਵਾਲਾ ਵਲੋਂ ਜਮਹੂਰੀਅਤ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਹੁਮਹੁਮਾ ਕੇ ਰੋਸ ਮੁਜ਼ਾਹਰੇ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ | ਇਸ ਮੌਕੇ ਕਾਮਰੇਡ ਸ਼ੇਰ ਸਿੰਘ ਦੌਲਤਪੁਰਾ, ਕਾਮਰੇਡ ਸਵਰਨ ਸਿੰਘ ਖੋਸਾ, ਕਾਮਰੇਡ ਜਗਸੀਰ ਸਿੰਘ ਖੋਸਾ, ਕਾਮਰੇਡ ਗੁਰਦਿੱਤ ਸਿੰਘ ਦੀਨਾ, ਕਾਮਰੇਡ ਕਰਮਜੀਤ ਸਿੰਘ ਮਾਣੂੰਕੇ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਸਟ ਚੁਆਇਸ ਇਮੀਗੇ੍ਰਸ਼ਨ ਸੰਸਥਾ ਬਾਘਾ ਪੁਰਾਣਾ ਨੇ ਪੰਜਾਬ ਪੱਧਰ 'ਤੇ ਮੱਲਾਂ ਮਾਰਨ ਵਾਲੀ ਵਿਦਿਆਰਥਣ ਨੂੰ ਕੀਤਾ ਸਨਮਾਨਿ... ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਵਿਗਿਆਨੀ ਵਿਸ਼ਵ ਦੀ ਟਾਪ 5 ਫ਼ੀਸਦੀ ਰੈਂਕਿੰਗ ਵਿਚ ਸ਼ਾਮਿਲ
Ad Position 24