16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਫ਼ਸਟ ਚੁਆਇਸ ਇਮੀਗੇ੍ਰਸ਼ਨ ਸੰਸਥਾ ਬਾਘਾ ਪੁਰਾਣਾ ਨੇ ਪੰਜਾਬ ਪੱਧਰ 'ਤੇ ਮੱਲਾਂ ਮਾਰਨ ਵਾਲੀ ਵਿਦਿਆਰਥਣ ਨੂੰ ਕੀਤਾ ਸਨਮਾਨਿਤ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਬਾਘਾ ਪੁਰਾਣਾ, 11 ਜੂਨ (ਗੁਰਮੀਤ ਸਿੰਘ ਮਾਣੂੰਕੇ)-ਵੱਖ-ਵੱਖ ਦੇਸ਼ ਲਈ ਵਿਦਿਆਰਥੀਆਂ ਦੇ ਵੀਜ਼ੇ ਲਗਵਾਉਣ 'ਚ ਮੋਹਰੀ ਭੂਮਿਕਾ ਨਿਭਾਉਣ ਵਾਲੀ ਬਾਘਾ ਪੁਰਾਣਾ ਸ਼ਹਿਰ ਅੰਦਰ ਬੱਸ ਸਟੈਂਡ ਦੇ ਸਾਹਮਣੇ ਸਥਿਤ ਫ਼ਸਟ ਚੁਆਇਸ ਇਮੀਗੇ੍ਰਸ਼ਨ ਸੰਸਥਾ ਵਲੋਂ ਹਰ ਸਾਲ ਦਸਵੀਂ ਅਤੇ ਬਾਰ੍ਹਵੀਂ ਜਮਾਤ 'ਚ ਬਾਘਾ ਪੁਰਾਣਾ ਬਲਾਕ ਦਾ ਨਾਮ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਜਾਂਦਾ ਹੈ | ਇਸੇ ਲੜੀ ਤਹਿਤ ਸੰਸਥਾ ਚੇਅਰਮੈਨ ਗੁਰਪਿਆਰ ਸਿੰਘ ਗਿੱਲ ਸਮਾਧ ਭਾਈ ਦੇ ਪ੍ਰਬੰਧਾਂ ਤਹਿਤ ਦਸਵੀਂ ਜਮਾਤ 'ਚ ਜ਼ਿਲ੍ਹੇ 'ਚੋਂ ਦੂਜਾ ਸਥਾਨ ਅਤੇ ਪੰਜਾਬ ਪੱਧਰ 'ਤੇ ਦਸਵਾਂ ਸਥਾਨ ਰੱਖਣ ਵਾਲੀ ਵਿਦਿਆਰਥਣ ਰਮਨਦੀਪ ਕੌਰ ਵਾਸੀ ਸਮਾਧ ਭਾਈ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥਣ ਰਮਨਦੀਪ ਕੌਰ ਦਾ ਹੌਸਲਾ ਅਫਜਾਈ ਵਧਾਉਣ ਲਈ ਬਾਘਾ ਪੁਰਾਣਾ ਮਾਰਕੀਟ ਕਮੇਟੀ ਚੇਅਰਮੈਨ ਮਨਦੀਪ ਸਿੰਘ ਮਾਨ ਕੋਟਲਾ ਅਤੇ ਨਗਰ ਕੌਂਸਲ ਬਾਘਾ ਪੁਰਾਣਾ ਦੇ ਵਾਈਸ ਪ੍ਰਧਾਨ ਰਣਜੀਤ ਸਿੰਘ ਟੀਟੂ ਬਰਾੜ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਵਿਦਿਆਰਥਣ ਨੂੰ ਇਨਾਮ ਦਿੰਦੇ ਹੋਏ ਕਿਹਾ ਕਿ ਅਜੋਕੇ ਸਮੇਂ 'ਚ ਲੜਕੀਆਂ ਵਿੱਦਿਅਕ ਖੇਤਰ 'ਚ ਲੜਕਿਆਂ ਨਾਲੋਂ ਅੱਗੇ ਹੁੰਦੀਆਂ ਹੋਈਆਂ ਵਿਸ਼ੇਸ਼ ਮੱਲ੍ਹਾਂ ਮਾਰ ਰਹੀਆਂ ਹਨ ਅਤੇ ਬਾਘਾ ਪੁਰਾਣਾ ਬਲਾਕ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰ ਰਹੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਬੀ.ਐਲ.ਓਜ. ਯੂਨੀਅਨ ਵਲੋਂ ਐਸ.ਡੀ.ਐਮ. ਧਰਮਕੋਟ ਨਾਲ ਅਹਿਮ ਮੀਟਿੰਗ ਅਗਲੀ ਖ਼ਬਰ ਫਾਸੀਵਾਦੀ ਹਮਲਿਆਂ ਵਿਰੋਧੀ ਫ਼ਰੰਟ ਮੋਗਾ ਦੀ ਮੀਟਿੰਗ
Ad Position 24