15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਜ਼ਿਲ੍ਹਾ ਕੋਆਰਡੀਨੇਸ਼ਨ ਕਮੇਟੀ ਦੀ ਹੋਈ ਮੀਟਿੰਗ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਕਨਵੈਨਸ਼ਨ 11 ਨੂੰ ਕਰਨ ਦਾ ਕੀਤਾ ਫ਼ੈਸਲਾ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ)-ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਿਕ ਜ਼ਿਲ੍ਹਾ ਪੱਧਰ 'ਤੇ ਕਨਵੈਨਸ਼ਨਾਂ ਕਰਨ ਅਤੇ ਹਲਕਾ ਵਿਧਾਇਕਾਂ ਦੇ ਘਰਾਂ ਅੱਗੇ ਘੜੇ ਭੰਨਣ ਦੇ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਜ਼ਿਲ੍ਹਾ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਕਾਮਰੇਡ ਸ਼ਹੀਦ ਨਛੱਤਰ ਸਿੰਘ ਭਵਨ ਮੋਗਾ ਵਿਖੇ ਹੋਈ | ਇਸ ਮੀਟਿੰਗ ਵਿਚ ਪੰਜਾਬ ਸਰਕਾਰ ਦੁਆਰਾ ਬੇਰੁਜ਼ਗਾਰ ਅਪ੍ਰੈਂਟਿਸ ਲਾਈਨਮੈਨਾਂ ਨੂੰ ਰੁਜ਼ਗਾਰ ਮੰਗਣ ਬਦਲੇ ਡਾਂਗਾਂ ਨਾਲ ਬੇਤਹਾਸ਼ਾ ਅਤੇ ਜ਼ਾਲਮਾਨਾ ਢੰਗ ਨਾਲ ਕੁੱਟਣ ਅਤੇ ਜ਼ਲੀਲ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਜਗਦੀਸ਼ ਸਿੰਘ ਚਾਹਲ, ਸੁਖਮੰਦਰ ਸਿੰਘ, ਗੁਰਜੰਟ ਸਿੰਘ ਕੋਕਰੀ, ਬਲੌਰ ਸਿੰਘ ਘਾਲੀ, ਗੁਰਮੇਲ ਸਿੰਘ ਨਾਹਰ, ਦਿਗਵਿਜੈ ਸ਼ਰਮਾ, ਰਾਜਿੰਦਰ ਸਿੰਘ ਰਿਆੜ, ਸਤਿਅਮ ਪ੍ਰਕਾਸ਼, ਸੁਰਜੀਤ ਸਿੰਘ ਗਗੜਾ, ਕੁਲਵੀਰ ਸਿੰਘ ਢਿੱਲੋਂ, ਹਰਜੰਟ ਸਿੰਘ ਬੌਡੇ, ਸੁਰਿੰਦਰ ਰਾਮ ਕੁੱਸਾ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ, ਪੈਨਸ਼ਨਰਾਂ, ਕਿਸਾਨਾਂ, ਮਜ਼ਦੂਰਾਂ ਅਤੇ ਬੇਰੁਜ਼ਗਾਰਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਦੀ ਜ਼ੁਬਾਨ ਬੰਦ ਕਰਨ ਲਈ ਜਬਰ ਜ਼ੁਲਮ ਦਾ ਸਹਾਰਾ ਲੈ ਰਹੀ ਹੈ ਪਰ ਇਹ ਭੁਲੇਖਾ ਸਰਕਾਰਾਂ ਨੂੰ ਕੱਢ ਦੇਣਾ ਚਾਹੀਦਾ ਹੈ ਕਿ ਲੋਕ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰਨ ਤੋਂ ਪਿੱਛੇ ਹਟ ਜਾਣਗੇ | ਇਹ ਸੰਘਰਸ਼ ਮੰਗਾਂ ਦੀ ਪ੍ਰਾਪਤੀ ਤੱਕ ਲਗਾਤਾਰ ਜਾਰੀ ਰਹੇਗਾ | ਸਰਬਜੀਤ ਸਿੰਘ ਦੌਧਰ, ਬਿੱਕਰ ਸਿੰਘ ਮਾਛੀਕੇ, ਪ੍ਰੇਮ ਕੁਮਾਰ, ਭੁਪਿੰਦਰ ਸਿੰਘ ਸੇਖੋਂ, ਅਮਰਿੰਦਰ ਸਿੰਘ, ਦਾਤਾਰ ਸਿੰਘ, ਰਾਮ ਕਿ੍ਸ਼ਨ, ਸੁਖਪਾਲਜੀਤ ਸਿੰਘ, ਜਸਵੀਰ ਸਿੰਘ ਨੇ ਦੱਸਿਆ ਕਿ ਮੁਲਾਜ਼ਮਾਂ ਪੈਨਸ਼ਨਰਾਂ ਨੂੰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸੁਚੇਤ ਕਰਨ ਲਈ ਜ਼ਿਲ੍ਹਾ ਪੱਧਰੀ ਚੇਤਨਾ ਕਨਵੈਨਸ਼ਨ ਮੋਗਾ ਦੇ ਨਛੱਤਰ ਸਿੰਘ ਭਵਨ ਵਿਚ 11 ਜੁਲਾਈ 2026 ਨੂੰ ਕੀਤੀ ਜਾਵੇਗੀ ਜਿਸ ਵਿਚ ਹਰੇਕ ਜਥੇਬੰਦੀ ਆਪਣੇ ਲਾਏ ਕੋਟੇ ਮੁਤਾਬਿਕ ਮੁਲਾਜ਼ਮਾਂ ਪੈਨਸ਼ਨਰਾਂ ਨੂੰ ਸ਼ਾਮਿਲ ਕਰੇਗੀ | ਪੈਨਸ਼ਨਰ ਜਥੇਬੰਦੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਗਿਆਨ ਸਿੰਘ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਪੈਨਸ਼ਨਰ ਵਿਰੋਧੀ ਰਵੱਈਏ ਨੂੰ ਜ਼ਾਹਿਰ ਕਰਨ ਲਈ ਕਨਵੈਨਸ਼ਨ ਤੋਂ ਬਾਅਦ ਸਮੂਹ ਐਮ.ਐਲ.ਏ. ਦੇ ਘਰਾਂ ਅੱਗੇ ਘੜੇ ਭੰਨ ਕੇ ਅਪਣਾ ਰੋਸ ਜ਼ਾਹਿਰ ਕਰਨਗੇ ਅਤੇ ਆਪਣੀਆਂ ਮੰਗਾਂ ਦੇ ਮੰਗ ਪੱਤਰ ਸੌਂਪੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਅਧਿਆਪਕਾ ਰੁਪਿੰਦਰ ਕੌਰ ਬਲਾਸੀ ਸਟੇਟ ਐਵਾਰਡੀ ਨੇ ਕਰਵਾਏ ਪੰਜਾਬੀ ਸੁੰਦਰ ਲਿਖਾਈ ਮੁਕਾਬਲੇ ਅਗਲੀ ਖ਼ਬਰ ਅਨਮੋਲ ਵੈੱਲਫੇਅਰ ਕਲੱਬ ਮੋਗਾ ਸਿਟੀ ਦੇ ਰਾਜੇਸ਼ ਅਰੋੜਾ ਲਗਾਤਾਰ 38ਵੀਂ ਵਾਰ ਬਣੇ ਪ੍ਰਧਾਨ
Ad Position 24