ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸਬ ਡਵੀਜ਼ਨ ਧਰਮਕੋਟ 'ਚ 10 ਮੁਕੱਦਮੇ ਦਰਜ

Ad Position 21
No active advertisement
ਅਜੀਤ ਡੈਸਕ 13-06-2026

ਮੋਗਾ, 12 ਜੂਨ (ਗੁਰਤੇਜ ਸਿੰਘ ਬੱਬੀ)-ਮੋਗਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅਪਰੇਸ਼ਨ ਕਾਸੋ ਦੌਰਾਨ ਸਬ ਡਵੀਜ਼ਨ ਧਰਮਕੋਟ ਵਿਖੇ ਡਰੱਗ ਹੌਟ ਸਪਾਟ ਏਰੀਏ ਦੀ ਸਰਚ ਦੌਰਾਨ ਤਿੰਨ ਮੁਕੱਦਮੇ ਦਰਜ ਕਰਕੇ ਤਿੰਨ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 538 ਗ੍ਰਾਮ ਹੈਰੋਇਨ ਬਰਾਮਦ ਕੀਤੀ | ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸਬ ਡਵੀਜ਼ਨ ਧਰਮਕੋਟ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਪਿੰਡਾਂ ਦੇ ਪਹਿਰੇਦਾਰ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ ਮਿਤੀ : 5 ਜੂਨ ਤੋਂ 12 ਜੂਨ ਤੱਕ ਨਸ਼ੇ ਦੇ 10 ਮੁਕੱਦਮੇ ਦਰਜ ਕਰਕੇ 12 ਦੋਸ਼ੀਆਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਕੋਲੋਂ 720 ਗ੍ਰਾਮ ਹੈਰੋਇਨ, 190 ਨਸ਼ੀਲੀਆਂ ਗੋਲੀਆਂ, 35000 ਹਜ਼ਾਰ ਡਰੱਗ ਮਨੀ, 9 ਐਮ.ਐਮ. ਨਜਾਇਜ਼ ਪਿਸਟਲ ਬਰਾਮਦ ਕੀਤਾ | ਜ਼ਿਲ੍ਹਾ ਪੁਲਿਸ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਵਿਰੋਧੀ ਮੁਹਿੰਮ ਵਿਚ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਲੈ ਕੇ ਪੰਚਾਇਤਾਂ, ਸਪੋਰਟਸ ਕਲੱਬਾਂ, ਮੋਹਤਵਾਰ ਵਿਅਕਤੀਆਂ ਨਾਲ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸੇ ਸਬੰਧ ਵਿਚ ਮਿਤੀ : 5 ਜੂਨ ਨੂੰ ਵੱਖ-ਵੱਖ ਅਧਿਕਾਰੀਆਂ ਅਤੇ ਪੁਲਿਸ ਅਫ਼ਸਰਾਂ ਨੇ ਜੀ.ਆਰ. ਮੈਰਿਜ ਪੈਲੇਸ ਵਿਚ ਵੱਡਾ ਇਕੱਠ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਗਿਆ | ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਬਾਜ ਆਉਣ ਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਮੋਗਾ ਪੁਲਿਸ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਬਾਘਾ ਪੁਰਾਣਾ 'ਚ ਆਮ ਆਦਮੀ ਪਾਰਟੀ ਦਾ ਰਾਤ ਭਰ ਧਰਨਾ-ਪ੍ਰਸ਼ਾਸਨ ਨਾਲ ਸਮਝੌਤੇ ਬਾਅਦ ਸਮਾਪਤ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਚੁੱਕੇ ਕਦਮਾਂ ਦੀ ਸਮੀਖਿਆ
Ad Position 24
No active advertisement