ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸ਼ੋ੍ਰ. ਅਕਾਲੀ ਦਲ ਵਲੋਂ ਜਸਦੀਪ ਸਿੰਘ ਡਾਲਾ ਦੀ ਹਲਕਾ ਨਿਹਾਲ ਸਿੰਘ ਵਾਲਾ ਦੇ ਯੂਥ ਪ੍ਰਧਾਨ ਵਜੋਂ ਹੋਈ ਨਿਯੁਕਤੀ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਵਲੋਂ ਕੀਤੀ ਗਈ ਸਿਫ਼ਾਰਸ਼ ਦਾ ਕੀਤਾ ਵਿਸ਼ੇਸ਼ ਧੰਨਵਾਦ

Ad Position 21
No active advertisement
ਅਜੀਤ ਡੈਸਕ 13-06-2026
ਬੱਧਨੀ ਕਲਾਂ, 12 ਜੂਨ (ਸੰਜੀਵ ਕੋਛੜ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਲਗਾਤਾਰ ਵੱਖ-ਵੱਖ ਹਲਕਿਆਂ ਦੇ ਵਿੰਗਾਂ ਦੇ ਅਹੁਦੇਦਾਰ ਅਤੇ ਇੰਚਾਰਜ ਨਿਯੁਕਤ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਡਾਲੇ ਪਿੰਡ ਤੋਂ ਗੁਰਸਿੱਖ ਨੌਜਵਾਨ ਆਗੂ ਜਸਦੀਪ ਸਿੰਘ ਨੂੰ ਪੂਰੇ ਹਲਕੇ ਦਾ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਲੋਂ ਪਾਰਟੀ ਦਫ਼ਤਰ ਵਿਚੋਂ ਲਿਸਟ ਜਾਰੀ ਕਰਕੇ ਕੀਤੀ ਗਈ ਹੈ, ਜ਼ਿਕਰਯੋਗ ਹੈ ਕਿ ਪਾਰਟੀ ਪ੍ਰਤੀ ਆਪਣੀਆਂ ਬਾਖ਼ੂਬੀ ਸੇਵਾਵਾਂ ਨਿਭਾਉਣ ਸਦਕਾ ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਵਿੰਗ ਪੰਜਾਬ ਅਤੇ ਰਾਜਵਿੰਦਰ ਸਿੰਘ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਦੀ ਪਾਰਖੂ ਅੱਖ ਨੇ ਇਸ ਨੌਜਵਾਨ ਦੀ ਪਰਖ ਅਤੇ ਸਿਫ਼ਾਰਸ਼ ਕਰਕੇ ਇਸ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ, ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਸੁਖਬੀਰ ਸਿੰਘ ਬਾਦਲ ਅਤੇ ਸਰਬਜੀਤ ਸਿੰਘ ਝਿੰਜਰ ਨੇ ਇੰਨਾ ਨਵ ਨਿਯੁਕਤ ਯੂਥ ਵਿੰਗ ਦੇ ਹਲਕਾ ਇੰਚਾਰਜਾਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਉਨ੍ਹਾਂ ਨੇ ਆਉਣ ਵਾਲੇ ਸਮੇਂ ਵਿਚ ਹਲਕੇ ਵਿਚ ਕਿਸ ਤਰ੍ਹਾਂ ਦੀਆਂ ਜ਼ਿੰਮੇਵਾਰੀਆਂ ਨਿਭਾਉਣੀਆਂ ਹਨ ਉਸ ਨੂੰ ਵਿਸਥਾਰ ਸਹਿਤ ਇੰਨਾ ਯੂਥ ਆਗੂਆਂ ਨੂੰ ਸਮਝਾਇਆ ਗਿਆ | ਇਸ ਦੀ ਜਾਣਕਾਰੀ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਪਾਰਟੀ ਵਲੋਂ ਹਰੇਕ ਹਲਕੇ ਵਿਚ ਸਾਰੇ ਹੀ ਵਰਗਾ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਉਨ੍ਹਾਂ ਵਰਗਾਂ ਦਾ ਇਕ ਹਲਕਾ ਪ੍ਰਧਾਨ ਲਗਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਪੁਰਾਣੇ ਵਾਲਾ ਵਿਖੇ ਰਾਊਾਡ ਗਲਾਸ ਫਾਊਾਡੇਸ਼ਨ ਵਲੋਂ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਸਾਬਕਾ ਆਈ.ਏ.ਐਸ. ਕਾਹਨ... ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਲੋਂ ਬੀ.ਫਾਰਮ ਦੂਜੇ ਸਮੈਸਟਰ ਦੇ ਵਿਦਿਆਰਥੀਆਂ ਦਾ ਸਨਮਾਨ
Ad Position 24
No active advertisement