ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਪਿੰਡ ਪੁਰਾਣੇ ਵਾਲਾ ਵਿਖੇ ਰਾਊਾਡ ਗਲਾਸ ਫਾਊਾਡੇਸ਼ਨ ਵਲੋਂ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਝੋਨੇ ਦੀ ਮਿੱਟੀ ਦੇ ਬੈੱਡਾਂ 'ਤੇ ਬਿਜਾਈ ਦਾ ਪ੍ਰਦਰਸ਼ਨੀ ਪਲਾਂਟ ਲਗਾਇਆ ਗਿਆ | ਇਸ ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਸਾਬਕਾ ਆਈ.ਏ.ਐਸ. ਡਾ. ਕਾਹਨ ਸਿੰਘ ਪੰਨੂ, ਡਾ. ਸੁਰਜੀਤ ਸਿੰਘ, ਕੇ.ਵੀ.ਕੇ. ਡਿਪਟੀ ਡਾਇਰੈਕਟਰ ਕਮਲਦੀਪ ਸਿੰਘ ਮਠਾੜੂ ਤੇ ਬਲਾਕ ਖੇਤੀਬਾੜੀ ਅਫ਼ਸਰ ਗੁਰਮਿੰਦਰ ਸਿੰਘ ਬਰਾੜ ਨੇ ਸ਼ਮੂਲੀਅਤ ਕੀਤੀ | ਇਸ ਕੈਂਪ ਵਿਚ ਕਿਸਾਨਾਂ ਨੂੰ ਖੇਤੀ ਦੇ ਸੁਚੱਜੇ ਢੰਗ ਅਪਣਾਉਣ ਲਈ ਜਾਗਰੂਕ ਕੀਤਾ ਗਿਆ ਅਤੇ ਝੋਨੇ ਦੀ ਬਿਜਾਈ ਲਈ ਬੈਂਡਾਂ ਵਾਲੀ ਤਕਨੀਕ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਦੱਸਿਆ ਕਿ ਇਸ ਤਕਨੀਕ ਦੀ ਵਰਤੋਂ ਨਾਲ ਝੋਨੇ ਵਿਚ ਲੱਗਣ ਵਾਲੇ 70 ਫ਼ੀਸਦੀ ਪਾਣੀ ਨੂੰ ਬਚਾਇਆ ਜਾ ਸਕਦਾ ਹੈ ਜਿਸ ਨਾਲ ਖੇਤੀ ਦੇ ਬੇਲੋੜੇ ਖ਼ਰਚੇ ਜਿਵੇਂ ਲੇਬਰ, ਵਾਹਨ ਵਿਚ ਕੱਦੂ ਕਰਨ ਤੇ ਸਪਰੇਅ ਦੇ ਖ਼ਰਚੇ ਘਟਾ ਕੇ ਆਮਦਨ ਨੂੰ ਵਧਾਇਆ ਜਾ ਸਕਦਾ ਹੈ | ਕੈਂਪ ਦੌਰਾਨ ਕਿਸਾਨਾਂ ਨੂੰ ਫ਼ਸਲੀ ਚੱਕਰ ਨੂੰ ਛੱਡ ਕੇ ਦਾਲਾਂ ਸਬਜ਼ੀਆਂ ਅਤੇ ਮੱਕੀ ਦੀ ਕਾਸ਼ਤ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ |