ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਪੰਜਾਬ ਸਰਕਾਰ ਵਿਕਾਸ ਲਈ ਵਚਨਬੱਧ-ਵਿਧਾਇਕ ਬਿਲਾਸਪੁਰ ਭਾਗੀਕੇ ਦੇ ਵਿਕਾਸ ਕਾਰਜਾਂ ਲਈ ਚੈੱਕ ਤੇ ਰਾਸ਼ਨ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 13-06-2026
ਨਿਹਾਲ ਸਿੰਘ ਵਾਲਾ, 12 ਜੂਨ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਭਾਗੀਕੇ ਦੇ ਵਿਕਾਸ ਕਾਰਜਾਂ ਲਈ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਰਪੰਚ ਸੁਖਦੀਪ ਸਿੰਘ ਸਾਧ ਅਤੇ ਗ੍ਰਾਮ ਪੰਚਾਇਤ ਨੂੰ ਚੈੱਕ ਤਕਸੀਮ ਕੀਤੇ | ਇਸ ਸਮੇਂ ਵਿਧਾਇਕ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ | ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਹਰ ਪਾਸੇ ਚੱਲ ਰਹੇ ਵਿਕਾਸ ਕਾਰਜ ਦਰਸਾਉਂਦੇ ਹਨ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਸੁਹਿਰਦਤਾ ਨਾਲ ਕਾਰਜਸ਼ੀਲ ਹੈ | ਵਿਧਾਇਕ ਨੇ ਦੱਸਿਆ ਕਿ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੇ ਕੇ ਮਾਨ ਸਰਕਾਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਬਾਂਹ ਫੜ ਰਹੀ ਹੈ | ਦਰਅਸਲ ਸਰਕਾਰ ਸਾਰੇ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ | ਇਹੋ ਕਾਰਨ ਹੈ ਕਿ ਸਮਾਜ ਦਾ ਹਰ ਵਰਗ ਸਰਕਾਰ ਦੀ ਸ਼ਾਨਦਾਰ ਕਾਰਗੁਜ਼ਾਰੀ ਤੋਂ ਖ਼ੁਸ਼ ਅਤੇ ਸੰਤੁਸ਼ਟ ਹੈ | ਇਸ ਮੌਕੇ ਸਰਪੰਚ ਸੁਖਦੀਪ ਸਿੰਘ ਸਾਧ, ਇੰਸਪੈਕਟਰ ਸੂਨਮਸੂਦ, ਇੰਸਪੈਕਟਰ ਅਤੁੱਲ ਗੋਇਲ, ਥਾਣਾ ਮੁਖੀ ਇੰਸਪੈਕਟਰ ਜਤਿੰਦਰ ਸਿੰਘ ,ਮੁਖਤਿਆਰ ਸਿੰਘ ਕੂਕਾ, ਸੁਰਜੀਤ ਸਿੰਘ ਪੰਧੇਰੀ, ਕਮਲਜੀਤ ਸਿੰਘ, ਬਲਜੀਤ ਸਿੰਘ, ਸੁਦਾਗਰ ਸਿੰਘ, ਲਖਵਿੰਦਰ ਸਿੰਘ, ਅਜਮੇਰ ਸਿੰਘ ਧਾਲੀਵਾਲ, ਪੰਚ ਬਲਵੀਰ ਸਿੰਘ, ਅੰਮਿ੍ਤਪਾਲ ਸਿੰਘ, ਲਾਡੀ, ਸੁੱਖ, ਬੰਤ ਸਿੰਘ, ਦਵਿੰਦਰ ਸਿੰਘ, ਵਿੱਕੀ ਅਤੇ ਹੋਰ ਪਤਵੰਤੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਬੱਧਨੀ ਕਲਾਂ ਵਿਖੇ ਸਵੱਛਤਾ ਕਮੇਟੀ ਦੀ ਮੀਟਿੰਗ ਸਿੰਗਲ ਯੂਜ਼ (ਡਿਸਪੋਜ਼ਲ) ਅਤੇ ਪਲਾਸਟਿਕ ਲਿਫ਼ਾਫ਼ਿਆਂ ਦੀ... ਅਗਲੀ ਖ਼ਬਰ ਪਿੰਡ ਪੁਰਾਣੇ ਵਾਲਾ ਵਿਖੇ ਰਾਊਾਡ ਗਲਾਸ ਫਾਊਾਡੇਸ਼ਨ ਵਲੋਂ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਸਾਬਕਾ ਆਈ.ਏ.ਐਸ. ਕਾਹਨ...
Ad Position 24
No active advertisement