ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਦਿੱਤੀ ਸ਼ਰਧਾਂਜਲੀ

Ad Position 21
No active advertisement
ਅਜੀਤ ਡੈਸਕ 13-06-2026
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰੈੱਸ ਸਕੱਤਰ ਸੁਖਵਿੰਦਰ ਸਿੰਘ ਬੱਧਨੀ ਨੇ ਜਾਣਕਾਰੀ ਦਿੱਤੀ ਕਿ ਅੱਜ ਫਰੀਡਮ ਫਾਈਟਰ ਭਵਨ ਮੋਗਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਸ਼ਰਧਾਂਜਲੀ ਦੇਣ ਲਈ ਸਮਾਗਮ ਕੀਤਾ ਜਿਸ ਲੋਕ ਸੰਗਰਾਮ ਮੋਰਚਾ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਰੇਹੜਾ ਯੂਨੀਅਨ, ਈ-ਰਿਕਸ਼ਾ ਯੂਨੀਅਨ ਅਤੇ ਜਮਹੂਰੀ ਅਧਿਕਾਰ ਸਭਾ ਨੇ ਵੀ ਸ਼ਮੂਲੀਅਤ ਕੀਤੀ | ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਕਨਵੀਨਰ ਲਖਬੀਰ ਸਿੰਘ ਲੱਖਾ, ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਘੋਲੀਆ, ਲੋਕ ਸੰਗਰਾਮ ਮੋਰਚਾ ਦੇ ਜਨਰਲ ਸਕੱਤਰ ਸੁਖਮੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਟਹਿਲ ਸਿੰਘ ਝੰਡੇਆਣਾ, ਜਮਹੂਰੀ ਅਧਿਕਾਰ ਸਭਾ ਦੇ ਦਰਸ਼ਨ ਸਿੰਘ ਤੂਰ ਨੇ ਸੰਬੋਧਨ ਕੀਤਾ | ਅੱਜ ਦੇ ਸਮਾਗਮ ਵਿਚ ਈ-ਰਿਕਸ਼ਾ ਯੂਨੀਅਨ ਦੇ ਪ੍ਰਧਾਨ ਹਰਿੰਦਰ ਸ਼ਰਮਾ ਅਤੇ ਰੇਹੜਾ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਲੱਡੂ ਨੇ ਰਿਫਰੈਸ਼ਮੈਂਟ ਦਾ ਇੰਤਜ਼ਾਮ ਕੀਤਾ |
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਵਲੋਂ ਅੱਠਵੀਂ ਦੇ ਸਿਲੇਬਸ 'ਚ ਸਿੱਖ ਗੁਰੂਆਂ ਦੇ ਇਤਿਹਾਸ ਨੂੰ ਸ਼ਾਮਿਲ ਕਰਨਾ ਸਿੱਖ ਕੌਮ ਲਈ ਵੱ... ਅਗਲੀ ਖ਼ਬਰ ਸਹਾਇਕ ਇੰਜੀਨੀਅਰ ਜਗਰੂਪ ਸਿੰਘ ਦੀ ਬਦਲੀ ਵਿਰੁੱਧ ਬਿਜਲੀ ਕਾਮਿਆਂ ਦਾ ਤਿੱਖਾ ਸੰਘਰਸ਼ ਫ਼ੈਸਲਾ ਵਾਪਸ ਨਾ ਲੈਣ 'ਤੇ ਵੱਡੇ...
Ad Position 24
No active advertisement