ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਅੱਠਵੀਂ ਜਮਾਤ ਦੇ ਇਤਿਹਾਸ ਦੇ ਸਿਲੇਬਸ ਵਿਚ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਜੁੜੇ ਇਤਿਹਾਸ ਨੂੰ ਸ਼ਾਮਿਲ ਕਰਨ ਨਾਲ ਪੂਰੀ ਸਿੱਖ ਕੌਮ ਦਾ ਮਾਣ ਸਤਿਕਾਰ ਵਧਾਇਆ ਹੈ ਅਤੇ ਸਿੱਖ ਕੌਮ ਲਈ ਵੀ ਇਹ ਵੱਡਾ ਮਾਣ ਹੈ ਅਤੇ ਇਹ ਵੀ ਇਕ ਇਤਿਹਾਸਕ ਗੱਲ ਹੀ ਆਖੀ ਜਾ ਸਕਦੀ ਹੈ ਕਿ ਹਰਿਆਣਾ ਦੇਸ਼ ਦੇ ਸਾਰੇ ਰਾਜਾਂ 'ਚੋਂ ਪਹਿਲਾ ਸੂਬਾ ਹੋਵੇਗਾ ਜਿਸ ਦੀ ਸਰਕਾਰ ਨੇ ਸਾਡੇ ਗੁਰੂ ਸਾਹਿਬਾਨਾਂ ਦੇ ਫ਼ਲਸਫ਼ੇ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਲਈ ਸ਼ਾਮਿਲ ਕੀਤਾ ਹੈ | ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਨੂੰ ਮਨਾਉਂਦਿਆਂ ਇਹ ਐਲਾਨ ਕੀਤਾ ਸੀ ਅਤੇ ਹੁਣ ਉਸ ਐਲਾਨ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਹੈ |