ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਦੀ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 13-06-2026
ਨਿਹਾਲ ਸਿੰਘ ਵਾਲਾ, 12 ਜੂਨ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਬਿੱਕਰ ਸਿੰਘ ਮਾਛੀਕੇ ਦੀ ਅਗਵਾਈ ਹੇਠ ਸੱਘੜ ਸਿੰਘ ਯਾਦਗਾਰੀ ਹਾਲ 'ਚ ਨਿਹਾਲ ਸਿੰਘ ਵਾਲਾ ਵਿਖੇ ਹੋਈ | ਇਸ ਮੀਟਿੰਗ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਭਜਨ ਸਿੰਘ ਗਿੱਲ ਨੇ ਦੱਸਿਆ ਕਿ ਮਾਨਯੋਗ ਹਾਈਕੋਰਟ ਪੰਜਾਬ ਵਲੋਂ ਪੰਜਾਬ ਸਰਕਾਰ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਡੀ.ਏ. ਤੁਰੰਤ ਜਾਰੀ ਕੀਤਾ ਜਾਵੇ ਪਰ ਸੂਬਾ ਸਰਕਾਰ ਨੇ ਹਾਈਕੋਰਟ ਦੇ ਅਦੇਸਾ ਵੱਲ ਕੋਈ ਧਿਆਨ ਨਹੀਂ ਦਿੱਤਾ | ਉਨ੍ਹਾਂ ਦੱਸਿਆ ਕਿ 17 ਜੂਨ ਨੂੰ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਜਲੰਧਰ ਵਿਖੇ ਕਨਵੈੱਨਸ਼ਨ ਕੀਤੀ ਜਾ ਰਹੀ ਹੈ ਜਿਸ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਬਲਾਕ ਪ੍ਰਧਾਨ ਬਿੱਕਰ ਸਿੰਘ ਮਾਛੀਕੇ, ਗੁਰਮੇਲ ਸਿੰਘ ਖੋਟੇ, ਪਿ੍ੰਸੀਪਲ ਸੁਖਚੈਨ ਸਿੰਘ ਢਿੱਲੋਂ, ਹਰਜੰਟ ਸਿੰਘ ਬੌਡੇ ਅਤੇ ਸਿਕੰਦਰ ਸਿੰਘ ਭਾਗੀਕੇ ਨੇ ਸੂਬਾ ਸਰਕਾਰ ਦੇ ਅਦੇਸਾ 'ਤੇ ਪਟਿਆਲਾ ਵਿਖੇ ਆਪਣੇ ਹੱਕਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੰਜਾਬ ਪੁਲਿਸ ਵਲੋਂ ਕੀਤੇ ਅੰਨੇ ਤਸ਼ੱਦਦ ਦੀ ਸਖ਼ਤ 'ਚ ਨਿੰਦਿਆਂ ਕਰਦਿਆਂ ਕਿਹਾ ਮੰਗ ਕੀਤੀ ਗਈ ਕਿ ਅਜਿਹਾ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ | ਮੀਟਿੰਗ ਦੌਰਾਨ ਐਚ.ਡੀ.ਐਫ.ਸੀ. ਬੈਂਕ ਦੇ ਮੈਨੇਜਰ ਅੰਕਰ ਮਿੱਤਲ ਨੇ ਵੀ ਸੰਬੋਧਨ ਕਰਦਿਆਂ ਪੈਨਸ਼ਨਰਾਂ ਨੂੰ ਬੈਂਕ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਗੁਰਦੇਵ ਸਿੰਘ ਕਿਰਤੀ, ਬਲਾਕ ਸਕੱਤਰ ਰੂਪ ਸਿੰਘ ਦੀਨਾਂ, ਵਿੱਤ ਸਕੱਤਰ ਓਮਾਂਕਾਂਤ ਸ਼ਾਸਤਰੀ, ਪ੍ਰਤਾਪ ਸਿੰਘ, ਜ਼ੋਰਾਵਰ ਸਿੰਘ ਬੱਧਨੀ, ਮੰਗਲ ਰਾਮ, ਗੁਰਿੰਦਰ ਸਿੰਘ ਤਖ਼ਤੂਪੁਰਾ, ਗੁਰਸ਼ਰਨ ਸਿੰਘ, ਸੁਰਿੰਦਰ ਸਿੰਘ, ਜਸਪਾਲ ਰਾਏ, ਤੋਤਾ ਸਿੰਘ, ਬੇਅੰਤ ਸਿੰਘ, ਮੰਗਤ ਰਾਮ, ਜਸਵੰਤ ਸਿੰਘ, ਉਜਾਗਰ ਸਿੰਘ ਮੀਨੀਆਂ, ਇੰਦਰਜੀਤ ਸਿੰਘ ਲੁਹਾਰਾ, ਬਲਵੀਰ ਸਿੰਘ ਮਾਛੀਕੇ, ਹਰਦਿਆਲ ਸਿੰਘ, ਸੁਰਜੀਤ ਸਿੰਘ, ਮੁਕੰਦ ਸਿੰਘ ਦੀਨਾਂ, ਸੁਦਾਗਰ ਸਿੰਘ, ਦੇਵਿੰਦਰ ਸਿੰਘ ਹਿੰਮਤਪੁਰਾ, ਮੇਜਰ ਸਿੰਘ, ਬਲਵੀਰ ਸਿੰਘ ਭੱਟੀ, ਗੁਰਜੰਟ ਸਿੰਘ, ਪਾਲ ਸਿੰਘ, ਤਨਜੀਤ ਸਿੰਘ ਪੱਤੋ, ਰਣਜੀਤ ਸਿੰਘ ਖਾਈ, ਦਰਸ਼ਨ ਸਿੰਘ ਤਖ਼ਤੂਪੁਰਾ, ਜੰਗੀਰ ਸਿੰਘ ਬਿਲਾਸਪੁਰ, ਕੂੜਾ ਸਿੰਘ ਰਾਮਾ,ਕੌਸ਼ਿਕ ਸ਼ਰਮਾ, ਦਰਸ਼ਨ ਸਿੰਘ ਖਾਈ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਸਮਾਜ ਸੇਵੀ ਰਣਧੀਰ ਸਿੰਘ ਢਿੱਲੋਂ ਦਾ ਵਿਸ਼ੇਸ਼ ਸਨਮਾਨ ਪਿੰਡ ਚੂਹੜਚੱਕ ਵਿਖੇ ਵਿਅਕਤੀਗਤ ਪੱਧਰ 'ਤੇ... ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਕਾਰਜਕਾਰਨੀ ਦੀ ਮੀਟਿੰਗ
Ad Position 24
No active advertisement