ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਗਿਆਨੀ ਰਘਬੀਰ ਸਿੰਘ ਨੂੰ ਪੰਥ 'ਚੋਂ ਛੇਕ ਦੇਣਾ ਚਾਹੀਦੈ-ਨਿਧੜਕ ਸਿੰਘ ਬਰਾੜ

Ad Position 21
No active advertisement
ਅਜੀਤ ਡੈਸਕ 14-06-2026
ਮੋਗਾ, 13 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਸਾਬਕਾ ਰਾਜ ਸੂਚਨਾ ਕਮਿਸ਼ਨਰ ਅਤੇ ਭਾਜਪਾ ਦੇ ਸੀਨੀਅਰ ਆਗੂ ਨਿਧੜਕ ਸਿੰਘ ਬਰਾੜ ਨੇ ਇਕ ਬਿਆਨ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸਰਕਾਰ ਵਲੋਂ ਬਣਾਈ ਪੁਲਿਸ ਸਿੱਟ ਦੇ ਸਾਹਮਣੇ ਪੇਸ਼ ਹੋ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਜੋ ਬਿਆਨ ਦਿੱਤਾ ਹੈ, ਉਹ ਸਾਫ਼ ਤੌਰ 'ਤੇ ਸਾਬਕਾ ਜਥੇਦਾਰ ਰਘਬੀਰ ਸਿੰਘ ਹੋਰਾਂ ਦੀ ਡਿੱਗੀ ਹੋਈ ਮਾਨਸਿਕਤਾ ਦਾ ਪ੍ਰਮਾਣ ਹੈ ਅਤੇ ਇਹ ਅਹਿਸਾਸ ਕਰਵਾਉਂਦਾ ਹੈ ਕਿ ਉਹ ਸਿਰਫ਼ ਨਿੱਜੀ ਕਿੜ ਕੱਢਣ ਲਈ ਸਾਰੀਆਂ ਮਾਨਤਾਵਾਂ ਨੂੰ ਛਿੱਕੇ ਟੰਗ ਕੇ ਸਰਕਾਰ ਦੀ ਝੋਲੀ ਵਿਚ ਬੈਠ ਚੁੱਕੇ ਹਨ | ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਪਰੰਪਰਾਵਾਂ ਨੂੰ ਬਹੁਤ ਵੱਡਾ ਨੁਕਸਾਨ ਪਹੁੰਚਾਇਆ ਹੈ | ਸੁਖਬੀਰ ਸਿੰਘ ਬਾਦਲ ਨੇ ਦੋ ਦਸੰਬਰ 2024 ਨੂੰ ਬਹਿਬਲ ਕਲਾਂ ਗੋਲੀ ਕਾਂਡ ਸਮੇਂ ਉਨ੍ਹਾਂ ਦੀ ਸਰਕਾਰ ਦੇ ਕਾਲ ਦੌਰਾਨ ਵਾਪਰਨ ਦੀ ਨੈਤਿਕ ਤੇ ਰਾਜਨੀਤਕ ਜ਼ਿੰਮੇਵਾਰੀ ਕਬੂਲੀ ਸੀ, ਨਾ ਕਿ ਕਿਸੇ ਸਾਜ਼ਿਸ਼ ਤਹਿਤ ਲੋਕਾਂ 'ਤੇ ਗੋਲੀਆਂ ਚਲਾਉਣ ਦੀ ਸਿੱਧੀ ਜ਼ਿੰਮੇਵਾਰੀ ਲਈ ਸੀ ਜਾਂ ਕੋਈ ਇਕਬਾਲੀਆ ਬਿਆਨ ਦਿੱਤਾ ਸੀ | ਸ੍ਰੀ ਅਕਾਲ ਤਖ਼ਤ 'ਤੇ ਪੇਸ਼ ਹੋ ਕੇ ਗੁਨਾਹ ਕਬੂਲਣੇ ਸਿੱਖੀ ਪਰੰਪਰਾਵਾਂ ਹਨ | ਇਹ ਮਾਨਸਿਕ ਸ਼ੁਧੀਕਰਨ ਲਈ ਕੀਤਾ ਜਾਂਦਾ | ਇਸ ਕਰ ਕੇ ਆਪਣੀਆਂ ਨਿੱਜੀ ਖ਼ਾਹਿਸ਼ਾਂ ਤੇ ਗ਼ਲਤੀਆਂ ਦੇ ਚੱਲਦਿਆਂ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਹੁੰਦਿਆਂ ਪ੍ਰੈੱਸ ਕਾਨਫ਼ਰੰਸਾਂ ਕਰਨੀਆਂ ਤੇ ਹੋਰ ਆਪ ਬਹੁਤ ਆਪਹੁਦਰੀਆਂ ਕਰਨ ਕਰ ਕੇ ਜੇ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਵੀ ਦਿੱਤਾ ਗਿਆ ਸੀ, ਉਨ੍ਹਾਂ ਨੂੰ ਸਰਕਾਰ ਦੇ ਝੋਲੀ ਚੁੱਕ ਨਹੀਂ ਸੀ ਬਣਨਾ ਚਾਹੀਦਾ | ਇਸ ਕਰ ਕੇ ਉਨ੍ਹਾਂ ਨੇ ਆਪਣੇ ਨਿੱਜੀ ਰੰਜਸ਼ ਕਰ ਕੇ ਵੱਡੀਆਂ ਪਰੰਪਰਾਵਾਂ ਦਾ ਘਾਣ ਕੀਤਾ ਜਿਸ ਨਾਲ ਹਰ ਸਿੱਖ ਦਾ ਚਾਹੇ ਉਹ ਸੁਖਬੀਰ ਸਿੰਘ ਬਾਦਲ ਦਾ ਸਿਆਸੀ ਵਿਰੋਧੀ ਹੀ ਹੋਵੇ, ਦਾ ਹਿਰਦਾ ਵਲੂੰਧਰਿਆ ਗਿਆ ਹੈ | ਇਸ ਕਰ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਿਆਨੀ ਰਘਬੀਰ ਸਿੰਘ ਨੂੰ ਪਰੰਪਰਾਵਾਂ ਨੂੰ ਨੁਕਸਾਨ ਪਹੁੰਚਾਉਣ ਕਰ ਕੇ ਖ਼ਾਲਸਾ ਪੰਥ ਵਿਚੋਂ ਛੇਕ ਦੇਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੁਲਿਸ ਵਲੋਂ 39 ਮੁਕੱਦਮੇ ਦਰਜ ਕਰਕੇ 52 ਦੋਸ਼ੀਆਂ ਨੂੰ ਕੀਤਾ ਗਿ੍ਫ਼ਤਾਰ-ਜ਼ਿਲ੍ਹਾ... ਅਗਲੀ ਖ਼ਬਰ ਪੋਲਟਰੀ ਫ਼ਾਰਮ ਦੀਆਂ ਡਿੱਗੀਆਂ ਛੱਤਾਂ, ਮੁਰਗੀਆਂ ਅਤੇ ਚੂਚਿਆਂ ਦੀ ਮੌਤ
Ad Position 24
No active advertisement