ਨਿਹਾਲ ਸਿੰਘ ਵਾਲਾ, 13 ਜੂਨ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਨਿਹਾਲ ਸਿੰਘ ਵਾਲਾ ਜ਼ਿਲ੍ਹਾ ਮੋਗਾ ਵਲੋਂ ਸਾਂਝੇ ਤੌਰ 'ਤੇ ਮੰਗ ਪੱਤਰ ਐਸ. ਡੀ. ਐਮ. ਦੀ ਸੁਪਰਡੈਂਟ ਮੈਡਮ ਨੂੰ ਦਿੱਤਾ ਗਿਆ ¢ ਮਜ਼ਦੂਰ ਆਗੂ ਦਰਸ਼ਨ ਸਿੰਘ ਹਿੰਮਤਪੁਰਾ ਅਤੇ ਬੂਟਾ ਸਿੰਘ ਭਾਗੀਕੇ ਨੇ ਕਿਹਾ ਕਿ 11 ਮਈ ਨੂੰ ਬਲਾਕ ਨਿਹਾਲ ਸਿੰਘ ਵਾਲਾ ਵਿਚ ਦੇ ਪਿੰਡਾਂ ਵਿਚ ਆਏ ਤੇਜ਼ ਝੱਖੜ ਅਤੇ ਗੜੇਮਾਰੀ ਨਾਲ ਖਰਾਬ ਹੋਈਆਂ ਫਸਲਾਂ ਅਤੇ ਸਬਜ਼ੀਆਂ ਦੀ ਵਿਸ਼ੇਸ਼ ਗਿਰਦਾਵਰੀ ਕਰਕੇ ਸਥਾਨਕ ਪ੍ਰਸ਼ਾਸਨ ਨੇ ਫਸਲਾਂ ਦੇ ਖਰਾਬੇ ਲਈ ਲਗਪਗ 8 ਕਰੋੜ ਦੀ ਡਿਮਾਂਡ ਭੇਜ ਦਿੱਤੀ ਹੈ¢ ਪਰ ਮਜ਼ਦੂਰਾਂ ਦੇ ਹਿੱਸੇ ਦਾ ਬਣਦਾ ਮੁਆਵਜ਼ਾ ਅਤੇ ਝੱਖੜ ਤੇ ਗੜੇਮਾਰੀ ਨਾਲ ਘਰਾਂ, ਸ਼ੈੱਡਾਂ ਦੇ ਹੋਏ ਨੁਕਸਾਨ ਸਬੰਧੀ ਨਾ ਕੋਈ ਸਰਵੇਖਣ ਕੀਤਾ ਹੈ ਅਤੇ ਨਾ ਹੀ ਕੋਈ ਪੈਸੇ ਸੰਬੰਧੀ ਡਿਮਾਂਡ ਭੇਜੀ ਗਈ ਹੈ¢ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਨੂੰ ਵੀ ਫਸਲੀ ਖਰਾਬੇ ਦੇ ਹਿਸਾਬ ਨਾਲ ਮਿਹਨਤਾਨਾ ਦਿੱਤਾ ਜਾਵੇ ਅਤੇ ਨੁਕਸਾਨੇ ਘਰਾਂ, ਸ਼ੈੱਡਾਂ ਦਾ ਮੁਆਵਜ਼ਾ ਦਿੱਤਾ ਜਾਵੇ¢ ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਆਏ ਤੇਜ਼ ਮੀਂਹ ਕਰਕੇ ਡਿੱਗੇ ਮਕਾਨਾਂ ਅਤੇ ਖਰਾਬ ਸਬਜ਼ੀਆਂ ਦਾ ਸਰਕਾਰ ਵਲੋਂ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ¢ ਆਗੂਆਂ ਨੇ ਕਿਹਾ ਕਿ ਜੇਕਰ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਛੇਤੀ ਨਹੀਂ ਮੰਨੀਆਂ ਜਾਂਦੀਆਂ ਤਾਂ ਦੋਵੇਂ ਜਥੇਬੰਦੀਆਂ ਸੰਘਰਸ਼ ਕਰਨ ਲਈ ਮਜਬੂਰ ਹੋਣਗੀਆਂ¢ ਇਸ ਸਮੇਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਮੱਘਰ ਸਿੰਘ, ਕੁਲਵੰਤ ਸਿੰਘ, ਮਹਿੰਦਰ ਸਿੰਘ ਅਤੇ ਬੀ.ਕੇ.ਯੂ. (ਏਕਤਾ ਉਗਰਾਹਾਂ) ਵਲੋਂ ਜੰਗੀਰ ਸਿੰਘ ਹਿੰਮਤਪੁਰਾ, ਗੁਰਮੁਖ ਸਿੰਘ ਅਤੇ ਤੀਰਥ ਕੁੱਸਾ ਤੋਂ ਇਲਾਵਾ ਪਿੰਡਾਂ ਵਿੱਚ ਦੇ ਪ੍ਰਧਾਨ ਤੇ ਸਕੱਤਰ ਵੀ ਹਾਜ਼ਰ ਸਨ¢