ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਨੇ ਬਾਬਾ ਲਾਲ ਸਿੰਘ ਦੀ 34ਵੀਂ ਬਰਸੀ ਮਨਾਈ

Ad Position 21
No active advertisement
ਅਜੀਤ ਡੈਸਕ 14-06-2026
ਮੋਗਾ, 13 ਜੂਨ (ਅਸ਼ੋਕ ਬਾਂਸਲ)-ਬਹੋਨਾ ਚੌਕ ਸਥਿਤ ਬਸਤੀ ਲਾਲ ਸਿੰਘ ਵਿਖੇ ਅੱਜ ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਵਲੋਂ ਬਾਬਾ ਲਾਲ ਸਿੰਘ ਦੀ 34ਵੀਂ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਵਾਲਿਆਂ ਨੇ ਬਾਬਾ ਲਾਲ ਸਿੰਘ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਟ ਕਰ ਕੇ ਉਨ੍ਹਾਂ ਨੂੰ ਨਮਨ ਕੀਤਾ | ਇਸ ਮੌਕੇ ਸੰਤ ਬਾਬਾ ਗੁਰਦੀਪ ਸਿੰਘ ਨੇ ਬਾਬਾ ਲਾਲ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਸਚਾਈ, ਮਨੁੱਖਤਾ ਅਤੇ ਸਮਾਜ ਸੇਵਾ ਲਈ ਸਮਰਪਿਤ ਕੀਤਾ | ਉਨ੍ਹਾਂ ਕਿਹਾ ਕਿ ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਦੇ ਮੁੱਖ ਸੇਵਾਦਾਰ ਅਮਰਜੀਤ ਸਿੰਘ ਗਿੱਲ ਵੀ ਉਨ੍ਹਾਂ ਦੇ ਦਿਖਾਏ ਹੋਏ ਮਾਰਗ 'ਤੇ ਚੱਲਦਿਆਂ ਸਮਾਜ ਸੇਵਾ ਦੇ ਕਾਰਜਾਂ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾ ਰਹੇ ਹਨ | ਸਮਾਗਮ ਦੌਰਾਨ ਕੌਂਸਲਰ ਦਰਸ਼ਨ ਸਿੰਘ ਅਤੇ ਮੁੱਖ ਸੇਵਾਦਾਰ ਅਮਰਜੀਤ ਸਿੰਘ ਗਿੱਲ ਵਲੋਂ ਸੰਤ ਬਾਬਾ ਗੁਰਦੀਪ ਸਿੰਘ ਨੂੰ ਸਿਰੋਪਾ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੇਅੰਤ ਸਿੰਘ ਗਿੱਲ ਨੇ ਸਮਾਗਮ ਵਿਚ ਸ਼ਾਮਿਲ ਹੋਏ ਸਾਰੇ ਪਤਵੰਤਿਆਂ ਅਤੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੋਹਣ ਸਿੰਘ ਸਿੰਘਾਂਵਾਲਾ, ਕਾਕਾ ਸਿੰਘ ਘਾਰੂ, ਨਛੱਤਰ ਸਿੰਘ ਗਿੱਲ, ਭਿੰਦਾ ਸਿੰਘ ਘਾਰੂ, ਹਰਦੇਵ ਸਿੰਘ ਗਿੱਲ, ਬਲਦੇਵ ਸਿੰਘ ਘਾਰੂ, ਨਿੰਮਾ ਸਿੰਘ ਗੋਪੀ, ਕਮਲਜੀਤ ਸਿੰਘ ਗਿੱਲ, ਕੁਲਦੀਪ ਸਿੰਘ ਮਾਹਲਾ, ਗੁਰਮੇਲ ਸਿੰਘ ਖ਼ਾਲਸਾ, ਇਕਬਾਲ ਸਿੰਘ, ਰਾਮ ਸਿੰਘ ਗਿੱਲ ਸਮੇਤ ਹੋਰ ਸੇਵਾਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਚੌਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹਾਦਸਿਆਂ ਦੀ ਰੋਕਥਾਮ ਲਈ ਬਣਨਗੇ ਡਿਵਾਈਡਰ ਅਗਲੀ ਖ਼ਬਰ ਸਾਬਕਾ ਵਿਧਾਇਕ ਲੋਹਗੜ੍ਹ ਵਲੋਂ ਡਾਬਰ ਤੇ ਬਲਦੇਵ ਸਿੰਘ ਸ਼ਤੀਰੀਆਂ ਵਾਲਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ
Ad Position 24
No active advertisement