ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਬੀ.ਕੇ.ਯੂ. ਪੰਜਾਬ ਦੇ ਆਗੂਆਂ ਵਲੋਂ ਐਸ.ਐਸ.ਪੀ. ਮੋਗਾ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 14-06-2026
ਕੋਟ ਈਸੇ ਖਾਂ, 13 ਜੂਨ (ਗੁਰਮੀਤ ਸਿੰਘ ਖਾਲਸਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੂਨੀਅਨ ਦੇ ਜ਼ਿਲ੍ਹਾ ਮੋਗਾ ਪ੍ਰਧਾਨ ਹਰਬੰਸ ਸਿੰਘ ਬਹਿਰਾਮ ਕੇ ਅਤੇ ਕਾਰਜ ਸਿੰਘ ਮਸੀਤਾਂ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਦੇ ਨਵੇਂ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨਾਲ ਮੁਲਾਕਾਤ ਕੀਤੀ ਗਈ¢ ਜਾਣਕਾਰੀ ਦਿੰਦਿਆਂ ਉਕਤ ਆਗੂਆਂ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਖੇਤਾਂ ਵਿਚਲੇ ਟਰਾਂਸਫਾਰਮਰਾਂ ਤੋਂ ਤੇਲ ਤਾਂਬਾ, ਬਿਜਲੀ ਦੀਆਂ ਤਾਰਾਂ ਤੇ ਮੋਟਰਾਂ ਤੋਂ ਹੋਰ ਸਮਾਨ ਵਗੈਰਾ ਦੀਆਂ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਤੇ ਜਦੋਂ ਪ੍ਰਸ਼ਾਸਨ ਵਲੋਂ ਮੁਸਤੈਦੀ ਨਾਲ ਕੰਮ ਕੀਤਾ ਜਾਂਦਾ ਹੈ ਤਾਂ ਉਸ ਸਮੇਂ ਦੌਰਾਨ ਇਹ ਘਟਨਾਵਾਂ ਕੁੱਝ ਰੁਕਦੀਆਂ ਨਜ਼ਰ ਆਉਂਦੀਆਂ ਹਨ ਪਰ ਥੋੜ੍ਹਾ ਸਮਾਂ ਮੁੜ ਪੈਣ 'ਤੇ ਅਣਪਛਾਤੇ ਨਸ਼ਈ ਕਿਸਮ ਦੇ ਲੋਕ ਇਨ੍ਹਾਂ ਘਟਨਾਵਾਂ ਨੂੰ ਮੁੜ ਅੰਜਾਮ ਦੇਣਾ ਸ਼ੁਰੂ ਕਰ ਦਿੰਦੇ ਹਨ ਜੋ ਕਿਸਾਨਾਂ ਦੀ ਇਕ ਵੱਡੀ ਸਮੱਸਿਆ ਬਣ ਚੁੱਕੀ ਹੈ¢ ਆਗੂਆਂ ਕਿਹਾ ਕਿ ਕਿਸਾਨਾਂ ਦੀਆਂ ਅਜਿਹੀਆਂ ਹੀ ਮੁਸ਼ਕਲਾਂ ਨੂੰ ਲੈ ਕੇ ਐਸ.ਐਸ.ਪੀ. ਮੋਗਾ ਨਾਲ ਮੁਲਾਕਾਤ ਕਰਕੇ ਜਾਣੂ ਕਰਵਾਇਆ ਗਿਆ ਹੈ¢ ਉਨ੍ਹਾਂ ਕਿਹਾ ਕਿ ਇਸ ਮੁਲਾਕਾਤ ਦੌਰਾਨ ਐਸ.ਐਸ.ਪੀ. ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਹੇਠਲੇ ਪੱਧਰ ਤੱਕ ਪ੍ਰਸ਼ਾਸਨ ਵਲੋਂ ਪੂਰੀ ਮੁਸਤੈਦੀ ਨਾਲ ਕੰਮ ਕਰਕੇ ਕਿਸਾਨਾਂ ਨੂੰ ਇਨ੍ਹਾਂ ਮੁਸ਼ਕਲਾਂ ਤੋਂ ਨਿਜਾਤ ਦਿਵਾਈ ਜਾਵੇਗੀ¢ ਇਸ ਮੁਲਾਕਾਤ ਦੌਰਾਨ ਹਰਬੰਸ ਸਿੰਘ ਬ੍ਰਾਹਮਕੇ ਜ਼ਿਲ੍ਹਾ ਪ੍ਰਧਾਨ ਮੋਗਾ, ਕਾਰਜ ਸਿੰਘ ਮਸੀਤਾਂ ਬਲਾਕ ਪ੍ਰਧਾਨ, ਸੁਖਵਿੰਦਰ ਸਿੰਘ ਕਾਲਾ ਇਕਾਈ ਪ੍ਰਧਾਨ, ਦਵਿੰਦਰ ਸਿੰਘ ਕੋਟ ਈਸੇ ਖਾਂ ਕੋਰ ਕਮੇਟੀ ਮੈਂਬਰ, ਲਖਵਿੰਦਰ ਸਿੰਘ ਕਰਮੂੰਵਾਲਾ, ਹਰਦੀਪ ਸਿੰਘ ਕਰਮੂੰਵਾਲਾ ਆਦਿ ਹਾਜ਼ਰ ਸਨ ¢
Ad Position 22
No active advertisement
ਪਿਛਲੀ ਖ਼ਬਰ ਪੀ.ਟੀ.ਈ. ਦੇ ਮੈਦਾਨ 'ਚ ਕਰੀਅਰ ਜ਼ੋਨ ਦਾ ਡੰਕਾ, ਵਿਦਿਆਰਥੀਆਂ ਨੇ ਹਾਸਿਲ ਕੀਤੇ ਸ਼ਾਨਦਾਰ ਸਕੋਰ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ
Ad Position 24
No active advertisement