ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਭਾਗਪੁਰ ਗਗੜਾ ਦੇ ਕਈ ਪਰਿਵਾਰ ਕਾਂਗਰਸ ਛੱਡ ਕੇ 'ਆਪ' ਵਿਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 14-06-2026
ਕੋਟ ਈਸੇ ਖਾਂ, 13 ਜੂਨ (ਗੁਰਮੀਤ ਸਿੰਘ ਖਾਲਸਾ)-ਪਿੰਡ ਭਾਗਪੁਰ ਗਗੜਾ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਹਾਜ਼ਰੀ 'ਚ ਪਿੰਡ ਵਾਸੀਆਂ ਦੀ ਹੋਈ ਬੈਠਕ ਦੌਰਾਨ ਪ੍ਰਧਾਨ ਗੁਰਤੇਜ ਸਿੰਘ ਪੰਚ, ਐਡਵੋਕੇਟ ਗੁਰਰਾਜ ਸਿੰਘ ਧਾਲੀਵਾਲ, ਗੁਰਵਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਜਸਵਿੰਦਰ ਸਿੰਘ ਪੰਚ, ਪਰਮਜੀਤ ਸਿੰਘ, ਮੰਦਰ ਸਿੰਘ ਪੰਚ, ਸਰਪੰਚ ਬਲਵੀਰ ਸਿੰਘ ਬੱਲੀ ਆਦਿ ਦੇ ਯਤਨਾਂ ਸਦਕਾ ਕਾਂਗਰਸੀ ਮੈਂਬਰ ਪੰਚਾਇਤ ਕੁਲਵਿੰਦਰ ਸਿੰਘ, ਪ੍ਰਧਾਨ ਲਖਵੀਰ ਸਿੰਘ ਤੇ ਹੋਰ ਵੱਡੀ ਗਿਣਤੀ 'ਚ ਪਰਿਵਾਰਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ¢ ਇਸ ਮੌਕੇ ਫੱਕਰ ਬਾਬਾ ਦਾਮੂ ਸ਼ਾਹ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੀਵਨ ਸਿੰਘ ਸਰਪੰਚ ਲੁਹਾਰਾ ਤੇ ਹੋਰ ਸੀਨੀਅਰ ਆਗੂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ¢ ਇਸ ਮੌਕੇ ਕੁਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਭਰਵੀਂ ਬੈਠਕ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਦੀ ਆਪ ਸਰਕਾਰ ਵਲੋਂ ਜਿੱਥੇ ਬਿਜਲੀ, ਪਾਣੀ, ਸਿਹਤ, ਸਿੱਖਿਆ, ਭਲਾਈ ਯੋਜਨਾਵਾਂ, ਰੋਜ਼ਗਾਰ, ਨੌਕਰੀਆਂ, ਚੰਗੀ ਇੰਡਸਟਰੀ ਤੇ ਹੋਰ ਵੱਡੇ ਕੰਮ ਇਮਾਨਦਾਰੀ ਨਾਲ ਕੀਤੇ ਜਾ ਰਹੇ ਹਨ ਉੱਥੇ ਹੀ ਇਸ ਤੋਂ ਪਹਿਲਾਂ ਰਲ ਕੇ ਸਰਕਾਰਾਂ ਬਣਾਉਂਦੇ ਰਹੇ ਅਕਾਲੀ, ਕਾਂਗਰਸੀ ਤੇ ਭਾਜਪਾਈਆਂ ਕੋਲ ਕੋਈ ਅਸਲ ਮੁੱਦਾ ਨਾ ਹੋਣ ਕਰਕੇ ਆਮ ਲੋਕ ਉਨ੍ਹਾਂ ਤੋਂ ਕਿਨਾਰਾ ਕਰ ਰਹੇ ਹਨ ¢ ਬੈਠਕ ਨੂੰ ਨੰਬਰਦਾਰ ਗੁਰਜੰਟ ਸਿੰਘ ਅਤੇ ਪਰਮਪਾਲ ਸਿੰਘ ਚੁੱਘਾ ਨੇ ਵੀ ਸੰਬੋਧਨ ਕਰਦਿਆਂ ਵਿਧਾਇਕ ਲਾਡੀ ਢੋਸ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ¢ ਬੈਠਕ ਮੌਕੇ ਸ਼ਾਮਿਲ ਹੋਣ ਵਾਲੇ ਹੋਰਨਾਂ ਆਗੂਆਂ ਵਿਚ ਬਾਬਾ ਹਰਨੇਕ ਸਿੰਘ, ਸੁਰਜੀਤ ਸਿੰਘ, ਜਸਬੀਰ ਸਿੰਘ, ਗੁਰਦੌਰ ਸਿੰਘ, ਦਲਜੀਤ ਸਿੰਘ ਜੀਤਾ, ਗੁਰਮੇਲ ਸਿੰਘ, ਜੱਸ ਗਗੜਾ, ਜਗਸੀਰ ਸਿੰਘ, ਗੋਰਾ ਗਗੜਾ, ਗੁਰਸੇਵਕ ਸਿੰਘ, ਜਸਪ੍ਰੀਤ ਸਿੰਘ, ਵਿਰਕ ਗਗੜਾ, ਓਮਕਾਰ ਸਿੰਘ, ਰਾਜਵੀਰ ਸਿੰਘ, ਮਨਦੀਪ ਸਿੰਘ, ਅਨਮੋਲਪ੍ਰੀਤ ਸਿੰਘ, ਜਸਕਰਨ ਸਿੰਘ ਸੇਖੋਂ, ਰਾਜਵੀਰ ਸਿੰਘ ਕਲਿਆਣ ਆਦਿ ਸਮੇਤ ਸ਼ਾਮਿਲ ਹੋਣ ਵਾਲੇ ਹੋਰਨਾਂ ਪਰਿਵਾਰਾਂ ਨੂੰ ਵਿਧਾਇਕ ਲਾਡੀ ਢੋਸ ਵਲੋਂ ਸਨਮਾਨਿਤ ਕਰਦਿਆਂ ਭਵਿੱਖ ਵਿਚ ਪਾਰਟੀ ਵਲੋਂ ਪੂਰੇ ਮਾਨ ਸਨਮਾਨ ਦਾ ਭਰੋਸਾ ਦਿੱਤਾ ¢ ਇਸ ਮੌਕੇ ਪਿੰਡ ਦੇ ਹੋਰ ਮੁਹਤਬਰ ਆਗੂ ਤੇ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਰਹੇ¢
Ad Position 22
No active advertisement
ਪਿਛਲੀ ਖ਼ਬਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਸੁੱਖ ਗਿੱਲ ਮੋਗਾ ਕੌਮੀ ਇਨਸਾਫ ਮੋਰਚੇ ਦੇ ਮੀਡੀਆ ਇੰਚਾਰਜ ਨਿਯੁਕਤ ਅਗਲੀ ਖ਼ਬਰ ਮਾਈ ਭਾਰਤ ਕੇਂਦਰ ਮੋਗਾ ਨੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ
Ad Position 24
No active advertisement