ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਕੈਨੇਡਾ ਦੌਰੇ ਦੌਰਾਨ ਅਕਾਲੀ ਦਲ ਦੀਆਂ ਨੀਤੀਆਂ ਪ੍ਰਤੀ ਜਾਗਰੂਕ ਕਰਨ ਤੋਂ ਪਹਿਲਾਂ ਬਰਜਿੰਦਰ ਸਿੰਘ ਬਰਾੜ ਨੇ ਗੁਰੂ ਘਰ ਤੋਂ ਲਿਆ ਅਸ਼ੀਰਵਾਦ

Ad Position 21
No active advertisement
ਅਜੀਤ ਡੈਸਕ 14-06-2026
ਮੋਗਾ, 13 ਜੂਨ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੈਨੇਡਾ ਦੌਰੇ 'ਤੇ ਗਏ ਪਾਰਟੀ ਵਫ਼ਦ ਨਾਲ ਸ਼ਾਮਿਲ ਧਰਮਕੋਟ ਹਲਕੇ ਦੇ ਇੰਚਾਰਜ ਬਰਜਿੰਦਰ ਸਿੰਘ ਬਰਾੜ ਦਾ ਉੱਥੇ ਵੱਸਦੀਆਂ ਸੰਗਤਾਂ ਅਤੇ ਪੰਜਾਬੀ ਭਾਈਚਾਰੇ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਉਨ੍ਹਾਂ ਨੇ ਸਮਾਗਮਾਂ ਤੋਂ ਪਹਿਲਾਂ ਖ਼ਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਬੀਸੀ ਗੁਰਦੁਆਰਾ ਰੌਸ ਸਟਰੀਟ ਵਿਖੇ ਨਤਮਸਤਕ ਹੋ ਕੇ ਗੁਰੂ ਘਰੋਂ ਅਸ਼ੀਰਵਾਦ ਲਿਆ | ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੰਗਤਾਂ ਨੇ ਸਿਰੋਪਾਉ ਭੇਟ ਕਰ ਕੇ ਬਰਜਿੰਦਰ ਸਿੰਘ ਬਰਾੜ ਅਤੇ ਹੋਰ ਵਫ਼ਦ ਮੈਂਬਰਾਂ ਦਾ ਸਵਾਗਤ ਕੀਤਾ | ਸਮਾਗਮ ਦੌਰਾਨ ਸਿੱਖ ਭਾਈਚਾਰੇ ਦੇ ਨੁਮਾਇੰਦਿਆਂ ਨੇ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਆਪਣੇ ਵਤਨ, ਪੰਜਾਬੀਅਤ ਅਤੇ ਪੰਥਕ ਸਰੋਕਾਰਾਂ ਨਾਲ ਡੂੰਘੇ ਤੌਰ 'ਤੇ ਜੁੜੇ ਹੋਏ ਹਨ | ਇਸ ਮੌਕੇ ਬਰਜਿੰਦਰ ਸਿੰਘ ਬਰਾੜ ਨੇ ਸੰਗਤਾਂ ਵਲੋਂ ਦਿੱਤੇ ਸਨਮਾਨ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਵਚਨਬੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਦਾ ਪਿਆਰ ਅਤੇ ਸਹਿਯੋਗ ਪਾਰਟੀ ਲਈ ਵੱਡੀ ਤਾਕਤ ਹੈ | ਉਨ੍ਹਾਂ ਆਖਿਆ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀਆਂ ਸੌਂਪੀਆਂ ਜਾਂਦੀਆਂ ਹਨ, ਉਹ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਯਤਨ ਕਰਦੇ ਹਨ | ਵਫ਼ਦ ਵਲੋਂ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਸੰਗਤਾਂ ਨਾਲ ਮੁਲਾਕਾਤਾਂ ਕੀਤੀਆਂ ਜਾਣਗੀਆਂ | ਸਮਾਗਮ ਵਿਚ ਹਾਜ਼ਰ ਬੁਲਾਰਿਆਂ ਨੇ ਕਿਹਾ ਕਿ ਬਰਜਿੰਦਰ ਸਿੰਘ ਬਰਾੜ ਨੇ ਲੰਮੇ ਸਮੇਂ ਤੋਂ ਪਾਰਟੀ ਅਤੇ ਲੋਕਾਂ ਦੀ ਸੇਵਾ ਕੀਤੀ ਹੈ | ਧਰਮਕੋਟ ਹਲਕੇ ਵਿਚ ਉਨ੍ਹਾਂ ਦੀ ਸਰਗਰਮ ਭੂਮਿਕਾ ਅਤੇ ਲੋਕਾਂ ਨਾਲ ਨਜ਼ਦੀਕੀ ਰਾਬਤੇ ਨੂੰ ਦੇਖਦਿਆਂ ਸੰਗਤਾਂ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਦੇਣਾ ਮਾਣ ਵਾਲੀ ਗੱਲ ਹੈ |
Ad Position 22
No active advertisement
ਪਿਛਲੀ ਖ਼ਬਰ ਹਲਕਾ ਨਿਹਾਲ ਸਿੰਘ ਵਾਲਾ ਦੇ ਯੂਥ ਪ੍ਰਧਾਨ ਡਾਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਪਾਸੋਂ ਲਿਆ ਅਸ਼ੀਰਵਾਦ ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰਜ ਯੂਨੀਅਨ ਵਲੋਂ ਪੁਲਿਸ ਕਾਰਵਾਈ ਦੀ ਜ਼ੋਰਦਾਰ ਨਿਖੇਧੀ
Ad Position 24
No active advertisement