ਪਰਿਵਾਰਕ ਮੈਂਬਰਾਂ ਨੇ ਅੰਤਿਮ ਸੰਸਕਾਰ ਕਰਨ ਤੋ ਕੀਤਾ ਇਨਕਾਰ
ਮੋਗਾ, 14 ਜੂਨ (ਗੁਰਤੇਜ ਸਿੰਘ ਬੱਬੀ)-ਅੱਜ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਮਾਹਲਾ ਖ਼ੁਰਦ ਵਿਖੇ ਸੁਖਮੰਦਰ ਸਿੰਘ 56 ਸਾਲ ਪੁੱਤਰ ਹਰਨੇਕ ਸਿੰਘ ਦੀ ਸ਼ੱਕੀ ਹਾਲਤ ਵਿਚ ਹੋਈ ਮੌਤ ਨੇ ਉਸ ਸਮੇਂ ਇਸ ਨੂੰ ਸ਼ੱਕ ਵਿਚ ਬਦਲ ਦਿੱਤਾ ਜਦੋਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਹੋਈ ਮੌਤ ਸਬੰਧੀ ਇਕ ਵਿਅਕਤੀ ‘ਤੇ ਸ਼ੱਕ ਪ੍ਰਗਟ ਕਰਦਿਆਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਸਬੰਧੀ ਜਦ ਚੌਕੀ ਇੰਚਾਰਜ ਨੱਥੂਵਾਲਾ ਸੁਰਜੀਤ ਸਿੰਘ ਦਾ ਪੱਖ ਜਾਣਿਆ ਤਾਂ ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਕੋਈ ਵੀ ਵਿਅਕਤੀ ਸ਼ੱਕੀ ਪਾਇਆ ਗਿਆ ਤਾਂ ਉਸ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।