19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਖ਼ੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ-ਸਿਵਲ ਸਰਜਨ ਮੋਗਾ

Ad Position 21
No active advertisement
ਅਜੀਤ ਡੈਸਕ 15-06-2026

ਮੋਗਾ, 14 (ਗੁਰਤੇਜ ਸਿੰਘ ਬੱਬੀ)-ਵਿਸ਼ਵ ਖ਼ੂਨਦਾਨ ਦਿਵਸ ਦੇ ਮੌਕੇ ‘ਤੇ ਸਿਹਤ ਵਿਭਾਗ ਮੋਗਾ ਵਲੋਂ ਲੋਕਾਂ ਨੂੰ ਸਵੈ-ਇੱਛਾ ਨਾਲ ਖ਼ੂਨਦਾਨ ਕਰਨ ਲਈ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮੋਗਾ ਡਾ. ਅਸ਼ੋਕ ਕੁਮਾਰ ਸਿੰਗਲਾ ਨੇ ਕਿਹਾ ਕਿ ਖ਼ੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਇਕ ਯੂਨਿਟ ਖੂਨ ਕਈ ਕੀਮਤੀ ਜ਼ਿੰਦਗੀਆਂ ਨੂੰ ਬਚਾਉਣ ਵਿਚ ਸਹਾਇਕ ਸਾਬਤ ਹੋ ਸਕਦਾ ਹੈ। ਇਸ ਲੋੜ ਨੂੰ ਪੂਰਾ ਕਰਨ ਲਈ ਸਮਾਜ ਦੇ ਹਰ ਯੋਗ ਵਿਅਕਤੀ ਨੂੰ ਨਿਯਮਿਤ ਤੌਰ ‘ਤੇ ਸਵੈ-ਇੱਛਾ ਨਾਲ ਖ਼ੂਨਦਾਨ ਕਰਨਾ ਚਾਹੀਦਾ ਹੈ। ਡਾ. ਸਿੰਗਲਾ ਨੇ ਦੱਸਿਆ ਕਿ 18 ਤੋਂ 65 ਸਾਲ ਦੀ ਉਮਰ ਅਤੇ ਚੰਗੀ ਸਿਹਤ ਵਾਲਾ ਹਰ ਵਿਅਕਤੀ ਖ਼ੂਨਦਾਨ ਕਰ ਸਕਦਾ ਹੈ। ਖ਼ੂਨਦਾਨ ਕਰਨ ਨਾਲ ਸਰੀਰ ‘ਤੇ ਕੋਈ ਮਾੜਾ ਪ੍ਰਭਾਵ ਨਹੀਂ ਪੈਂਦਾ, ਸਗੋਂ ਇਹ ਇਕ ਸੁਰੱਖਿਅਤ ਅਤੇ ਸਮਾਜ ਭਲਾਈ ਦਾ ਕਾਰਜ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਖ਼ੂਨਦਾਨ ਪ੍ਰਤੀ ਫੈਲੀਆਂ ਗਲਤ ਧਾਰਨਾਵਾਂ ਨੂੰ ਤਿਆਗਣ ਅਤੇ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਅੱਗੇ ਆਉਣ। ਇਸ ਮੌਕੇ ਸਿਹਤ ਵਿਭਾਗ ਮੋਗਾ ਦੇ ਮਾਸ ਐਜੂਕੇਸ਼ਨ ਅਤੇ ਮੀਡੀਆ ਵਿੰਗ ਵਲੋਂ ਵੀ ਲੋਕਾਂ ਨੂੰ ਸਵੈਇੱਛਕ ਖ਼ੂਨਦਾਨ ਲਈ ਜਾਗਰੂਕ ਕਰਨ ਦੀ ਅਪੀਲ ਕੀਤੀ ਗਈ।

 

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਜਥੇਬੰਦੀ ‘ਚ ਵਾਧਾ ਹੋਇਆ ਅਗਲੀ ਖ਼ਬਰ ਕੁਲਵੰਤ ਸਿੰਘ ਰਾਮਗੜ੍ਹੀਆ ਸਟੇਟ ਮੈਂਬਰ ਪੰਜਾਬ ਰਾਮਗੜ੍ਹੀਆ ਬੋਰਡ ਬਣੇ
Ad Position 24