ਨਿਹਾਲ ਸਿੰਘ ਵਾਲਾ, 14 ਜੂਨ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਪਾਰਟੀ ਕੇਡਰ ਦੀ ਮਜ਼ਬੂਤੀ ਲਈ ਹਲਕਾ ਨਿਹਾਲ ਸਿੰਘ ਵਾਲਾ ਦੇ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਲਈ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਸੀ. ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਾਣੀਕੇ ਵਲੋਂ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਦੀ ਸੂਝ-ਬੂਝ ਨਾਲ ਜਸਵਿੰਦਰ ਸਿੰਘ ਖੋਟੇ ਨੂੰ ਹਲਕਾ ਨਿਹਾਲ ਸਿੰਘ ਵਾਲਾ ਦਾ ਐਸ.ਸੀ. ਵਿੰਗ ਦਾ ਪ੍ਰਧਾਨ ਬਣਾਉਣ ‘ਤੇ ਪਾਰਟੀ ਆਗੂਆਂ ਤੇ ਵਰਕਰਾਂ ‘ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਐਸ.ਸੀ. ਵਿੰਗ ਦੇ ਨਵ ਨਿਯੁਕਤ ਹਲਕਾ ਪ੍ਰਧਾਨ ਜਸਵਿੰਦਰ ਸਿੰਘ ਖੋਟੇ ਨੂੰ ਮੁਬਾਰਕਾਂ ਦਿੰਦਿਆਂ ਸਰਪੰਚ ਹਰਜਿੰਦਰ ਸਿੰਘ, ਸਰਪੰਚ ਬਲਦੇਵ ਸਿੰਘ ਅਤੇ ਪਰਮਿੰਦਰ ਸਿੰਘ ਖੋਟੇ ਨੇ ਕਿਹਾ ਕਿ ਪ੍ਰਧਾਨ ਜਸਵਿੰਦਰ ਸਿੰਘ ਖੋਟੇ ਲੰਬੇ ਸਮੇਂ ਤੋਂ ਪਾਰਟੀ ਦੀਆਂ ਸੇਵਾਵਾਂ ਬਹੁਤ ਮਿਹਨਤ ਅਤੇ ਤਨਦੇਹੀ ਨਾਲ ਨਿਭਾ ਰਹੇ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਉਨ੍ਹਾਂ ਵਲੋਂ ਕੀਤੀ ਗਈ ਮਿਹਨਤ ਰੰਗ ਲਿਆਈ ਹੈ। ਉਕਤ ਆਗੂਆਂ ਨੇ ਇਸ ਨਿਯੁਕਤੀ ‘ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਸ.ਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਾਣੀਕੇ ਅਤੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਦਾ ਧੰਨਵਾਦ ਕੀਤਾ।
ਜਸਵਿੰਦਰ ਸਿੰਘ ਖੋਟੇ ਦਾ ਹਲਕਾ ਪ੍ਰਧਾਨ ਬਣਨ ’ਤੇ ਅਕਾਲੀ ਦਲ ਦੇ ਵਰਕਰਾਂ ’ਚ ਖ਼ੁਸ਼ੀ ਦਾ ਮਾਹੌਲ
ਅਜੀਤ ਡੈਸਕ
15-06-2026